Chandigarh Mayor Election/ਰੋਹਿਤ ਬਾਂਸਲ: ਚੰਡੀਗੜ੍ਹ ਮੇਅਰ ਚੋਣਾਂ ਲਈ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ ਚੰਡੀਗੜ੍ਹ ਦੇ ਮੇਅਰ ਸਣੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ 30 ਜਨਵਰੀ ਨੂੰ ਹੋਵੇਗੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਸ਼ਹਿਰ ਦੇ ਡਿਪਟੀ ਕਮਿਸ਼ਨਰ ਨੇ ਇਸ ਬਾਰੇ ਲੋੜੀਂਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਸੀ। 

COMMERCIAL BREAK
SCROLL TO CONTINUE READING



ਇਸ ਤੋਂ ਪਹਿਲਾ ਇਹ ਚੋਣ ਲੰਘੀ 18 ਜਨਵਰੀ ਨੂੰ ਹੋਣੀ ਸੀ ਪਰ ਪ੍ਰੀਜ਼ਾਈਡਿੰਗ ਅਧਿਕਾਰੀ ਦੇ ਬਿਮਾਰ ਹੋਣ ਕਾਰਨ ਅਤੇ ਸੁਰੱਖਿਆ ਕਾਰਨਾਂ ਕਰ ਕੇ 18 ਜਨਵਰੀ ਨੂੰ ਹੋਣ ਵਾਲੀ ਮੇਅਰ ਦੀ ਚੋਣ ਮੁਅੱਤਲ ਕਰ ਦਿੱਤੀ ਗਈ ਸੀ।