Chandigarh Mayar Election: ਚੰਡੀਗੜ੍ਹ ਨਗਮ ਨਿਗਮ ਚੋਣਾਂ ਨੂੰ ਲੈ ਕੇ ਪੰਜਾਬ ਹਰਿਆਣਾ ਹਾਈਕੋਰਟ ਨੇ ਆਪਣੇ ਫੈਸਲਾ ਸੁਣਾ ਦਿੱਤਾ ਹੈ।ਚੰਡੀਗੜ੍ਹ ਨਗਰ ਨਿਗਮ ਦੇ ਮੇਅਰ, ਸੀਨੀਅਰ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਹੁਣ 30 ਜਨਵਰੀ ਨੂੰ ਹੋਵੇਗੀ। ਮੰਗਲਵਾਰ ਨੂੰ ਸਵੇਰੇ 10ਵਜੇ ਨਗਰ ਨਿਗਮ ਦੇ ਦਫ਼ਤਰ ਵਿੱਚ ਚੋਣਾਂ ਹੋਣਗੀਆਂ। ਚੋਣਾਂ ਨੂੰ ਲੈ ਕੇ ਹਾਈਕੋਰਟ ਨੇ ਕੁੱਝ ਗਾਈਡਲਾਈਨ ਵੀ ਜਾਰੀ ਕੀਤੇ ਗਏ ਹਨ।


COMMERCIAL BREAK
SCROLL TO CONTINUE READING

ਹਾਈਕੋਰਟ ਨੇ ਆਦੇਸ਼ ਜਾਰੀ ਕੀਤੇ ਗਏ ਹਨ ਕਿ ਨਗਰ ਨਿਗਮ ਦਫ਼ਤਰ ਵਿੱਚ ਕਿਸੇ ਵੀ ਬਾਹਰੀ ਵਿਅਕਤੀ ਨੂੰ ਆਉਣ ਦੀ ਮਨਜ਼ੂਰੀ ਨਹੀਂ ਹੋਵੇਗੀ, ਨਾਲ ਹੀ ਕੌਸਲਰਾਂ ਦੀਆਂ ਸੁਰੱਖਿਆ ਦੀ ਪੂਰੀ ਜਿੰਮੇਵਾਰੀ ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ। ਇਸ ਦੇ ਨਾਲ ਹੀ ਹਾਈਕੋਰਟ ਨੇ ਕੌਂਸਲਰਾਂ ਵੱਲੋਂ ਚੋਣ ਅਧਿਕਾਰੀ ਨੂੰ ਨਿਯੁਕਤ ਕੀਤੇ ਜਾਣ ਦੀ ਅਪੀਲ ਨੂੰ ਖਾਰਿਜ ਕਰਦੇ ਹੋਏ ਕਿਹਾ ਕਿ ਹਾਈਕੋਰਟ ਦਾ ਕੰਮ ਚੋਣਾਂ ਦਾ ਵਕਤ ਅਤੇ ਤਾਰੀਖ ਤੈਅ ਕਰਨਾ ਹੈ, ਚੋਣਾਂ ਕਰਵਾਉਣ ਦੇ ਲਈ ਅਫ਼ਸਰਾਂ ਦੀ ਨਿਯੁਕਤੀ ਦਾ ਫੈਸਲਾ ਕਰਨਾ ਪ੍ਰਸ਼ਾਸਨ ਦੇ ਹੱਥ ਹੈ।


'ਆਪ'-ਕਾਂਗਰਸ ਗਠਜੋੜ ਦੇ ਮੇਅਰ ਅਹੁਦੇ ਦੇ ਉਮੀਦਵਾਰ ਅਤੇ 'ਆਪ' ਕੌਂਸਲਰ ਕੁਲਦੀਪ ਟੀਟਾ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਦੋ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। ਉਨ੍ਹਾਂ ਨੇ ਚੋਣਾਂ ਰੱਦ ਹੋਣ ਤੋਂ ਤੁਰੰਤ ਬਾਅਦ 18 ਜਨਵਰੀ ਨੂੰ ਪਟੀਸ਼ਨ ਦਾਇਰ ਕੀਤੀ ਸੀ। ਜਿਸ ਵਿੱਚ ਉਨ੍ਹਾਂ ਜਲਦੀ ਤੋਂ ਜਲਦੀ ਚੋਣਾਂ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਨੇ 19 ਜਨਵਰੀ ਨੂੰ ਦੂਜੀ ਪਟੀਸ਼ਨ ਦਾਇਰ ਕੀਤੀ ਸੀ। ਇਸ ਵਿੱਚ ਉਨ੍ਹਾਂ ਚੰਡੀਗੜ੍ਹ ਪ੍ਰਸ਼ਾਸਨ ਦੇ 6 ਫਰਵਰੀ ਨੂੰ ਚੋਣਾਂ ਕਰਵਾਉਣ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ।


ਇਸ ਤੋਂ ਪਹਿਲਾਂ ਚੰਡੀਗੜ੍ਹ ਨਗਰ ਨਿਗਮ ਵਿੱਚ ਮੇਅਰ, ਸੀਨੀਅਰ ਡਿਪਟੀ, ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ 18 ਜਨਵਰੀ ਨੂੰ ਹੋਣੀਆਂ ਸਨ। ਜਿਸ ਸਬੰਧੀ ਚੰਡੀਗੜ੍ਹ ਦੇ ਡੀਸੀ ਵਿਨੈ ਕੁਮਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। 16 ਜਨਵਰੀ ਨੂੰ ਕਾਂਗਰਸ ਦੇ ਮੇਅਰ ਅਹੁਦੇ ਦੇ ਉਮੀਦਵਾਰ ਜਸਵੀਰ ਸਿੰਘ ਬੰਟੀ ਦੀ ਨਾਮਜ਼ਦਗੀ ਵਾਪਸ ਲੈਣ ਸਮੇਂ ਹੰਗਾਮਾ ਹੋ ਗਿਆ ਸੀ ਅਤੇ ਡੀਸੀ ਵੱਲੋਂ ਨਿਯੁਕਤ ਚੋਣ ਅਧਿਕਾਰੀ ਅਚਾਨਕ ਬਿਮਾਰ ਹੋ ਗਏ ਸਨ। ਜਿਸ ਦੇ ਚਲਦੇ ਚੋਣ ਮੁਲਤਵੀ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਵੱਲੋਂ ਨਗਰ ਨਿਗਮ ਦਫ਼ਤਰ ਦੇ ਬਾਹਰ ਭਾਰੀ ਹੰਗਾਮਾ ਕੀਤਾ ਸੀ।