Chandigarh Mayor Election: ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿੱਚ ਹੋਈ ਧਾਂਦਲੀ ਨੂੰ ਲੈ ਕੇ ਕਾਂਗਰਸ ਲਗਾਤਾਰ ਪ੍ਰਦਰਸ਼ਨ ਕਰ ਰਹੀ ਹੈ। ਇਸ ਲੜੀ ਦੇ ਤਹਿਤ ਅੱਜ ਕਾਂਗਰਸੀ ਵਰਕਰਾਂ ਨੇ ਬੀਜੇਪੀ ਦਫ਼ਤਰ ਦਾ ਘਿਰਾਓ ਕਰ ਲਈ ਜਾ ਰਹੇ ਸਨ । ਤਾਂ ਇਸ ਦੌਰਾਨ ਪੁਲਿਸ ਅਤੇ ਕਾਂਗਰਸੀ ਵਰਕਰਾਂ ਆਹਮੋ-ਸਹਾਮਣੇ ਹੋ ਗਏ। ਦਰਅਸਲ ਪ੍ਰਸ਼ਾਸਨ ਵੱਲੋਂ ਐਨਐਸਯੂਆਈ ਨੂੰ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਸ ਲਈ ਪੁਲਿਸ ਨੇ ਵਰਕਰਾਂ ਨੂੰ ਪਿੱਛੇ ਹਟਾ ਲਈ ਕਿਹਾ ਗਿਆ ਪਰ ਕਾਂਗਰਸੀ ਵਰਕਰਾਂ ਨੇ ਬੈਰੀਕੇਡ ਲੰਘਣ ਦੇ ਉਪਰ ਤੋਂ ਲੰਘ ਕੇ ਬੀਜੇਪੀ ਦਫ਼ਤਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਪੁਲਿਸ ਨੇ ਵਰਕਰਾਂ ਨੂੰ ਪਿੱਛੇ ਹਟਾਉਣ ਦੇ ਲਈ ਵਾਟਰ ਕੈਨਨ ਦਾ ਪ੍ਰਯੋਗ ਕੀਤਾ। ਪ੍ਰਦਰਸ਼ਨਕਾਰੀ ਮੌਕੇ ’ਤੇ ਹੀ ਧਰਨੇ ’ਤੇ ਬੈਠ ਗਏ ਅਤੇ ਕੁਝ ਸਮੇਂ ਬਾਅਦ ਉਨ੍ਹਾਂ ਨੇ ਧਰਨਾ ਖ਼ਤਮ ਕਰ ਦਿੱਤਾ।


COMMERCIAL BREAK
SCROLL TO CONTINUE READING

ਦੱਸ ਦਈਏ ਕਿ ਨਗਰ ਨਿਗਮ ਚੋਣਾਂ ਵਿੱਚ ਬੀਜੇਪੀ ਦੇ ਮੇਅਰ ਮਨੌਜ ਸੋਨਕਰ ਨੇ ਕਾਂਗਰਸ ਅਤੇ ਆਪ ਦੇ ਸਾਂਝੇ ਉਮੀਵਾਰ ਕੁਲਦੀਪ ਕੁਮਾਰ ਟੀਟਾ ਨੂੰ ਹਰਾ ਦਿੱਤਾ ਸੀ। ਜਿਸ ਤੋਂ ਕਾਂਗਰਸ ਅਤੇ ਆਪ ਲਗਾਤਾਰ ਬੀਜੇਪੀ 'ਤੇ ਚੋਣਾਂ ਵਿੱਚ ਧਾਂਧਲੀ ਕਰਨ ਦਾ ਇਲਜ਼ਾਮ ਲਗਾ ਰਹੀ ਹੈ। ਇਸ ਮਾਮਲੇ ਨੂੰ ਲੈਕੇ  AAP-ਕਾਂਗਰਸ ਦੇ ਸਾਂਝੇ ਉਮੀਦਵਾਰ ਕੁਲਦੀਪ ਕੁਮਾਰ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਭਾਜਪਾ ਦੇ ਨਵੇਂ ਚੁਣੇ ਗਏ ਮੇਅਰ ਮਨੋਜ ਸੋਨਕਰ ਨੂੰ ਹਟਾ ਕੇ ਮੁੜ ਚੋਣ ਕਰਵਾਉਣ ਦੀ ਮੰਗ ਕੀਤੀ ਸੀ। ਜਿਸ 'ਤੇ ਕੋਰਟ ਨੇ ਸੁਣਵਾਈ ਕਰਦੇ ਹੋਏ ਚੋਣ ਅਧਿਕਾਰ ਅਨੀਲ ਮਸੀਹ ਨੂੰ ਝਾੜ ਪਾਈ ਸੀ, ਕਿ ਉਸ ਵੱਲੋਂ ਚੋਣਾਂ ਦੌਰਾਨ ਹੇਰਾ ਫੇਰੀ ਕੀਤੀ ਗਈ ਹੈ।


ਇਸ ਤੋਂ ਬਾਅਦ ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਲੋਂ ਚੰਡੀਗੜ੍ਹ ਅਤੇ ਦਿੱਲੀ ਵਿੱਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਬੀਤੇ ਕੱਲ੍ਹ ਵੀ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਸਮੇਤ ਵਰਕਰਾਂ ਨੇ ਕੈਂਡਲ ਮਾਰਚ ਕੱਢਿਆ ਸੀ।


ਚੰਡੀਗੜ੍ਹ ਮੇਅਰ ਦੀ ਚੋਣ ਵਿੱਚ ਇੱਕ ਸੰਸਦ ਮੈਂਬਰ ਅਤੇ 35 ਕੌਂਸਲਰਾਂ ਸਮੇਤ ਕੁੱਲ 36 ਵੋਟਾਂ ਪਈਆਂ ਸਨ। ਇਨ੍ਹਾਂ ਵਿੱਚ 14 ਭਾਜਪਾ ਕੌਂਸਲਰ, ਇੱਕ ਭਾਜਪਾ ਸੰਸਦ ਮੈਂਬਰ ਕਿਰਨ ਖੇਰ, 1 ਅਕਾਲੀ ਦਲ ਅਤੇ ਬਾਕੀ 20 ਵੋਟਾਂ ਆਪ ਅਤੇ ਕਾਂਗਰਸ ਦੇ ਕੌਂਸਲਰਾਂ ਦੀਆਂ ਸਨ। ਜਿਸ ਤੋਂ ਬਾਅਦ ਆਪ ਅਤੇ ਕਾਂਗਰਸ ਨੇ ਚੰਡੀਗੜ੍ਹ ਵਿੱਚ ਮੇਅਰ ਦੀ ਚੋਣ ਵਿੱਚ ਹੋਏ ਉਲਟਫੇਰ ਨੂੰ ਲੈ ਕੇ ਵਰਕਰਾਂ ਨੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਸੀ।