Chandigarh Mayor Election: ਚੰਡੀਗੜ੍ਹ ਮੇਅਰ ਚੋਣ ਨੂੰ ਲੈ ਕੇ ਰਿਜ਼ੋਰਟ ਸਿਆਸਤ ਸ਼ੁਰੂ; `ਆਪ` ਤੇ ਕਾਂਗਰਸ ਕੌਂਸਲਰਾਂ ਨੂੰ ਸੁਰੱਖਿਅਤ ਥਾਂ ਪਹੁੰਚਾਇਆ
Chandigarh Mayor Election: ਚੰਡੀਗੜ੍ਹ ਮੇਅਰ ਚੋਣ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਕਈ ਦਾਅ-ਪੇਚ ਖੇਡੇ ਜਾ ਰਹੇ ਹਨ।
Chandigarh Mayor Election: (ਰੋਹਿਤ ਬਾਂਸਲ): ਚੰਡੀਗੜ੍ਹ ਮੇਅਰ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਇਕਜੁੱਟ ਹੋ ਗਏ ਹੈ। ਦੋਵੇਂ ਪਾਰਟੀਆਂ ਦੇ ਕੌਂਸਲਰਾਂ ਨੂੰ ਇਕੱਠਾ ਕਰਕੇ ਰੋਪੜ ਜ਼ਿਲ੍ਹੇ ਦੇ ਇੱਕ ਵੱਡੇ ਰਿਜ਼ਾਰਟ ਵਿੱਚ ਰੱਖਿਆ ਗਿਆ ਹੈ।
ਸੂਤਰਾਂ ਅਨੁਸਾਰ ਚੋਣ ਵਾਲੇ ਦਿਨ 18 ਜਨਵਰੀ ਨੂੰ ਦੋਵੇਂ ਪਾਰਟੀਆਂ ਦੇ ਸਾਰੇ 20 ਕੌਂਸਲਰਾਂ ਨੂੰ ਬੱਸ ਵਿੱਚ ਚੋਣ ਤੋਂ ਕੁਝ ਸਮਾਂ ਪਹਿਲਾਂ ਚੰਡੀਗੜ੍ਹ ਨਗਰ ਨਿਗਮ ਆਫਿਸ ਵਿੱਚ ਲਿਆਂਦਾ ਜਾਵੇਗਾ। ਰੋਪੜ ਜ਼ਿਲ੍ਹੇ ਨੂੰ ਇਸ ਲਈ ਚੁਣਿਆ ਗਿਆ ਹੈ ਕਿਉਂਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਇਥੇ ਕਿਸੇ ਪ੍ਰਕਾਰ ਦਾ ਕੋਈ ਖ਼ਤਰਾ ਨਹੀਂ ਹੈ। ਇਥੇ ਦੋਵੇਂ ਪਾਰਟੀਆਂ ਨੁਮਾਇੰਦੇ ਸੁਰੱਖਿਅਤ ਹਨ।
ਕਾਬਿਲੇਗੌਰ ਹੈ ਕਿ ਪਹਿਲੀ ਵਾਰ ਮੇਅਰ ਚੋਣਾਂ ਵਿੱਚ ਭਾਜਪਾ ਨੂੰ ਹਰਾਉਣ ਲਈ ਆਮ ਆਦਮੀ ਪਾਰਟੀ ਅਤੇ ਕਾਂਗਰਸ ਇਕੱਠੇ ਹੋਏ ਹਨ।ਦੋਵਾਂ ਪਾਰਟੀਆਂ ਨੇ ਗਠਜੋੜ ਦਾ ਅਧਿਕਾਰਤ ਐਲਾਨ ਕਰ ਦਿੱਤਾ ਹੈ। ਗਠਜੋੜ ਤੋਂ ਬਾਅਦ ਕਾਂਗਰਸ ਦੇ ਜਸਬੀਰ ਬੰਟੀ ਨੇ ਮੇਅਰ ਦੇ ਅਹੁਦੇ ਲਈ ਨਾਮਜ਼ਦਗੀ ਵਾਪਸ ਲੈ ਲਈ, 'ਆਪ' ਦੀ ਨੇਹਾ ਅਤੇ ਪੂਨਮ ਨੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦੇ ਲਈ ਨਾਮਜ਼ਦਗੀ ਵਾਪਸ ਲੈ ਲਈ। ਇਸ ਮੌਕੇ ਕਾਂਗਰਸ ਦੇ ਸੂਬਾ ਪ੍ਰਧਾਨ ਐਚਐਸ ਲੱਕੀ ਅਤੇ ਆਪ ਦੇ ਸੂਬਾ ਸਹਿ-ਇੰਚਾਰਜ ਡਾ. ਐਸ.ਐਸ.ਆਹਲੂਵਾਲੀਆ ਵੀ ਮੌਜੂਦ ਸਨ।
ਇਹ ਵੀ ਪੜ੍ਹੋ : Chandigarh Mayor Election: ਚੰਡੀਗੜ੍ਹ ਮੇਅਰ ਅਹੁਦੇ ਦੀ ਚੋਣ ਨੂੰ ਲੈ ਕੇ ਸਿਆਸੀ ਸਮੀਕਰਨ ਬਦਲੇ
ਦੋਹਾਂ ਨੇ ਇਕ-ਦੂਜੇ ਨਾਲ ਹੱਥ ਮਿਲਾਉਂਦੇ ਹੋਏ ਕਿਹਾ ਕਿ ਇਹ ਇੱਕ ਨਵੀਂ ਸ਼ੁਰੂਆਤ ਹੈ। ਗਠਜੋੜ ਤੋਂ ਪਹਿਲਾਂ 13 ਜਨਵਰੀ ਨੂੰ ਕਾਂਗਰਸ ਨੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਸੀ।
ਇਸੇ ਤਰ੍ਹਾਂ ‘ਆਪ’ ਨੇ ਵੀ ਤਿੰਨੋਂ ਅਹੁਦਿਆਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਸਨ ਪਰ ਹੁਣ ਜਦੋਂ ਗਠਜੋੜ ਹੋ ਗਿਆ ਹੈ ਤਾਂ ਕਾਂਗਰਸ ਦੇ ਮੇਅਰ ਉਮੀਦਵਾਰ ਜਸਬੀਰ ਸਿੰਘ ਬੰਟੀ ਨੇ ਆਪਣੀ ਨਾਮਜ਼ਦਗੀ ਵਾਪਸ ਲੈ ਲਈ ਹੈ, ਉਹ ‘ਆਪ’ ਦੇ ਮੇਅਰ ਉਮੀਦਵਾਰ ਕੁਲਦੀਪ ਟੀਟਾ ਦੀ ਹਮਾਇਤ ਕਰਨਗੇ। ਗਠਜੋੜ ਮੁਤਾਬਕ ‘ਆਪ’ ਨੇ ਮੇਅਰ ਦਾ ਅਹੁਦਾ ਆਪਣੇ ਕੋਲ ਰੱਖਿਆ ਹੈ, ਜਦੋਂ ਕਿ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੇ ਅਹੁਦੇ ਕਾਂਗਰਸ ਦੇ ਖਾਤੇ ਵਿੱਚ ਚਲੇ ਗਏ ਹਨ।
ਇਹ ਵੀ ਪੜ੍ਹੋ : Sadhu Dharamsot Arrest News: ਈਡੀ ਵੱਲੋਂ ਗ੍ਰਿਫਤਾਰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਅਦਾਲਤ 'ਚ ਕੀਤਾ ਜਾਵੇਗਾ ਪੇਸ਼