Chandigarh Mayor Election 2024: ਚੰਡੀਗੜ੍ਹ ਮੇਅਰ ਦੇ ਵਿਵਾਦ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ।
Trending Photos
Chandigarh Mayor Election 2024: ਚੰਡੀਗੜ੍ਹ ਦੇ ਮੇਅਰ ਦੀ ਚੋਣ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਦੇ ਟ੍ਰਿਪਲ ਬੈਂਚ 'ਚ ਅੱਜ ਸੁਣਵਾਈ ਹੋਵੇਗੀ। I.N.D.I.A. ਯਾਨੀ AAP-ਕਾਂਗਰਸ ਦੇ ਸਾਂਝੇ ਉਮੀਦਵਾਰ ਕੁਲਦੀਪ ਕੁਮਾਰ ਨੇ ਇਹ ਪਟੀਸ਼ਨ ਦਾਇਰ ਕੀਤੀ ਹੈ ਜਿਸ ਵਿੱਚ ਉਨ੍ਹਾਂ ਨੇ ਭਾਜਪਾ ਦੇ ਨਵੇਂ ਚੁਣੇ ਗਏ ਮੇਅਰ ਮਨੋਜ ਸੋਨਕਰ ਨੂੰ ਹਟਾ ਕੇ ਮੁੜ ਚੋਣ ਕਰਵਾਉਣ ਦੀ ਮੰਗ ਕੀਤੀ ਹੈ।
ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਚੋਣ ਅਧਿਕਾਰੀ ਅਨਿਲ ਮਸੀਹ ਵੱਲੋਂ ਵੋਟਾਂ ਦੀ ਗਿਣਤੀ ਵਿੱਚ ਹੇਰਾਫੇਰੀ ਕੀਤੀ ਗਈ ਹੈ। ਕਾਂਗਰਸ ਨੇਤਾ ਅਤੇ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਆਪਣੀ ਤਰਫੋਂ ਦਲੀਲਾਂ ਪੇਸ਼ ਕਰਨਗੇ।
ਇਹ ਵੀ ਪੜ੍ਹੋ: Chandigarh News: ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਰੋਸ ਮੁਜ਼ਾਹਰਾ, ਮੇਅਰ ਨੂੰ ਹਟਾਉਣ ਦੀ ਮੰਗ
ਚੰਡੀਗੜ੍ਹ ਮੇਅਰ ਦੀ ਚੋਣ ਵਿੱਚ ਇੱਕ ਸੰਸਦ ਮੈਂਬਰ ਅਤੇ 35 ਕੌਂਸਲਰਾਂ ਸਮੇਤ ਕੁੱਲ 36 ਵੋਟਾਂ ਪਈਆਂ ਸਨ। ਇਨ੍ਹਾਂ ਵਿੱਚ 14 ਭਾਜਪਾ ਕੌਂਸਲਰ, ਇੱਕ ਭਾਜਪਾ ਸੰਸਦ ਮੈਂਬਰ ਕਿਰਨ ਖੇਰ, 1 ਅਕਾਲੀ ਦਲ ਅਤੇ ਬਾਕੀ 20 ਵੋਟਾਂ ਆਪ ਅਤੇ ਕਾਂਗਰਸ ਦੇ ਕੌਂਸਲਰਾਂ ਦੀਆਂ ਸਨ।
ਸਾਰਿਆਂ ਨੇ ਵੋਟ ਪਾਈ। ਗਿਣਤੀ ਤੋਂ ਬਾਅਦ ਚੋਣ ਅਧਿਕਾਰੀ ਨੇ ਦੱਸਿਆ ਕਿ ਭਾਜਪਾ ਨੂੰ 16 ਵੋਟਾਂ ਮਿਲੀਆਂ ਹਨ। ਜਦੋਂ ਕਿ ‘ਆਪ’-ਕਾਂਗਰਸ ਦੇ ਉਮੀਦਵਾਰ ਨੂੰ 12 ਵੋਟਾਂ ਮਿਲੀਆਂ ਹਨ ਜਦੋਂਕਿ ਉਸ ਦੀਆਂ 8 ਵੋਟਾਂ ਅਯੋਗ ਪਾਈਆਂ ਗਈਆਂ ਹਨ। ਇਸ ਮਗਰੋਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਹਾਈ ਕੋਰਟ ਅਤੇ ਸੁਪਰੀਮ ਕੋਰਟ ਦਾ ਰੁਖ ਵੀ ਕੀਤਾ ਹੋਇਆ ਹੈ।
ਗੌਰਤਲਬ ਹੈ ਕਿ ਬੀਤੇ ਦਿਨੀ ਚੰਡੀਗੜ੍ਹ ਵਿੱਚ ਮੇਅਰ ਦੀ ਚੋਣ ਵਿੱਚ ਹੋਏ ਉਲਟਫੇਰ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਚੰਡੀਗੜ੍ਹ ਵਿੱਚ ਇਕੱਠੇ ਹੋਏ 'ਆਪ' ਵਰਕਰਾਂ ਨੇ ਭਾਜਪਾ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਆਗੂਆਂ ਨੇ ਐਲਾਨ ਕੀਤਾ ਕਿ ਹਰ ਰੋਜ਼ ਚਾਰ ਵਰਕਰਾਂ ਤੇ ਇੱਕ ਕੌਂਸਲਰ ਸਮੇਤ ਪੰਜ ਲੋਕ ਭੁੱਖ ਹੜਤਾਲ ਉਤੇ ਬੈਠਣਗੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਭਾਜਪਾ ਦੇ ਘੱਟ ਗਿਣਤੀ ਸੈੱਲ ਦੇ ਇੰਚਾਰਜ ਅਨਿਲ ਮਸੀਹ ਨੂੰ ਅਧਿਕਾਰੀ ਬਣਾਇਆ ਗਿਆ ਹੈ। ਜਦੋਂ ਤੱਕ ਫਰਜ਼ੀ ਮੇਅਰ ਨੂੰ ਹਟਾਇਆ ਨਹੀਂ ਜਾਂਦਾ, ਉਦੋਂ ਤੱਕ ਉਹ ਇਸੇ ਤਰ੍ਹਾਂ ਹੜਤਾਲ ਜਾਰੀ ਰੱਖਣਗੇ।
ਇਹ ਵੀ ਪੜ੍ਹੋ: Punjab News: ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੂੰ ਪੰਜਾਬ ਦਾ ਕਾਰਜਕਾਰੀ ਰਾਜਪਾਲ ਲਗਾਉਣ ਦੀਆਂ ਕਨਸੋਆਂ!