Chandigarh Municipal Corporation News: ਚੰਡੀਗੜ ਨਗਰ ਨਿਗਮ ਦੀ ਬਜ਼ਟ ਮੀਟਿੰਗ ਨੂੰ ਲੈ ਕੇ ਨਗਰ ਨਿਗਮ ਕਮਿਸ਼ਨਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਬੁੱਧਵਾਰ ਨੂੰ ਹੋਈ ਮੀਟਿੰਗ ਨੂੰ ਰੱਦ ਕੀਤਾ ਗਿਆ ਸੀ ਪਰ ਫਿਰ ਵੀ ਮੀਟਿੰਗ ਕੀਤੀ ਗਈ ਜਿਸ ਉੱਤੇ ਪ੍ਰਸਾਸ਼ਨ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਬੀਜੇਪੀ ਕੌਸਲਰ ਵੱਲੋਂ ਇਸ ਮੀਟਿੰਗ ਨੂੰ ਲੈ ਕੇ ਅਸਹਿਮਤੀ ਜਤਾਈ ਗਈ ਸੀ ਜਿਸ ਕਰਕੇ ਮੀਟਿੰਗ ਨੂੰ ਰੱਦ ਕੀਤਾ ਗਿਆ ਸੀ।


COMMERCIAL BREAK
SCROLL TO CONTINUE READING

ਗੈਰ-ਕਾਨੂੰਨੀ ਕਰਾਰ 
ਪ੍ਰਸ਼ਾਸਨ ਨੇ ਚੰਡੀਗੜ੍ਹ ਨਗਰ ਨਿਗਮ ਦੀ ਬੁੱਧਵਾਰ ਨੂੰ ਬੁਲਾਈ ਗਈ 332ਵੀਂ ਮੀਟਿੰਗ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ। ਚੰਡੀਗੜ੍ਹ ਪ੍ਰਸ਼ਾਸਨ ਦੀ ਸਥਾਨਕ ਸਰਕਾਰਾਂ ਅਤੇ ਸ਼ਹਿਰੀ ਵਿਕਾਸ ਸ਼ਾਖਾ ਨੇ ਇਸ ਸਬੰਧੀ ਨਗਰ ਨਿਗਮ ਕਮਿਸ਼ਨਰ ਨੂੰ ਨੋਟਿਸ ਜਾਰੀ ਕੀਤਾ ਹੈ। ਪ੍ਰਸ਼ਾਸਨ ਵੱਲੋਂ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਇਹ ਮੀਟਿੰਗ ਰੱਦ ਕਰ ਦਿੱਤੀ ਗਈ ਸੀ, ਫਿਰ ਮੀਟਿੰਗ ਨਗਰ ਨਿਗਮ ਹਾਊਸ ਵਿੱਚ ਕਿਵੇਂ ਬੁਲਾਈ ਗਈ।


ਇਹ ਵੀ ਪੜ੍ਹੋ: Chandigarh News: ਚੰਡੀਗੜ੍ਹ ਨਗਰ ਨਿਗਮ ਦੀ ਬਜਟ ਮੀਟਿੰਗ ਅੱਜ; ਪੜ੍ਹੋ ਕਿਹੜੇ ਏਜੰਡਿਆਂ 'ਤੇ ਲੱਗ ਸਕਦੀ ਹੈ ਮੋਹਰ?


ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਕੁਲਦੀਪ ਕੁਮਾਰ ਨੇ ਹਾਲ ਹੀ ਵਿੱਚ ਅਗਲੇ ਵਿੱਤੀ ਸਾਲ ਦਾ ਬਜਟ ਪਾਸ ਕਰਨ ਲਈ 6 ਮਾਰਚ ਨੂੰ ਨਿਗਮ ਹਾਊਸ ਦੀ ਮੀਟਿੰਗ ਬੁਲਾਉਣ ਦਾ ਫੈਸਲਾ ਕੀਤਾ ਸੀ। ਨਿਗਮ ਪ੍ਰਸ਼ਾਸਨ ਨੇ ਇਸ ਸਬੰਧੀ ਹੁਕਮ ਵੀ ਜਾਰੀ ਕਰ ਦਿੱਤੇ ਹਨ। ਵਿਰੋਧੀ ਧਿਰ ’ਚ ਬੈਠੇ ਭਾਜਪਾ ਕੌਂਸਲਰਾਂ ਨੇ ਪ੍ਰਸ਼ਾਸਨ ’ਤੇ ਇਤਰਾਜ਼ ਦਾਇਰ ਕਰਦਿਆਂ ਕਿਹਾ ਕਿ ਇਸ ਨੂੰ ਸਦਨ ’ਚ ਪਾਸ ਕਰਨ ਤੋਂ ਪਹਿਲਾਂ ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ (ਐਫਐਂਡਸੀਸੀ) ’ਚ ਬਜਟ ’ਤੇ ਚਰਚਾ ਹੋਣੀ ਜ਼ਰੂਰੀ ਹੈ।


ਭਾਜਪਾ ਕੌਂਸਲਰਾਂ ਦੇ ਇਤਰਾਜ਼ ਤੋਂ ਬਾਅਦ ਨਗਰ ਨਿਗਮ ਪ੍ਰਸ਼ਾਸਨ ਨੇ ਕਾਨੂੰਨੀ ਰਾਏ ਲਈ ਅਤੇ ਫਿਰ ਬੁੱਧਵਾਰ ਦੀ ਮੀਟਿੰਗ ਰੱਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ। ਇਸ ਦੇ ਬਾਵਜੂਦ ਮੇਅਰ ਕੁਲਦੀਪ ਕੁਮਾਰ ਨੇ ਮੀਟਿੰਗ ਕਰਕੇ 2500 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਇਸ ਮੀਟਿੰਗ ਵਿੱਚ ਭਾਜਪਾ ਦਾ ਕੋਈ ਕੌਂਸਲਰ ਸ਼ਾਮਲ ਨਹੀਂ ਹੋਇਆ। ਇਸ ਤੋਂ ਇਲਾਵਾ ਨਗਰ ਨਿਗਮ ਕਮਿਸ਼ਨਰ ਅਨਿੰਦਿਤਾ ਮਿੱਤਰਾ ਅਤੇ ਨਿਗਮ ਸਕੱਤਰ ਸ਼ੰਭੂ ਰਾਠੀ ਵੀ ਮੀਟਿੰਗ ਵਿੱਚ ਹਾਜ਼ਰ ਨਹੀਂ ਸਨ।


ਇਹ ਵੀ ਪੜ੍ਹੋ:   Punjab Assembly Budget Session Live: ਪੰਜਾਬ ਬਜਟ ਦਾ ਪੰਜਵਾਂ ਦਿਨ; ਸੈਸ਼ਨ ਵਿੱਚ ਚੱਲੇਗਾ ਗੈਰ-ਸਰਕਾਰੀ ਕੰਮਕਾਜ