Chandigarh News: ਚੰਡੀਗੜ੍ਹ ਨਗਰ ਨਿਗਮ ਦਾ ਬਜਟ ਸੈਸ਼ਨ 7 ਫਰਵਰੀ ਨੂੰ ਹੋਵੇਗਾ। ਇਸ ਸਬੰਧੀ ਭਾਰਤੀ ਜਨਤਾ ਪਾਰਟੀ ਦੇ ਨਵੇਂ ਚੁਣੇ ਗਏ ਮੇਅਰ ਮਨੋਜ ਸੋਨਕਰ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਜਟ ਬੈਠਕ ਸਮੇਂ ਸਿਰ ਹੋਵੇਗੀ।
Trending Photos
Chandigarh Municipal Corporation Budget Session: ਚੰਡੀਗੜ੍ਹ ਨਗਰ ਨਿਗਮ ਵੱਲੋਂ 7 ਫਰਵਰੀ ਨੂੰ ਬਜਟ ਪੇਸ਼ ਕਰਨ ਲਈ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਭਾਜਪਾ ਦੇ ਨਵੇਂ ਚੁਣੇ ਗਏ ਮੇਅਰ ਮਨੋਜ ਸੋਨਕਰ ਦੀ ਪ੍ਰਧਾਨਗੀ ਹੇਠ ਪਹਿਲੀ ਹੋਵੇਗੀ। ਹਾਲਾਂਕਿ ਵਿਰੋਧੀ ਧਿਰ ਦੇ ਕੌਂਸਲਰਾਂ ਦੀ ਸ਼ਮੂਲੀਅਤ ਨੂੰ ਲੈ ਕੇ ਅਜੇ ਵੀ ਸ਼ੱਕ ਹੈ। ਇਸ 'ਤੇ ਉਨ੍ਹਾਂ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਗਈ ਹੈ।
ਦੂਜੇ ਪਾਸੇ ਅੱਜ ਚੰਡੀਗੜ੍ਹ ਮੇਅਰ ਦੇ ਵਿਵਾਦ ਨੂੰ ਲੈ ਕੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ ਹੋਵੇਗੀ। ਆਮ ਆਦਮੀ ਪਾਰਟੀ ਅਤੇ ਕਾਂਗਰਸ ਭਾਜਪਾ 'ਤੇ ਚੋਣਾਂ 'ਚ ਧਾਂਦਲੀ ਦਾ ਦੋਸ਼ ਲਗਾਉਂਦੇ ਹੋਏ ਹਮਲਾ ਕਰ ਰਹੀ ਹੈ। ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਸੁਪਰੀਮ ਕੋਰਟ ਵਿੱਚ ਵੀ ਹੋਣੀ ਹੈ। ਇਸ ਦੌਰਾਨ ਨਗਰ ਨਿਗਮ ਨੇ ਆਪਣਾ ਸਾਲਾਨਾ ਬਜਟ ਪੇਸ਼ ਕਰਨ ਲਈ 7 ਫਰਵਰੀ ਨੂੰ ਸਦਨ ਦੀ ਵਿਸ਼ੇਸ਼ ਮੀਟਿੰਗ (Budget Session) ਬੁਲਾਉਣ ਦਾ ਫੈਸਲਾ ਕੀਤਾ ਹੈ।
ਇਹ ਵੀ ਪੜ੍ਹੋ: Chandigarh Mayor Election 2024: ਚੰਡੀਗੜ੍ਹ ਮੇਅਰ ਦੇ ਵਿਵਾਦ ਨੂੰ ਲੈ ਕੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
ਕੇਂਦਰੀ ਬਜਟ ਤੋਂ ਬਾਅਦ ਨਗਰ ਨਿਗਮ ਹਰ ਸਾਲ ਫਰਵਰੀ ਦੇ ਪਹਿਲੇ ਹਫ਼ਤੇ ਆਪਣਾ ਸਾਲਾਨਾ ਬਜਟ (Budget Session) ਪੇਸ਼ ਕਰਦਾ ਹੈ। ਇਸ ਵਿਸ਼ੇਸ਼ ਮੀਟਿੰਗ ਵਿੱਚ ਨਗਰ ਨਿਗਮ ਵੱਲੋਂ ਆਪਣੇ ਪੂਰੇ ਸਾਲ ਦੇ ਖਰਚੇ ਅਤੇ ਕਮਾਈ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਵਿੱਚ ਨਗਰ ਨਿਗਮ ਦੇ ਭਵਿੱਖੀ ਮਾਲੀਏ ਦਾ ਰੋਡਮੈਪ ਵੀ ਤਿਆਰ ਕੀਤਾ ਜਾਵੇਗਾ।
ਇਸ ਵਾਰ ਦੀ ਇਹ ਮੀਟਿੰਗ ਮੇਅਰ ਦੀ ਚੋਣ ਨੂੰ ਲੈ ਕੇ ਪੈਦਾ ਹੋਏ ਵਿਵਾਦ ਕਾਰਨ ਅਹਿਮ ਹੋਣ ਜਾ ਰਹੀ ਹੈ ਕਿਉਂਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਕੌਂਸਲਰਾਂ ਨੇ ਭਾਰਤੀ ਜਨਤਾ ਪਾਰਟੀ ਦੇ ਮੇਅਰ ਮਨੋਜ ਸੋਨਕਰ ਨੂੰ ਮੇਅਰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ।
ਇਹ ਵੀ ਪੜ੍ਹੋ: Patiala News: ਭਾਖੜਾ ਨਹਿਰ 'ਚ ਡਿੱਗੀ ਗੈਸ ਸਿਲੰਡਰਾਂ ਨਾਲ ਭਰੀ ਪਿਕਅੱਪ ਗੱਡੀ, ਡਰਾਈਵਰ ਲਾਪਤਾ
ਨਗਰ ਨਿਗਮ ਵਿੱਚ ਵਿਰੋਧੀ ਧਿਰ ਦੇ ਆਗੂ ਅਤੇ ਆਮ ਆਦਮੀ ਪਾਰਟੀ ਦੇ ਕੌਂਸਲਰ ਦਮਨਪ੍ਰੀਤ ਸਿੰਘ ਨੇ ਕਿਹਾ ਕਿ ਭਾਜਪਾ ਨੇ ਧਾਂਦਲੀ ਕਰਕੇ ਮਨੋਜ ਸੋਨਕਰ ਨੂੰ ਮੇਅਰ ਐਲਾਨ ਦਿੱਤਾ ਹੈ। ਬਜਟ ਮੀਟਿੰਗ ਵਿੱਚ ਸ਼ਾਮਲ ਹੋਣ ਦੇ ਸਵਾਲ ’ਤੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਸਾਰੇ ਕੌਂਸਲਰਾਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਕੀਤੀ ਜਾਵੇਗੀ। ਉਸ ਵਿੱਚ ਫੈਸਲਾ ਲਿਆ ਜਾਵੇਗਾ।