Chandigarh Mayor Election Result: ਭਾਜਪਾ ਨੇ ਮੁੜ ਜਿੱਤੀ ਚੰਡੀਗੜ੍ਹ ਮੇਅਰ ਦੀ ਚੋਣ; ਮਨੋਜ ਕੁਮਾਰ ਸੋਨਕਰ ਬਣੇ ਮੇਅਰ
Chandigarh Mayor Election Result: ਚੰਡੀਗੜ੍ਹ ਨੂੰ ਅੱਜ ਨਵਾਂ ਮੇਅਰ ਮਿਲ ਗਿਆ ਹੈ। ਭਾਜਪਾ ਨੇ ਮੇਅਰ ਦੀ ਕੁਰਸੀ ਉਪਰ ਮੁੜ ਆਪਣਾ ਕਬਜ਼ਾ ਕਰ ਲਿਆ ਹੈ।
Chandigarh Mayor Election Result: ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਨੂੰ ਅੱਜ ਨਵਾਂ ਮੇਅਰ ਮਿਲ ਗਿਆ ਹੈ। ਭਾਜਪਾ ਨੇ ਆਪਣੀ ਪ੍ਰੀਖਿਆ ਪਾਸ ਕਰਦੇ ਹੋਏ ਮੇਅਰ ਦੀ ਕੁਰਸੀ ਉਪਰ ਆਪਣਾ ਕਬਜ਼ਾ ਕਰ ਲਿਆ ਹੈ। ਮੇਅਰ ਦੇ ਅਹੁਦੇ ਉਪਰ ਭਾਜਪਾ ਉਮੀਦਵਾਰ ਮਨੋਜ ਕੁਮਾਰ ਸੋਨਕਰ ਕਰ ਦਾ ਕਬਜ਼ਾ ਹੋ ਗਿਆ ਹੈ। ਕਾਬਿਲੇਗੌਰ ਹੈ ਕਿ ਆਮ ਆਦਮੀ ਪਾਰਟੀ ਤੇ ਕਾਂਗਰਸ ਨੇ ਮੇਅਰ ਚੋਣ ਤੋਂ ਪਹਿਲਾਂ ਹੱਥ ਮਿਲਾ ਸੀ, ਜਿਸ ਕਾਰਨ ਉਨ੍ਹਾਂ ਦਾ ਪਲੜਾ ਭਾਰੀ ਲੱਗ ਰਿਹਾ ਸੀ। ਇਸ ਦਰਮਿਆਨ ਵੱਡਾ ਫੇਰਬਦਲ ਹੋ ਗਿਆ ਹੈ।
ਚੰਡੀਗੜ੍ਹ ਮੇਅਰ ਚੋਣ ਵਿੱਚ ਜਿੱਤ ਦਾ ਅੰਕੜਾ 19 ਹੈ। ਇਸ ਸਮੇਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਸਮੇਤ ਗਠਜੋੜ ਕੋਲ ਕੁੱਲ 20 ਵੋਟਾਂ ਹਨ। ਭਾਜਪਾ ਕੋਲ ਸੰਸਦ ਮੈਂਬਰ ਕਿਰਨ ਖੇਰ ਦੀ ਵੋਟ ਸਮੇਤ ਕੁੱਲ 15 ਵੋਟਾਂ ਹਨ। ਭਾਜਪਾ ਨੇ 16 ਵੋਟਾਂ ਹਾਸਲ ਕਰਕੇ ਜਿੱਤ ਦਰਜ ਕੀਤੀ ਹੈ। ਭਾਜਪਾ ਕੌਂਸਲਰ ਮਨੋਜ ਸੋਨਕਰ ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ ਬਣ ਗਏ ਹਨ।
ਇਹ ਵੀ ਪੜ੍ਹੋ : PSEB Practical Exam Date Sheet: ਪੰਜਾਬ ਬੋਰਡ ਨੇ ਪ੍ਰੈਕਟੀਕਲ ਪ੍ਰੀਖਿਆ ਦੀ ਡੇਟਸ਼ੀਟ ਕੀਤੀ ਜਾਰੀ, ਜਾਣੋ ਕਦੋਂ ਸ਼ੁਰੂ ਹੋਣਗੀਆਂ ਪ੍ਰੀਖਿਆਵਾਂ
ਉਨ੍ਹਾਂ ਨੇ 'ਆਪ'-ਕਾਂਗਰਸ ਦੇ I.N.D.I.A ਉਮੀਦਵਾਰ ਕੁਲਦੀਪ ਟੀਟਾ ਨੂੰ 4 ਵੋਟਾਂ ਨਾਲ ਹਰਾਇਆ। ਮੇਅਰ ਦੀ ਚੋਣ ਲਈ ਸੰਸਦ ਮੈਂਬਰਾਂ ਤੇ 35 ਕੌਂਸਲਰਾਂ ਨੇ ਆਪਣੀ ਵੋਟ ਪਾਈ। ਜਿਨ੍ਹਾਂ ਵਿੱਚੋਂ ਭਾਜਪਾ ਦੇ ਮਨੋਜ ਨੂੰ 16 ਅਤੇ ‘ਆਪ’ਕਾਂਗਰਸ ਦੇ ਉਮੀਦਵਾਰ ਨੂੰ 12 ਵੋਟਾਂ ਮਿਲੀਆਂ, ਜਦਕਿ 8 ਵੋਟਾਂ ਗਿਣਤੀ ਵਿੱਚ ਸ਼ਾਮਲ ਨਹੀਂ ਹੋਈਆਂ। ਹਾਲਾਂਕਿ, ਇਹ ਅਯੋਗ ਸੀ ਜਾਂ ਕੋਈ ਹੋਰ ਕਾਰਨ ਸੀ, ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਚੰਡੀਗੜ੍ਹ ਮੇਅਰ ਚੋਣਾਂ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਸਾਡੇ ਦੇਸ਼ ਦੇ ਲੋਕਤੰਤਰ ਵਿੱਚ 'ਕਾਲੇ ਦਿਨ' ਵਜੋਂ ਲਿਖਿਆ ਅਤੇ ਯਾਦ ਕੀਤਾ ਜਾਵੇਗਾ। ਬਦਕਿਸਮਤੀ ਨਾਲ, ਇਹ ਉਹੀ ਮਹੀਨਾ ਹੈ ਜਦੋਂ ਅਸੀਂ ਗਣਤੰਤਰ ਦਿਵਸ ਮਨਾਉਂਦੇ ਹਾਂ। ਅੱਜ ਸੰਵਿਧਾਨ ਨੂੰ ਪਾੜ ਦਿੱਤਾ ਗਿਆ ਹੈ। ਜਿਸ ਤਰ੍ਹਾਂ ਭਾਜਪਾ ਨੇ ਮੀਡੀਆ ਅਤੇ ਕੈਮਰਿਆਂ ਦੇ ਸਾਹਮਣੇ ਚੰਡੀਗੜ੍ਹ ਮੇਅਰ ਦੀ ਚੋਣ 'ਲੁੱਟ' ਕੀਤੀ। ਇਸ ਤੋਂ ਪਹਿਲਾਂ ਉਹ ਮੱਧ ਪ੍ਰਦੇਸ਼, ਕਰਨਾਟਕ, ਗੋਆ, ਮਹਾਰਾਸ਼ਟਰ, ਉੱਤਰ-ਪੂਰਬੀ ਰਾਜਾਂ ਵਿੱਚ ਅਜਿਹਾ ਕਰ ਚੁੱਕੇ ਹਨ। ਇਸ ਲਈ ਇਹ ਉਸਦੀ ਪੁਰਾਣੀ ਆਦਤ ਹੈ।
ਇਹ ਵੀ ਪੜ੍ਹੋ : PSEB Practical Exam Date Sheet: ਪੰਜਾਬ ਬੋਰਡ ਨੇ ਪ੍ਰੈਕਟੀਕਲ ਪ੍ਰੀਖਿਆ ਦੀ ਡੇਟਸ਼ੀਟ ਕੀਤੀ ਜਾਰੀ, ਜਾਣੋ ਕਦੋਂ ਸ਼ੁਰੂ ਹੋਣਗੀਆਂ ਪ੍ਰੀਖਿਆਵਾਂ