Chandigarh News: ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਅੱਜ, ਇਲੈਕਟ੍ਰਿਕ ਵਾਹਨ ਪਾਲਿਸੀ `ਤੇ ਹੋਵੇਗੀ ਚਰਚਾ
Chandigarh Electric Vehicle Policy Update: ਕੌਂਸਲਰਾਂ ਦਾ ਕਹਿਣਾ ਸੀ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਉਨ੍ਹਾਂ ਨਾਲ ਗੱਲਬਾਤ ਕੀਤੇ ਬਿਨਾਂ ਹੀ ਚੰਡੀਗੜ੍ਹ ਵਿੱਚ ਇਲੈਕਟ੍ਰਿਕ ਵਾਹਨ ਪਾਲਿਸੀ ਲਾਗੂ ਕਰ ਦਿੱਤੀ ਹੈ। ਇਸ ਨੂੰ ਲਾਗੂ ਕਰਨ ਤੋਂ ਪਹਿਲਾਂ ਇਸ ਨੂੰ ਨਗਰ ਨਿਗਮ ਵਿੱਚ ਚਰਚਾ ਲਈ ਭੇਜਿਆ ਜਾਣਾ ਚਾਹੀਦਾ ਸੀ।
Chandigarh Electric Vehicle Policy Update: ਨਗਰ ਨਿਗਮ ਦੀ ਮੀਟਿੰਗ ਅੱਜ ਚੰਡੀਗੜ੍ਹ ਵਿੱਚ ਹੋਣ ਜਾ ਰਹੀ ਹੈ। ਇਸ ਸਬੰਧੀ ਅੱਜ ਹੋਈ ਮੀਟਿੰਗ ਵਿੱਚ ਇਲੈਕਟ੍ਰੀਕਲ ਵਹੀਕਲ ਪਾਲਿਸੀ ਤਹਿਤ ਪਾਰਕਿੰਗ ਦੇ ਅੰਦਰ ਚਾਰਜਿੰਗ ਸਟੇਸ਼ਨ ਲਗਾਉਣ ਦਾ ਪ੍ਰਸਤਾਵ ਲਿਆਂਦਾ ਗਿਆ ਹੈ। ਸਾਰੇ ਕੌਂਸਲਰ ਇਸ ਬਾਰੇ ਚਰਚਾ ਕਰਨਗੇ। ਪਿਛਲੀ ਮੀਟਿੰਗ ਵਿੱਚ ਕੌਂਸਲਰਾਂ ਵੱਲੋਂ ਇਹ ਪ੍ਰਸਤਾਵ ਪਾਸ ਨਹੀਂ ਕੀਤਾ ਗਿਆ ਸੀ।
ਕੌਂਸਲਰਾਂ ਦਾ ਕਹਿਣਾ ਸੀ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਉਨ੍ਹਾਂ ਨਾਲ ਗੱਲਬਾਤ ਕੀਤੇ ਬਿਨਾਂ ਹੀ ਚੰਡੀਗੜ੍ਹ ਵਿੱਚ ਇਲੈਕਟ੍ਰਿਕ ਵਾਹਨ ਪਾਲਿਸੀ ਲਾਗੂ ਕਰ ਦਿੱਤੀ ਹੈ। ਇਸ ਨੂੰ ਲਾਗੂ ਕਰਨ ਤੋਂ ਪਹਿਲਾਂ ਇਸ ਨੂੰ ਨਗਰ ਨਿਗਮ ਵਿੱਚ ਚਰਚਾ ਲਈ ਭੇਜਿਆ ਜਾਣਾ ਚਾਹੀਦਾ ਸੀ।
ਇਹ ਵੀ ਪੜ੍ਹੋ: Navratri 2023 Day 3: ਅੱਜ ਨਵਰਾਤਰੀ ਦਾ ਤੀਜਾ ਦਿਨ, ਇਸ ਤਰ੍ਹਾਂ ਕਰੋ 'ਮਾਂ ਚੰਦਰਘੰਟਾ' ਦੀ ਪੂਜਾ
ਕੌਂਸਲਰਾਂ ਦੀਆਂ ਤਨਖਾਹਾਂ ਵਧਾਉਣ ਦਾ ਪ੍ਰਸਤਾਵ
ਅੱਜ ਨਗਰ ਨਿਗਮ ਵਿੱਚ ਕੌਂਸਲਰਾਂ ਦੀਆਂ ਤਨਖਾਹਾਂ ਵਿੱਚ ਵਾਧੇ ਦਾ ਪ੍ਰਸਤਾਵ ਵੀ ਲਿਆਂਦਾ ਜਾਵੇਗਾ। ਇਸ ਵਿੱਚ ਕੌਂਸਲਰਾਂ ਦੀ ਤਨਖਾਹ 15000 ਰੁਪਏ ਤੋਂ ਵਧਾ ਕੇ 30000 ਰੁਪਏ ਪ੍ਰਤੀ ਮਹੀਨਾ ਕਰਨ ਦੀ ਤਜਵੀਜ਼ ਹੈ। ਇਸ ਤੋਂ ਇਲਾਵਾ ਉਸ ਨੂੰ ਪੈਟਰੋਲ ਡੀਜ਼ਲ ਅਤੇ ਦਫਤਰੀ ਖਰਚੇ ਲਈ 5000 ਰੁਪਏ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਮੋਬਾਈਲ ਰੀਚਾਰਜ ਕਰਨ ਲਈ 2500 ਰੁਪਏ ਪ੍ਰਤੀ ਮਹੀਨਾ ਦਾ ਪ੍ਰਬੰਧ ਹੈ।
ਨਗਰ ਨਿਗਮ ਵੱਲੋਂ ਟੈਕਸੀ ਸਟੈਂਡਾਂ ਤੋਂ ਤਿੰਨ ਕਿਸ਼ਤਾਂ ਵਿੱਚ ਪੈਸੇ ਵਸੂਲਣ ਦਾ ਪ੍ਰਸਤਾਵ ਸਦਨ ਵਿੱਚ ਪਾਸ ਕੀਤਾ ਜਾਵੇਗਾ। ਇਸ ਵਿੱਚ ਅਕਤੂਬਰ, ਨਵੰਬਰ ਅਤੇ ਦਸੰਬਰ ਮਹੀਨਿਆਂ ਲਈ ਤਿੰਨ ਕਿਸ਼ਤਾਂ ਦਿੱਤੀਆਂ ਜਾਣਗੀਆਂ। ਨਗਰ ਨਿਗਮ ਦਾ ਟੈਕਸੀ ਸਟੈਂਡ ਮਾਲਕਾਂ ਵੱਲ 2.57 ਕਰੋੜ ਰੁਪਏ ਦੀ ਮੂਲ ਰਾਸ਼ੀ ਅਤੇ 2.86 ਕਰੋੜ ਰੁਪਏ ਦਾ ਵਿਆਜ ਬਕਾਇਆ ਹੈ। ਇਸ ਤੋਂ ਇਲਾਵਾ 18 ਫੀਸਦੀ ਜੀਐਸਟੀ ਵੀ ਬਕਾਇਆ ਹੈ।
ਦਾਅਵਾ ਕੀਤਾ ਜਾ ਰਿਹੈ ਹੈ ਕਿ ਸ਼ਹਿਰ ਵਿੱਚ ਕੁੱਲ 61 ਟੈਕਸੀ ਸਟੈਂਡ ਹਨ। ਇਨ੍ਹਾਂ ਵਿੱਚੋਂ ਦੋ ਟੈਕਸੀ ਸਟੈਂਡ ਦੀ ਅਲਾਟਮੈਂਟ ਅਦਾਇਗੀ ਨਾ ਹੋਣ ਕਾਰਨ ਰੱਦ ਕਰ ਦਿੱਤੀ ਗਈ ਹੈ। ਜਦਕਿ ਇੱਕ ਟੈਕਸੀ ਸਟੈਂਡ ਢਾਹ ਦਿੱਤਾ ਗਿਆ ਹੈ। ਇਸ ਕਾਰਨ ਇਸ ਵੇਲੇ ਸ਼ਹਿਰ ਵਿੱਚ 58 ਟੈਕਸੀ ਸਟੈਂਡ ਚੱਲ ਰਹੇ ਹਨ। ਇਨ੍ਹਾਂ ਵਿੱਚੋਂ 57 ਟੈਕਸੀ ਸਟੈਂਡਾਂ ’ਤੇ ਨਗਰ ਨਿਗਮ ਦਾ ਬਕਾਇਆ ਖੜ੍ਹਾ ਹੈ।
(ਪਵੀਤ ਕੌਰ ਦੀ ਰਿਪੋਰਟ)