Chandigarh Nagar Nigam Update: ਚੰਡੀਗੜ੍ਹ ਨਗਰ ਨਿਗਮ ਦੀ 335ਵੀਂ ਮੀਟਿੰਗ ਅੱਜ ਸਵੇਰੇ 11:00 ਵਜੇ ਸ਼ੁਰੂ ਹੋਵੇਗੀ। ਇਹ ਮੀਟਿੰਗ ਚੰਡੀਗੜ੍ਹ ਨਗਰ ਨਿਗਮ ਦੇ ਮੀਟਿੰਗ ਹਾਲ ਵਿੱਚ ਹੋਵੇਗੀ। ਚੰਡੀਗੜ੍ਹ ਦੇ ਨਵੇਂ ਚੁਣੇ ਸੰਸਦ ਮੈਂਬਰ ਮਨੀਸ਼ ਤਿਵਾੜੀ ਪਹਿਲੀ ਵਾਰ ਇਸ ਮੀਟਿੰਗ ਵਿੱਚ ਸ਼ਾਮਲ ਹੋਣਗੇ।


COMMERCIAL BREAK
SCROLL TO CONTINUE READING

ਦੱਸ ਦਈਏ ਕਿ ਇਸ ਤੋਂ ਪਹਿਲਾਂ ਹੁਣ ਤੱਕ ਭਾਜਪਾ ਦੀ ਸੰਸਦ ਮੈਂਬਰ ਕਿਰਨ ਖੇਰ ਨਿਗਮ ਦੀਆਂ ਮੀਟਿੰਗਾਂ ਵਿੱਚ ਸ਼ਾਮਲ ਹੁੰਦੀ ਰਹੀ ਹੈ। ਇਹ ਪਹਿਲੀ ਵਾਰ ਹੋਵੇਗਾ ਜਦੋਂ ਗਠਜੋੜ ਦੇ ਪੱਖ ਤੋਂ ਆਮ ਆਦਮੀ ਪਾਰਟੀ ਦੇ ਮੁਖੀ ਕੁਲਦੀਪ ਸਿੰਘ ਅਤੇ ਗਠਜੋੜ ਦੇ ਪੱਖ ਤੋਂ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਇਸ ਮੀਟਿੰਗ ਵਿੱਚ ਹਿੱਸਾ ਲੈਣਗੇ। ਮੀਟਿੰਗ ਵਿੱਚ ਕੁੱਲ 20 ਪ੍ਰਸਤਾਵ ਲਿਆਂਦੇ ਜਾਣਗੇ।


ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

 20 ਏਜੰਡਿਆਂ ਬਾਰੇ ਵਿਸਥਾਰ ਵਿੱਚ ਚਰਚਾ
ਕਰੀਬ ਤਿੰਨ ਮਹੀਨਿਆਂ ਬਾਅਦ 11 ਜੂਨ ਨੂੰ ਨਗਰ ਨਿਗਮ ਹਾਊਸ ਦੀ ਮੀਟਿੰਗ ਹੋਣ ਜਾ ਰਹੀ ਹੈ। ਇਸ ਵਿੱਚ 20 ਏਜੰਡਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਜਾਵੇਗੀ। ਇਹ ਮੀਟਿੰਗ ਕਈ ਪੱਖਾਂ ਤੋਂ ਅਹਿਮ ਹੈ ਕਿਉਂਕਿ ਚੋਣਾਂ ਤੋਂ ਬਾਅਦ ਸਾਰੇ ਕੌਂਸਲਰ ਪਹਿਲੀ ਵਾਰ ਇੱਕ ਦੂਜੇ ਦੇ ਆਹਮੋ-ਸਾਹਮਣੇ ਹੋਣਗੇ। ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਗਠਜੋੜ ਜਾਰੀ ਰਹਿੰਦਾ ਹੈ ਜਾਂ ਨਹੀਂ, ਇਸ ਦੀ ਝਲਕ ਮੰਗਲਵਾਰ ਨੂੰ ਸਦਨ 'ਚ ਦੇਖਣ ਨੂੰ ਮਿਲੇਗੀ। ਇਸ ਮੀਟਿੰਗ 'ਚ ਨਵੇਂ ਚੁਣੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦੇ ਸ਼ਾਮਲ ਹੋਣ 'ਤੇ ਸ਼ੱਕ ਹੈ।