Chandigarh Municipal Corporation Meeting: ਚੰਡੀਗੜ੍ਹ 'ਚ ਨਗਰ ਨਿਗਮ ਦੀ 336ਵੀਂ ਬੈਠਕ ਅੱਜ ਮੇਅਰ ਕੁਲਦੀਪ ਕੁਮਾਰ ਦੀ ਅਗਵਾਈ ਹੇਠ ਹੋਵੇਗੀ। ਇਸ ਬੈਠਕ ਦੇ ਲਈ ਪ੍ਰਸਤਾਵ ਦੀ ਕਾਪੀ ਪਹਿਲਾਂ ਹੀ ਸਾਰੇ ਕੌਂਸਲਰਾਂ ਨੂੰ ਭੇਜ ਦਿੱਤੀ ਹੈ। ਇਸ ਵਿੱਚ ਚੰਡੀਗੜ੍ਹ ਦੇ ਨਵੇਂ ਚੁਣੇ ਗਏ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਸੱਤਾਧਾਰੀ ਪਾਰਟੀ ਵੱਲੋਂ ਸਵਾਗਤ ਕੀਤਾ ਜਾਵੇਗਾ।


COMMERCIAL BREAK
SCROLL TO CONTINUE READING

ਚੰਡੀਗੜ੍ਹ ਦੀ ਨਗਰ ਨਿਗਮ ਮੀਟਿੰਗ 'ਚ ਇਸ ਵਾਰ ਐਮਪੀ ਮਨੀਸ਼ ਤਿਵਾੜੀ ਪਹਿਲੀ ਵਾਰ ਨਗਰ ਨਿਗਮ ਦੀ ਮੀਟਿੰਗ ਵਿੱਚ ਹਿੱਸਾ ਲੈਣਗੇ। ਗੌਰਤਲਬ ਹੈ ਕਿ ਪਿਛਲੇ ਮਹੀਨੇ 8 ਜੂਨ ਨੂੰ ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਹੋਈ ਸੀ ਪਰ ਉਸ ਵਿਚ ਐਮਪੀ ਮਨੀਸ਼ ਤਿਵਾੜੀ ਸ਼ਾਮਿਲ ਨਹੀਂ ਹੋਏ ਸੀ ਕਿਉਂਕਿ ਉਨ੍ਹਾਂ ਨੇ ਸੰਸਦ ਮੈਂਬਰ ਵਜੋਂ ਸਹੁੰ ਨਹੀਂ ਚੁੱਕੀ ਸੀ। 


ਦੱਸ ਦੇਈਏ ਕਿ ਮੀਟਿੰਗ ਵਿੱਚ ਬਿਜਲੀ ਅਤੇ ਪਾਣੀ ਦੇ ਮੁੱਦੇ ’ਤੇ ਸੱਤਾਧਾਰੀ ਧਿਰ 'ਤੇ ਵਿਰੋਧੀ ਧਿਰ ਦੋਵਾਂ ਦੇ ਆਪੋ-ਆਪਣੇ ਤਰਕ ਹਨ। ਆਮ ਆਦਮੀ ਪਾਰਟੀ ਦੇ ਮੇਅਰ ਬਣਨ ਤੋਂ ਬਾਅਦ ਸੱਤਾਧਾਰੀ ਪਾਰਟੀ ਨੇ ਸ਼ਹਿਰ ਦੇ ਲੋਕਾਂ ਨੂੰ 20 ਹਜ਼ਾਰ ਲੀਟਰ ਮੁਫ਼ਤ ਪਾਣੀ ਦੇਣ ਦਾ ਪ੍ਰਸਤਾਵ ਪਾਸ ਕੀਤਾ ਸੀ।


ਇਸ ਦੇ ਨਾਲ ਹੀ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਸ਼ਹਿਰ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ ਪਰ ਚੰਡੀਗੜ੍ਹ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 20 ਹਜ਼ਾਰ ਲੀਟਰ ਪਾਣੀ ਦੀ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਸੀ। ਇਸ ਤੋਂ ਇਲਾਵਾ ਬਿਜਲੀ ਅਤੇ ਪਾਣੀ ਦੀਆਂ ਨਵੀਆਂ ਦਰਾਂ 1 ਅਪ੍ਰੈਲ ਤੋਂ ਲਾਗੂ ਹੋ ਗਈਆਂ ਹਨ। ਅਜਿਹੇ 'ਚ ਅੱਜ ਦੋਵੇਂ ਪਾਰਟੀਆਂ ਇਸ ਮਾਮਲੇ 'ਤੇ ਹੰਗਾਮਾ ਕਰ ਸਕਦੀਆਂ ਹਨ।