Chandigarh High Court Chief Justice: ਜਸਟਿਸ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਸੀ। ਇਹ ਨਿਯੁਕਤੀ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਕੀਤੀ ਗਈ ਹੈ
Trending Photos
Chandigarh High Court Chief Justice: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵ-ਨਿਯੁਕਤ ਚੀਫ਼ ਜਸਟਿਸ ਸ਼ੀਲ ਨਾਗੂ ਦਾ ਅੱਜ ਸਹੁੰ ਚੁੱਕ ਸਮਾਗਮ ਸੀ। ਇਹ ਪ੍ਰੋਗਰਾਮ ਪੰਜਾਬ ਰਾਜ ਭਵਨ ਵਿਖੇ ਕਰਵਾਇਆ ਗਿਆ। ਹਾਈ ਕੋਰਟ ਦੇ ਨਵ-ਨਿਯੁਕਤ ਚੀਫ਼ ਜਸਟਿਸ ਸ਼ੀਲ ਨਾਗੂ ਨੇ ਸਹੁੰ ਚੁੱਕ ਲਈ ਹੈ।
ਦੱਸ ਦਈਏ ਕਿ ਇਹ ਪ੍ਰੋਗਰਾਮ ਸਵੇਰੇ 10:00 ਵਜੇ ਸ਼ਹੋਵੇਗਾ। ਇਹ ਅਸਾਮੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਿਛਲੇ 9 ਮਹੀਨਿਆਂ ਤੋਂ ਖਾਲੀ ਪਈ ਸੀ। 13 ਅਕਤੂਬਰ, 2023 ਨੂੰ ਜਸਟਿਸ ਰਵੀ ਸ਼ੰਕਰ ਝਾਅ ਦੇ ਸੇਵਾਮੁਕਤ ਹੋਣ ਤੋਂ ਬਾਅਦ, ਪਹਿਲਾਂ ਜਸਟਿਸ ਰਿਤੂ ਬਾਹਰੀ ਅਤੇ ਫਿਰ ਜਸਟਿਸ ਜੀਐਸ ਸੰਧਾਵਾਲੀਆ ਨੂੰ ਕਾਰਜਕਾਰੀ ਚੀਫ਼ ਜਸਟਿਸ (Chandigarh High Court Chief Justice) ਨਿਯੁਕਤ ਕੀਤਾ ਗਿਆ ਸੀ।
ਇਹ ਵੀ ਪੜ੍ਹੋ: Chandigarh News: ਪੰਜਾਬ ਦੇ ਚੀਫ ਸੈਕਟਰੀ ਤੇ ਪ੍ਰਿੰਸੀਪਲ ਸੈਕਟਰੀ ਨੂੰ ਭੇਜਿਆ ਗਿਆ ਵਕੀਲ ਵੱਲੋਂ ਨੋਟਿਸ
ਜਸਟਿਸ ਨਾਗੂ ਇਸ ਸਮੇਂ ਮੱਧ ਪ੍ਰਦੇਸ਼ ਹਾਈ ਕੋਰਟ ਵਿੱਚ ਵਧੀਕ ਜੱਜ ਵਜੋਂ ਕੰਮ ਕਰ ਰਹੇ ਹਨ। ਇਸ ਤੋਂ ਪਹਿਲਾਂ ਪੰਜਾਬ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਵੀ ਮੱਧ ਪ੍ਰਦੇਸ਼ ਤੋਂ ਆ ਚੁੱਕੇ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜੱਜਾਂ ਦੀਆਂ ਕੁੱਲ 85 ਮਨਜ਼ੂਰ ਅਸਾਮੀਆਂ ਹਨ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਇਸ ਸਾਲ ਤਿੰਨ ਹੋਰ ਜੱਜ ਸੇਵਾਮੁਕਤ ਹੋ ਰਹੇ ਹਨ। ਪਰ ਇਸ ਵੇਲੇ ਸਿਰਫ਼ 54 ਜੱਜ ਹੀ ਮੌਜੂਦ ਹਨ। ਸੁਪਰੀਮ ਕੋਰਟ ਨੇ ਕਰੀਬ 7 ਮਹੀਨੇ ਪਹਿਲਾਂ ਜਸਟਿਸ ਨਾਗੂ ਨੂੰ ਤਰੱਕੀ ਦੇਣ ਦੀ ਸਿਫਾਰਿਸ਼ ਕੀਤੀ ਸੀ ਪਰ ਕੇਂਦਰ ਸਰਕਾਰ ਨੇ ਪਿਛਲੇ ਹਫ਼ਤੇ ਹੀ ਉਨ੍ਹਾਂ ਦੇ ਚੀਫ਼ ਜਸਟਿਸ ਬਣਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਸੀ।
ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
ਜਸਟਿਸ ਨਾਗੂ ਨੂੰ ਮਈ 2011 ਵਿੱਚ ਮੱਧ ਪ੍ਰਦੇਸ਼ ਹਾਈ ਕੋਰਟ ਦਾ ਜੱਜ ਨਿਯੁਕਤ ਕੀਤਾ ਗਿਆ ਸੀ। ਕੇਂਦਰ ਨੇ ਇਸ ਸਾਲ 22 ਮਈ ਨੂੰ ਉਨ੍ਹਾਂ ਨੂੰ ਐਮਪੀ ਹਾਈ ਕੋਰਟ ਦਾ ਕਾਰਜਕਾਰੀ ਚੀਫ਼ ਜਸਟਿਸ (Chandigarh High Court Chief Justice) ਨਿਯੁਕਤ ਕੀਤਾ ਸੀ।