Chandigarh News: ਹੈਦਰਾਬਾਦ ਤੋਂ ਚੰਡੀਗੜ੍ਹ ਫਲਾਈਟ `ਚ ਬੰਬ ਦੀ ਖ਼ਬਰ! ਯਾਤਰੀਆਂ ਨੂੰ ਸੁਰੱਖਿਅਤ ਕੱਢਿਆ ਬਾਹਰ
Chandigarh News: ਫੋਨ `ਤੇ ਬੰਬ ਦੀ ਅਫਵਾਹ ਮਿਲਣ ਤੋਂ ਬਾਅਦ ਮੋਹਾਲੀ ਏਅਰਪੋਰਟ ਤੇ ਫਲਾਈਟ ਨੂੰ ਤਕਰੀਬਨ ਤਿੰਨ ਘੰਟੇ ਤੱਕ ਰੋਕ ਕੇ ਚੈਕਿੰਗ ਕੀਤੀ ਗਈ। ਮੌਕੇ `ਤੇ ਪਹੁੰਚੇ ਬੰਬ ਨਿਰੋਧਕ ਦਸਤੇ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ ।
Chandigarh News: ਹੈਦਰਾਬਾਦ ਤੋਂ ਚੰਡੀਗੜ੍ਹ ਆ ਰਹੀ ਫਲਾਈਟ ਵਿੱਚ ਬੰਬ ਹੋਣ ਦੀ ਅਫਵਾਹ ਤੋਂ ਬਾਅਦ ਮੋਹਾਲੀ ਏਅਰਪੋਰਟ 'ਤੇ ਹੜਕੰਪ ਮੱਚ ਗਿਆ। ਮੌਕੇ 'ਤੇ ਪਹੁੰਚੀਆਂ ਏਜੰਸੀਆਂ ਵੱਲੋਂ ਤੁਰੰਤ ਪ੍ਰਭਾਵ ਨਾਲ ਫਲਾਈਟ ਨੂੰ ਖਾਲੀ ਕਰਵਾਇਆ ਗਿਆ ਅਤੇ ਯਾਤਰੀਆਂ ਨੂੰ ਸਮੇਤ ਕਰੂ ਮੈਂਬਰ ਨੂੰ ਫਲਾਈਟ ਵਿੱਚੋਂ ਸੁਰੱਖਿਅਤ ਬਾਹਰ ਕੱਢਿਆ ਗਿਆ ਅਤੇ ਫਲਾਈਟ ਦੀ ਗਹਿਣਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।
ਫੋਨ 'ਤੇ ਬੰਬ ਦੀ ਅਫਵਾਹ ਮਿਲਣ ਤੋਂ ਬਾਅਦ ਮੋਹਾਲੀ ਏਅਰਪੋਰਟ ਤੇ ਫਲਾਈਟ ਨੂੰ ਤਕਰੀਬਨ ਤਿੰਨ ਘੰਟੇ ਤੱਕ ਰੋਕ ਕੇ ਚੈਕਿੰਗ ਕੀਤੀ ਗਈ। ਮੌਕੇ 'ਤੇ ਪਹੁੰਚੇ ਬੰਬ ਨਿਰੋਧਕ ਦਸਤੇ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ ।
ਇੰਡੀਗੋ ਏਅਰਲਾਈਨਜ਼ ਵੱਲੋਂ ਇੱਕ ਆਫੀਸ਼ੀਅਲ ਸਟੇਟਮੈਂਟ ਜਾਰੀ ਕੀਤੀ ਗਈ ਹੈ। ਜਿਸ ਵਿੱਚ ਕਿਹਾ ਗਿਆ ਹੈ ਕੀ ਹੈਦਰਾਬਾਦ ਤੋਂ ਚੰਡੀਗੜ੍ਹ ਜਾ ਰਹੀ ਫਲਾਈਟ 6E 108 ਨੂੰ ਸੁਰੱਖਿਆ ਨਾਲ ਸਬੰਧਤ ਅਲਰਟ ਮਿਲਿਆ ਹੈ। ਲੈਂਡਿੰਗ ਤੋਂ ਬਾਅਦ ਜਹਾਜ਼ ਨੂੰ ਅਲੱਗ ਕਰ ਦਿੱਤਾ ਗਿਆ ਸੀ ਅਤੇ ਸਾਰੇ ਗਾਹਕਾਂ ਨੂੰ ਸੁਰੱਖਿਅਤ ਢੰਗ ਨਾਲ ਉਤਾਰਿਆ ਗਿਆ ਸੀ। ਸਾਡੇ ਗਾਹਕਾਂ ਅਤੇ ਚਾਲਕ ਦਲ ਦੀ ਸੁਰੱਖਿਆ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਾਡੇ ਕਾਰਜਾਂ ਦੇ ਸਾਰੇ ਪਹਿਲੂਆਂ ਵਿੱਚ ਸਰਵਉੱਚ ਬਣਿਆ ਹੋਇਆ ਹੈ। ਅਸੀਂ ਸਬੰਧਤ ਅਥਾਰਟੀਆਂ ਦੇ ਨਾਲ ਮਿਲ ਕੇ ਕੰਮ ਕੀਤਾ, ਅਤੇ ਮਿਆਰੀ ਓਪਰੇਟਿੰਗ ਪ੍ਰਕਿਰਿਆਵਾਂ ਦੀ ਪਾਲਣਾ ਕੀਤੀ ਗਈ। ਇਸ ਸਥਿਤੀ ਵਿੱਚ ਸਾਡੇ ਗਾਹਕਾਂ ਨੂੰ ਹੋਣ ਵਾਲੀ ਕਿਸੇ ਵੀ ਅਸੁਵਿਧਾ ਲਈ ਅਸੀਂ ਦਿਲੋਂ ਅਫ਼ਸੋਸ ਕਰਦੇ ਹਾਂ ਅਤੇ ਉਹਨਾਂ ਦੀ ਸਮਝ ਦੀ ਕਦਰ ਕਰਦੇ ਹਾਂ।
ਫਿਲਹਾਲ ਏਅਰਪੋਰਟ ਅਥਾਰਟੀ ਵਲੋਂ ਇਸ ਸਬੰਧੀ ਕਿਸੇ ਤਰ੍ਹਾਂ ਦੀ ਅਧਿਕਾਰਿਤ ਪੁਸ਼ਟੀ ਨਹੀਂ ਕੀਤੀ ਗਈ ਹੈ। ਪੁਲਸ ਦੇ ਆਲਾ ਅਧਿਕਾਰੀ ਮੌਕੇ 'ਤੇ ਪਹੁੰਚੇ ਹੋਏ ਹਨ, ਜਿਨ੍ਹਾਂ ਵਲੋਂ ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ।