Chandigarh News: ਵਿਦਿਆਰਥਣਾਂ ਦੀਆਂ ਇਤਰਾਜਯੋਗ ਤਸਵੀਰਾਂ ਕਰਨ ਵਾਲੇ ਨਾਬਾਲਿਗ ਨੂੰ ਮਿਲੀ ਜ਼ਮਾਨਤ
Chandigarh News: ਚੰਡੀਗੜ੍ਹ ਦੇ ਇੱਕ ਮਸ਼ਹੂਰ ਨਿੱਜੀ ਸਕੂਲ ਦੀਆਂ 50 ਤੋਂ ਵੱਧ ਵਿਦਿਆਰਥਣਾਂ ਦੀਆਂ ਫੋਟੋਆਂ ਵਾਇਰਲ ਕਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਨਾਬਾਲਿਗ ਨੂੰ ਜ਼ਿਲ੍ਹਾ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ।
Chandigarh News: ਚੰਡੀਗੜ੍ਹ ਦੇ ਇੱਕ ਮਸ਼ਹੂਰ ਨਿੱਜੀ ਸਕੂਲ ਦੀਆਂ 50 ਤੋਂ ਵੱਧ ਵਿਦਿਆਰਥਣਾਂ ਦੀਆਂ ਫੋਟੋਆਂ ਵਾਇਰਲ ਕਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਨਾਬਾਲਿਗ ਨੂੰ ਜ਼ਿਲ੍ਹਾ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ ਜ਼ਿਲ੍ਹਾ ਜੱਜ ਸਵਾਤੀ ਸਹਿਗਲ ਦੀ ਅਦਾਲਤ ਵਿੱਚ ਹੋਈ। ਅਦਾਲਤ ਨੇ ਫੈਸਲਾ ਸੁਣਾਉਂਦੇ ਕਿਹਾ ਕਿ ਹੁਣ ਉਨ੍ਹਾਂ ਨੂੰ ਆਬਜ਼ਰਵੇਸ਼ਨ ਹੋਮ ਵਿੱਚ ਰਹਿਣ ਦੀ ਲੋੜ ਨਹੀਂ ਹੈ।
ਇਸ ਮਾਮਲੇ ਵਿੱਚ ਮੁਲਜ਼ਮ ਨਾਬਾਲਗ ਨੇ ਪਹਿਲਾਂ ਜੁਵੇਨਾਈਲ ਜਸਟਿਸ ਬੋਰਡ ਵਿੱਚ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ ਪਰ ਬੋਰਡ ਵੱਲੋਂ ਇਸ ਨੂੰ ਰੱਦ ਕਰ ਦਿੱਤਾ ਗਿਆ ਸੀ। ਪਰ ਨਾਬਾਲਗ ਨੇ ਆਪਣੇ ਵਕੀਲ ਰਾਹੀਂ ਜ਼ਿਲ੍ਹਾ ਅਦਾਲਤ ਵਿੱਚ ਇਸ ਫ਼ੈਸਲੇ ਖ਼ਿਲਾਫ਼ ਅਪੀਲ ਕੀਤੀ ਸੀ। ਜਿਸ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
ਜ਼ਿਲ੍ਹਾ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ਦੀ ਸੁਣਵਾਈ ਦੌਰਾਨ ਮੁਲਜ਼ਮ ਦੇ ਵਕੀਲ ਨੇ ਦਲੀਲ ਦਿੱਤੀ ਕਿ ਵਿਦਿਆਰਥੀ ਨੂੰ ਕੇਸ ਵਿੱਚ ਝੂਠਾ ਫਸਾਇਆ ਗਿਆ ਹੈ। ਉਸ ਦਾ ਜਾਂ ਉਸ ਦੇ ਪਰਿਵਾਰ ਦਾ ਕੋਈ ਅਪਰਾਧਿਕ ਪਿਛੋਕੜ ਨਹੀਂ ਹੈ, ਪਰ ਸਰਕਾਰੀ ਵਕੀਲ ਨੇ ਇਸ ਦਾ ਵਿਰੋਧ ਕੀਤਾ। ਉਸ ਨੇ ਦਲੀਲ ਦਿੱਤੀ ਕਿ ਦੋਸ਼ੀ ਨੇ ਗੰਭੀਰ ਅਪਰਾਧ ਕੀਤਾ ਹੈ। ਉਹ ਭਵਿੱਖ ਵਿੱਚ ਵੀ ਅਜਿਹਾ ਕਰ ਸਕਦਾ ਹੈ। ਇਸ ਲਈ ਉਸ ਨੂੰ ਜ਼ਮਾਨਤ ਨਹੀਂ ਦਿੱਤੀ ਜਾਣੀ ਚਾਹੀਦੀ।
ਕਾਬਿਲੇਗੌਰ ਹੈ ਕਿ ਬੀਤੇ ਦਿਨੀਂ ਚੰਡੀਗੜ੍ਹ ਦੇ ਇੱਕ ਪ੍ਰਾਈਵੇਟ ਸਕੂਲ ਦੀਆਂ 50 ਤੋਂ ਵੱਧ ਵਿਦਿਆਰਥਣਾਂ ਦੀਆਂ ਤਸਵੀਰਾਂ ਵਾਇਰਲ ਹੋਈਆਂ ਸਨ। ਇਕ ਵਿਦਿਆਰਥਣ ਨੂੰ ਉਸ ਦੇ ਸੀਨੀਅਰ ਵਿਦਿਆਰਥੀ ਨੇ ਇਕ ਗਰੁੱਪ ਵਿਚ ਉਸ ਦੀ ਇਤਰਾਜ਼ਯੋਗ ਫੋਟੋ ਦਿਖਾਈ।
ਜਦੋਂ ਇੱਕ ਵਿਦਿਆਰਥੀ ਦਾ ਪਿਤਾ ਉਸ ਨੂੰ ਸਕੂਲ ਤੋਂ ਲੈਣ ਆਇਆ ਤਾਂ ਉਹ ਰੋਣ ਲੱਗ ਪਈ।
ਇਸ 'ਤੇ ਸਾਰਾ ਮਾਮਲਾ ਸਾਹਮਣੇ ਆਇਆ। ਕਰੀਬ 10 ਵਿਦਿਆਰਥਣਾਂ ਦੇ ਮਾਪੇ ਚੰਡੀਗੜ੍ਹ ਦੇ ਐਸਐਸਪੀ ਨੂੰ ਮਿਲਣ ਉਨ੍ਹਾਂ ਦੇ ਦਫ਼ਤਰ ਗਏ ਹੋਏ ਸਨ। ਜਿਸ ਤੋਂ ਬਾਅਦ 12 ਅਕਤੂਬਰ ਨੂੰ ਅਣਪਛਾਤੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਜਾਂਚ ਤੋਂ ਬਾਅਦ ਇਸੇ ਸਕੂਲ ਦੇ ਇੱਕ ਨਾਬਾਲਗ ਵਿਦਿਆਰਥੀ ਨੂੰ ਗ੍ਰਿਫ਼ਤਾਰ ਕੀਤਾ ਸੀ।
ਇਹ ਵੀ ਪੜ੍ਹੋ : Punjab News: ਸੜਕ ਸੁਰੱਖਿਆ ਫੋਰਸ ਲਈ ਜਵਾਨਾਂ ਦੀ ਸਿਖਲਾਈ ਸ਼ੁਰੂ; ਕਪੂਰਥਲਾ 'ਚ 1500 ਜਵਾਨ ਲੈ ਰਹੇ ਟ੍ਰੇਨਿੰਗ
ਚੰਡੀਗੜ੍ਹ ਤੋਂ ਪਵਿੱਤ ਕੌਰ ਦੀ ਰਿਪੋਰਟ