Chandigarh News: ਪੀਜੀਆਈ ਵਿਚ ਅੱਜ ਡਾਕਟਰ ਹੜਤਾਲ `ਤੇ ਸਿਰਫ਼ ਐਮਰਜੈਂਸੀ ਸੇਵਾਵਾਂ ਰਹਿਣਗੀਆਂ ਜਾਰੀ
Chandigarh News: ਦੱਸਦਈਏ ਕਿ ਕੋਲਕਾਤਾ `ਚ ਡਾਕਟਰ ਨਾਲ ਬਲਾਤਕਾਰ ਕਰਕੇ ਉਸ ਦਾ ਕਤਲ ਕਰ ਦਿੱਤਾ ਗਿਆ ਸੀ। ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜਾ ਦਵਾਉਣ ਨੂੰ ਲੈ ਕੇ ਪੀਜੀਆਈ ਦੇ ਡਕਟਰਾਂ ਦੇ ਵੱਲੋਂ ਇਸ ਹੜਤਾਲ ਤੇ ਜਾਣ ਦਾ ਫੈਸਲਾ ਲਿਆ ਗਿਆ ਹੈ।
Chandigarh News: ਕੋਲਕਾਤਾ 'ਚ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੇ ਵਿਰੋਧ 'ਚ ਅੱਜ ਦੇਸ਼ ਭਰ 'ਚ ਡਾਕਟਰ ਹੜਤਾਲ 'ਤੇ ਚਲੇ ਗਏ ਹਨ। ਜਿਸ ਦਾ ਅਸਰ ਪੀਜੀਆਈ ਚੰਡੀਗੜ੍ਹ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਪੀਜੀਆਈ ਵਿੱਤ ਵਿਕਲਪਿਕ ਸਿਹਤ ਸੇਵਾਵਾਂ ਮੁਅੱਤਲ ਰਹਿਣਗੀਆਂ। ਹਾਲਾਂਕਿ, ਐਮਰਜੈਂਸੀ ਸੇਵਾਵਾਂ ਨੂੰ ਹੜਤਾਲ ਤੋਂ ਬਾਹਰ ਰੱਖਿਆ ਗਿਆ ਹੈ।
ਜਾਣਕਾਰੀ ਮੁਤਾਬਿਕ ਕੁੱਝ 1350 ਰੈਜ਼ੀਡੈਂਟ ਡਾਕਟਰ ਹੜਤਾਲ 'ਤੇ ਰਹਿਣਗੇ। ਇਸ ਤੋਂ ਪਹਿਲਾਂ ਭਾਵੇਂ ਰੈਜ਼ੀਡੈਂਟ ਡਾਕਟਰਾਂ ਵੱਲੋਂ ਪੀਜੀਆਈ ਵਿਚ ਸਿਰਫ਼ ਚਾਰ ਘੰਟੇ ਦੀ ਹੜਤਾਲ ਕੀਤੀ ਗਈ ਸੀ, ਪਰ ਪੱਛਮੀ ਬੰਗਾਲ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ, ਜਿਸ ਕਾਰਨ ਹੁਣ ਡਾਕਟਰਾਂ ਨੂੰ ਮਜ਼ਬੂਰ ਹੋ ਕੇ ਆਪਣਾ ਸੰਘਰਸ਼ ਤੇਜ਼ ਕਰਨਾ ਪਿਆ ਹੈ। ਦੂਜੇ ਪਾਸੇ ਪੀਜੀਆਈ ਪ੍ਰਸ਼ਾਸਨ ਵੱਲੋਂ ਸਾਰੇ ਸਟਾਫ਼ ਨਰਸਾਂ ਤੇ ਤਕਨੀਸ਼ੀਅਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਸਾਰੇ ਆਪੋ ਆਪਣੀ ਡਿਊਟੀ ਉਤੇ ਹਾਜ਼ਰ ਰਹਿਣ ਅਤੇ ਸਾਰੇ ਖੇਤਰਾਂ ਵਿਚ ਦਾਖ਼ਲ ਮਰੀਜ਼ਾਂ ਦੀ ਚੰਗੀ ਤਰ੍ਹਾਂ ਦੇਖਭਾਲ ਕੀਤੀ ਜਾਵੇ।
ਇੰਡੀਅਨ ਮੈਡੀਕਲ ਐਸੋਸੀਏਸ਼ਨ ਚੰਡੀਗੜ੍ਹ ਨੇ ਵੀ ਪੱਛਮੀ ਬੰਗਾਲ ਦੇ ਡਾਕਟਰਾਂ ਵਾਲੇ ਮਸਲੇ ਸਬੰਧੀ ਚੰਡੀਗੜ੍ਹ, ਮੁਹਾਲੀ ਤੇ ਪੰਚਕੂਲਾ 'ਚ ਸਾਰੇ ਡਾਕਟਰਾਂ ਨੂੰ 24 ਘੰਟੇ ਦੀ ਹੜਤਾਲ 'ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਐਸੋਸੀਏਸ਼ਨ ਦੇ ਪ੍ਰਧਾਨ ਪ੍ਰਧਾਨ ਡਾ. ਰਾਜੇਸ਼ ਧੀਰ ਤੇ ਜਨਰਲ ਸਕੱਤਰ ਡਾ. ਹਰਦੀਪ ਸਿੰਘ ਸੰਤੋਖ ਨੇ ਦੱਸਿਆ ਕਿ ਇਹ ਹੜਤਾਲ 17 ਜੂਨ ਨੂੰ ਸਵੇਰੇ 6 ਵਜੇ ਤੋਂ 18 ਤੱਕ ਜਾਰੀ ਰਹੇਗੀ। ਉਨ੍ਹਾਂ ਦੱਸਿਆ ਇਸ ਹੜਤਾਲ 'ਚ ਪੀ.ਜੀ.ਆਈ., ਸਰਕਾਰੀ ਮੈਡੀਕਲ ਕਾਲਜ ਸੈਕਟਰ-32, ਜਨਰਲ ਹਸਪਤਾਲ ਸੈਕਟਰ-16 ਦੇ ਡਾਕਟਰਾਂ, ਮੈਡੀਕਲ ਦੇ ਵਿਦਿਆਰਥੀਆਂ ਦੇ ਨਾਲ-ਨਾਲ ਚੰਡੀਗੜ੍ਹ, ਮੁਹਾਲੀ ਤੇ ਪੰਚਕੂਲਾ ਦੇ ਸਾਰੇ ਪ੍ਰਾਈਵੇਟ ਡਾਕਟਰਾਂ ਨੂੰ ਵੀ ਹੜਤਾਲ 'ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਐਸੋਸੀਏਸ਼ਨ ਵੱਲੋਂ ਸੈਕਟਰ-35 'ਚ 17 ਜੂਨ ਦੀ ਸ਼ਾਮ ਨੂੰ ਰੋਸ ਮਾਰਚ ਵੀ ਕੱਢਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਹੜਤਾਲ ਦੌਰਾਨ ਓ.ਪੀ.ਡੀ., ਰੇਡੀਓਲੋਜੀ ਤੇ ਲੈਬਾਰਟਰੀਜ਼ ਆਦਿ ਰੈਗੂਲਰ ਸੇਵਾਵਾਂ ਮੁਕੰਮਲ ਬੰਦ ਰਹਿਣਗੀਆਂ ਜਦਕਿ ਐਮਰਜੈਂਸੀ ਸੇਵਾਵਾਂ ਪ੍ਰਭਾਵਿਤ ਨਹੀਂ ਹੋਣਗੀਆਂ।
ਦੱਸਦਈਏ ਕਿ ਕੋਲਕਾਤਾ 'ਚ ਡਾਕਟਰ ਨਾਲ ਬਲਾਤਕਾਰ ਕਰਕੇ ਉਸ ਦਾ ਕਤਲ ਕਰ ਦਿੱਤਾ ਗਿਆ ਸੀ। ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜਾ ਦਵਾਉਣ ਨੂੰ ਲੈ ਕੇ ਪੀਜੀਆਈ ਦੇ ਡਕਟਰਾਂ ਦੇ ਵੱਲੋਂ ਇਸ ਹੜਤਾਲ ਤੇ ਜਾਣ ਦਾ ਫੈਸਲਾ ਲਿਆ ਗਿਆ ਹੈ।