Chandigarh News(ਕਮਲਦੀਪ ਧਾਲੀਵਾਲ): ਚੰਡੀਗੜ੍ਹ ਪੀਜੀਆਈ ਦੇ ਠੇਕਾ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ 'ਤੇ ਚਲੇ ਗਏ ਹਨ। ਮੁਲਾਜ਼ਮਾਂ ਦੀ ਹੜਤਾਲ ਦਾ ਖ਼ਮਿਆਜ਼ਾ ਦੂਰ-ਦੁਰਾਡੇ ਤੋਂ ਅਤੇ ਹੋਰ ਰਾਜਾਂ ਤੋਂ ਆਉਣ ਵਾਲੇ ਮਰੀਜ਼ਾਂ ਨੂੰ ਭੁਗਤਣਾ ਪੈ ਰਿਹਾ ਹੈ। ਪੀਜੀਆਈ ਦੀ ਓਪੀਡੀ ਵਿੱਚ ਰੋਜ਼ਾਨਾ 10 ਹਜ਼ਾਰ ਤੋਂ ਵੱਧ ਮਰੀਜ਼ ਇਲਾਜ ਲਈ ਆਉਂਦੇ ਹਨ।


COMMERCIAL BREAK
SCROLL TO CONTINUE READING

ਦੱਸ ਦਈਏ ਕਿ ਠੇਕਾ ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਪਰ ਕਿਸੇ ਵੀ ਤਰ੍ਹਾਂ ਦੀ ਕੋਈ ਕਾਰਵਾਈ ਨਾ ਹੋਣ ਕਰਕੇ ਉਨ੍ਹਾਂ ਵੱਲੋਂ ਦਫਤਰ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ।


ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਪਿਛਲੇ ਚਾਰ ਮਹੀਨਿਆਂ ਤੋਂ ਪੀਜੀਆਈ ਮੈਨੇਜਮੈਂਟ ਅਤੇ ਸਿਹਤ ਮੰਤਰਾਲਾ ਗਰੀਬ ਕੰਟਰੈਕਟ ਵਰਕਰਾਂ ਦਾ ਮਜ਼ਾਕ ਉਡਾ ਰਹੀ ਹੈ, ਜਿਸ ਕਾਰਨ ਸਾਰੇ ਠੇਕਾ ਕਰਮਚਾਰੀ 8 ਅਗਸਤ ਨੂੰ ਹੜਤਾਲ 'ਤੇ ਹਨ। ਜੇਕਰ ਪੁਲਿਸ ਨੇ ਤਾਕਤ ਦੀ ਵਰਤੋਂ ਕੀਤੀ ਤਾਂ ਮੁਲਾਜ਼ਮ ਜੇਲ੍ਹ ਭਰੋ ਅੰਦੋਲਨ ਤੋਂ ਪਿੱਛੇ ਨਹੀਂ ਹਟਣਗੇ।


4500 ਦੇ ਕਰੀਬ ਠੇਕਾ ਮੁਲਾਜ਼ਮਾਂ ਵਿਚ ਹਸਪਤਾਲ ਦੇ ਸੇਵਾਦਾਰ, ਸਫਾਈ ਕਰਮਚਾਰੀ, ਰਸੋਈ ਕਰਮਚਾਰੀ, ਲਾਂਡਰੀ ਵਰਕਰ, ਟੈਕਨੀਸ਼ੀਅਨ, ਸੁਰੱਖਿਆ ਕਰਮਚਾਰੀ ਵੀ ਹੜਤਾਲ ‘ਤੇ ਰਹਿਣਗੇ। ਇਸ ਦੌਰਾਨ ਉਹ ਇਕਜੁੱਟ ਹੋ ਕੇ ਵਿਰੋਧ ਪ੍ਰਦਰਸ਼ਨ ਕਰਨਗੇ। ਹੜਤਾਲ ਦੇ ਐਲਾਨ ਤੋਂ ਪਹਿਲਾਂ ਬੁੱਧਵਾਰ ਸ਼ਾਮ ਨੂੰ ਕੇਂਦਰੀ ਡਿਪਟੀ ਲੇਬਰ ਕਮਿਸ਼ਨਰ ਦੇ ਸਾਹਮਣੇ ਦੋਵਾਂ ਧਿਰਾਂ ਵਿਚਾਲੇ ਸੁਲਾਹ ਦੀ ਗੱਲਬਾਤ ਹੋਈ ਪਰ ਕੋਈ ਨਤੀਜਾ ਨਹੀਂ ਨਿਕਲਿਆ। ਇਸ ਤੋਂ ਬਾਅਦ ਮੁਲਾਜ਼ਮਾਂ ਨੇ ਹੜਤਾਲ ‘ਤੇ ਜਾਣ ਦਾ ਫੈਸਲਾ ਕੀਤਾ ਹੈ।


ਇਹ ਵੀ ਪੜ੍ਹੋ: Ferozepur News: ਮਹਿਲਾ ਸਮੇਤ ਦੋ ਨਸ਼ਾ ਤਸਕਰ 6.6 ਕਿਲੋ ਹੈਰੋਇਨ ਅਤੇ 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ


ਮੁਲਾਜ਼ਮਾਂ ਵੱਲੋਂ ਕੰਮ ਬਰਾਬਰ ਤਨਖਾਹ ਦਿੱਤੇ ਜਾਣ, ਠੇਕਾਦਾਰੀ ਸਿਸਟਮ ਬੰਦ ਕਰਨ ਅਤੇ ਡੀਏ ਦੇਣ ਸਮੇਤ ਹੋਰ ਕਈ ਮੰਗਾਂ ਨੂੰ ਲੈ ਕੇ ਇਹ ਹੜਤਾਲ ਕੀਤੀ ਜਾ ਰਹੀ ਹੈ। ਮੁਲਾਜ਼ਮਾਂ ਦਾ ਕਹਿਣਾ ਜਦੋਂ ਤੱਕ ਸਾਡੀਆਂ ਮੰਗਾਂ ਦਾ ਹੱਲ ਨਹੀ ਹੋ ਜਾਂਦਾ ਉਦੋਂ ਤੱਕ ਹੜਤਾਲ ਇਸੇ ਤਰ੍ਹਾਂ ਜਾਰੀ ਰਹੇਗੀ। 


ਇਹ ਵੀ ਪੜ੍ਹੋ: Khanna News: ਪੋਤਰੇ ਦਾ ਕਤਲ ਕਰਨ ਵਾਲੇ ਦੋਸ਼ੀ ਦੀ ਗ੍ਰਿਫ਼ਤਾਰੀ ਲਈ ਦਾਦੀ ਨੇ ਲਗਾਇਆ ਧਰਨਾ