Pearl Group Chairman Death: ਪਰਲ ਗਰੁੱਪ ( PEARL GROUP ) ਦੇ ਚੈਅਰਮੈਨ ਨਿਰਮਲ ਸਿੰਘ ਭੰਗੂ ਦਾ ਨਵੀਂ ਦਿੱਲੀ ਵਿਖੇ ਦੇਹਾਂਤ ਹੋ ਗਿਆ ਹੈ। ਸ਼ੁਰੂਆਤੀ ਜਾਣਕਾਰੀ ਮੁਤਾਬਕ ਅੱਜ ਜੇਲ੍ਹ ‘ਚ ਸਿਹਤ ਵਿਗੜਣ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਦੀਨ ਦਿਆਲ ਉਪਾਧਿਆਏ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਏ ਹਨ।


COMMERCIAL BREAK
SCROLL TO CONTINUE READING

ਪਰਲਜ਼ ਗਰੁੱਪ ਦਾ ਮਾਲਕ ਨਿਰਮਲ ਸਿੰਘ ਭੰਗੂ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦਾ ਵਸਨੀਕ ਸੀ। ਦੱਸਿਆ ਜਾਂਦਾ ਹੈ ਕਿ ਜਵਾਨੀ ਦੌਰਾਨ ਉਹ ਆਪਣੇ ਭਰਾ ਨਾਲ ਸਾਈਕਲ 'ਤੇ ਦੁੱਧ ਵੇਚਦਾ ਸੀ। ਇਸ ਦੌਰਾਨ ਉਨ੍ਹਾਂ ਨੇ ਰਾਜਨੀਤੀ ਸ਼ਾਸਤਰ ਵਿੱਚ ਪੋਸਟ ਗ੍ਰੈਜੂਏਸ਼ਨ ਵੀ ਕੀਤੀ। 70 ਦੇ ਦਹਾਕੇ ਵਿੱਚ ਭੰਗੂ ਨੌਕਰੀ ਦੀ ਭਾਲ ਵਿੱਚ ਕੋਲਕਾਤਾ ਗਿਆ ਸੀ। ਜਿੱਥੇ ਉਸਨੇ ਇੱਕ ਮਸ਼ਹੂਰ ਨਿਵੇਸ਼ ਕੰਪਨੀ ਪੀਅਰਲੈਸ ਵਿੱਚ ਕੁਝ ਸਾਲ ਕੰਮ ਕੀਤਾ। ਇਸ ਤੋਂ ਬਾਅਦ ਉਹ ਹਰਿਆਣਾ ਦੀ ਇਕ ਕੰਪਨੀ ਗੋਲਡਨ ਫੋਰੈਸਟ ਇੰਡੀਆ ਲਿਮਟਿਡ 'ਚ ਕੰਮ ਕਰਨ ਲੱਗਾ, ਜਿਸ ਨੇ ਨਿਵੇਸ਼ਕਾਂ ਨਾਲ ਕਰੋੜਾਂ ਰੁਪਏ ਦਾ ਧੋਖਾ ਕੀਤਾ। ਇਸ ਕੰਪਨੀ ਦੇ ਬੰਦ ਹੋਣ ਤੋਂ ਬਾਅਦ ਉਹ ਬੇਰੁਜ਼ਗਾਰ ਹੋ ਗਿਆ। ਇਸ ਕੰਪਨੀ ਲਈ ਕੰਮ ਕਰਨ ਦੇ ਵਿਚਾਰ ਤਹਿਤ ਉਸ ਨੇ 1980 ਵਿੱਚ ਪਰਲਜ਼ ਗੋਲਡਨ ਫੋਰੈਸਟ (ਪੀ.ਜੀ.ਐੱਫ.) ਨਾਂ ਦੀ ਕੰਪਨੀ ਬਣਾਈ।


ਪਰਲ ਗਰੁੱਪ ਦੇ ਮਾਲਕ ਅਤੇ ਪੰਜਾਬ ਦੇ 45,000 ਕਰੋੜ ਰੁਪਏ ਦੇ ਘਪਲੇ ਦੇ ਮਾਸਟਰਮਾਈਂਡ ਨਿਰਮਲ ਸਿੰਘ ਭੰਗੂ ਦੀ ਐਤਵਾਰ ਰਾਤ ਦਿੱਲੀ ਵਿੱਚ ਮੌਤ ਹੋ ਗਈ। ਉਸ ਨੂੰ ਜਨਵਰੀ 2016 ਵਿੱਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਉਹ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਸੀ। ਐਤਵਾਰ ਰਾਤ ਜਦੋਂ ਉਨ੍ਹਾਂ ਦੀ ਸਿਹਤ ਵਿਗੜ ਗਈ ਤਾਂ ਉਨ੍ਹਾਂ ਨੂੰ ਦਿੱਲੀ ਦੇ ਡੀਡੀਯੂ ਹਸਪਤਾਲ ਲਿਆਂਦਾ ਗਿਆ। ਸ਼ਾਮ 7.50 ਵਜੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।


ਇਹ ਵੀ ਪੜ੍ਹੋ: Manish Sisodia Punjab Visit: CM ਮਾਨ ਤੇ ਮਨੀਸ਼ ਸਿਸੋਦੀਆ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਕੀਤੀ ਸਰਬੱਤ ਦੇ ਭਲੇ ਦੀ ਅਰਦਾਸ


ਭੰਗੂ 'ਤੇ ਪੋਂਜ਼ੀ ਸਕੀਮਾਂ ਰਾਹੀਂ ਕਰੋੜਾਂ ਰੁਪਏ ਦਾ ਸਾਮਰਾਜ ਇਕੱਠਾ ਕਰਨ ਦਾ ਦੋਸ਼ ਸੀ। ਭੰਗੂ ਨੇ ਅਜਿਹੀਆਂ ਸਕੀਮਾਂ ਵਿੱਚ 5 ਕਰੋੜ ਤੋਂ ਵੱਧ ਲੋਕਾਂ ਨੂੰ ਫਸਾਇਆ ਅਤੇ ਹਜ਼ਾਰਾਂ ਕਰੋੜ ਰੁਪਏ ਇਕੱਠੇ ਕਰਕੇ ਵਿਦੇਸ਼ਾਂ ਵਿੱਚ ਨਿਵੇਸ਼ ਕੀਤਾ। ਜਦੋਂ ਜਾਂਚ ਸ਼ੁਰੂ ਹੋਈ ਤਾਂ ਜਨਵਰੀ 2016 ਵਿੱਚ ਸੀਬੀਆਈ ਨੇ ਨਿਰਮਲ ਸਿੰਘ ਨੂੰ ਫੜ ਲਿਆ। ਇਸ ਤੋਂ ਬਾਅਦ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਵੀ ਜਾਂਚ ਕੀਤੀ।