Chandigarh PGI Strike: ਪੀਜੀਆਈ ਚੰਡੀਗੜ੍ਹ ਵਿੱਚ ਮੁਲਾਜ਼ਮਾਂ ਦੀ ਚੱਲ ਰਹੀ ਹੜਤਾਲ ਕਾਰਨ ਨਵੇਂ ਮਰੀਜ਼ਾਂ ਦਾ ਇਲਾਜ ਨਹੀਂ ਹੋ ਰਿਹਾ। ਸੋਮਵਾਰ ਨੂੰ ਵੀ ਨਵੇਂ ਮਰੀਜ਼ਾਂ ਦਾ ਇਲਾਜ ਨਹੀਂ ਕੀਤਾ ਜਾਵੇਗਾ। ਇਸ ਸਬੰਧੀ ਪੀਜੀਆਈ ਪ੍ਰਸ਼ਾਸਨ ਪਹਿਲਾਂ ਹੀ ਜਾਣਕਾਰੀ ਦੇ ਚੁੱਕਾ ਹੈ।
Trending Photos
Chandigarh PGI Strike: ਚੰਡੀਗੜ੍ਹ ਵਿੱਚ ਪੀਜੀਆਈ ਦੀ ਓ.ਪੀ.ਡੀ. ਵਿੱਚ ਸੋਮਵਾਰ ਤੋਂ ਨਵੇਂ ਮਰੀਜ਼ਾਂ ਦੇ ਕਾਰਡ ਨਹੀਂ ਬਣਾਏ ਜਾਣਗੇ। ਇਹ ਫੈਸਲਾ ਆਊਟਸੋਰਸ ਮੁਲਾਜ਼ਮਾਂ ਦੀ ਹੜਤਾਲ ਕਾਰਨ ਲਿਆ ਗਿਆ ਹੈ।ਪੀਜੀਆਈ ਵਿੱਚ ਠੇਕੇ ’ਤੇ ਤਾਇਨਾਤ ਹਸਪਤਾਲ ਅਟੈਂਡੈਂਟਾਂ, ਸੈਨੇਟਰੀ ਅਟੈਂਡੈਂਟਾਂ ਅਤੇ ਸੇਵਾਦਾਰਾਂ ਦੀ ਚੱਲ ਰਹੀ ਹੜਤਾਲ ਦੇ ਮੱਦੇਨਜ਼ਰ ਪੀਜੀਆਈ ਨੇ ਇੱਕ ਵਿਆਪਕ ਅਚਨਚੇਤੀ ਯੋਜਨਾ ਲਾਗੂ ਕੀਤੀ ਹੈ। ਇਸ ਦੌਰਾਨ ਕਿਹਾ ਗਿਆ ਹੈ ਕਿ ਸੋਮਵਾਰ ਨੂੰ ਨਵੇਂ ਮਰੀਜ਼ਾਂ ਦੀ ਰਜਿਸਟ੍ਰੇਸ਼ਨ ਨਹੀਂ ਹੋਵੇਗੀ। ਸਵੇਰੇ 8 ਤੋਂ 10 ਵਜੇ ਤੱਕ ਸਿਰਫ ਫਾਲੋਅਪ ਮਰੀਜ਼ ਹੀ ਰਜਿਸਟਰ ਕੀਤੇ ਜਾਣਗੇ। ਪਹਿਲਾਂ ਹੀ ਕੀਤੀਆਂ ਗਈਆਂ ਆਨਲਾਈਨ ਰਜਿਸਟ੍ਰੇਸ਼ਨਾਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ।
ਸੋਮਵਾਰ ਨੂੰ ਪੀਜੀਆਈ ਵਿੱਚ ਨਵੇਂ ਮਰੀਜ਼ਾਂ ਦੀ ਰਜਿਸਟ੍ਰੇਸ਼ਨ ਨਹੀਂ ਹੋਵੇਗੀ
ਹੜਤਾਲ ਕਾਰਨ ਸੋਮਵਾਰ ਨੂੰ ਪੀਜੀਆਈ ਵਿੱਚ ਨਵੇਂ ਮਰੀਜ਼ਾਂ ਦੀ ਰਜਿਸਟ੍ਰੇਸ਼ਨ ਨਹੀਂ ਹੋਵੇਗੀ। ਜਦੋਂ ਕਿ ਪੁਰਾਣੇ ਮਰੀਜ਼ਾਂ ਦੀ ਰਜਿਸਟ੍ਰੇਸ਼ਨ ਸਵੇਰੇ 8:00 ਵਜੇ ਤੋਂ ਸਵੇਰੇ 10:00 ਵਜੇ ਤੱਕ ਹੀ ਕੀਤੀ ਜਾਵੇਗੀ। ਚੋਣਵੀਂ ਸਰਜਰੀ ਵੀ ਰੱਦ ਰਹੇਗੀ। ਗੁਆਂਢੀ ਸੂਬਿਆਂ ਨੂੰ ਅਗਲੇ ਹੁਕਮਾਂ ਤੱਕ ਮਰੀਜ਼ਾਂ ਨੂੰ ਰੈਫਰ ਨਾ ਕਰਨ ਦੀ ਅਪੀਲ ਕੀਤੀ ਗਈ ਹੈ। ਸਫਾਈ ਕਰਮਚਾਰੀਆਂ ਨੇ ਵੀ ਹੜਤਾਲ 'ਤੇ ਗਏ ਕਰਮਚਾਰੀਆਂ ਦਾ ਸਮਰਥਨ ਕੀਤਾ ਹੈ।
ਇਹ ਵੀ ਪੜ੍ਹੋ: Chandigarh PGI: ਚੰਡੀਗੜ੍ਹ 'ਚ ਆਊਟਸੋਰਸ ਸੇਵਾਦਾਰਾਂ ਦੀ ਹੜਤਾਲ, OPD ਤੋਂ OT ਤੱਕ ਸਿਸਟਮ ਪ੍ਰਭਾਵਿਤ
ਇਸ ਦੇ ਨਾਲ ਹੀ ਚੰਡੀਗੜ੍ਹ, ਪੰਜਾਬ, ਹਰਿਆਣਾ, ਜੰਮੂ ਅਤੇ ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਦੇ ਹਸਪਤਾਲਾਂ ਨੂੰ ਇਸ ਸਮੇਂ ਦੌਰਾਨ ਮਰੀਜ਼ਾਂ ਨੂੰ ਪੀਜੀਆਈਐਮਈਆਰ ਵਿੱਚ ਰੈਫਰ ਨਾ ਕਰਨ ਦੀ ਬੇਨਤੀ ਕੀਤੀ ਗਈ ਹੈ। ਇੰਸਟੀਚਿਊਟ ਇਸ ਚੁਣੌਤੀਪੂਰਨ ਸਮੇਂ ਵਿੱਚ ਲੋਕਾਂ ਨੂੰ ਸਹਿਯੋਗ ਅਤੇ ਸਬਰ ਦੀ ਅਪੀਲ ਕਰਦਾ ਹੈ।
ਮੁਲਾਜ਼ਮਾਂ ਨੂੰ ਪਿਛਲੇ ਅੱਠ ਮਹੀਨਿਆਂ ਤੋਂ ਨਹੀਂ ਮਿਲੇ ਏਰੀਅਰ
ਪੀਜੀਆਈ ਚੰਡੀਗੜ੍ਹ ਵਿੱਚ ਆਊਟਸੋਰਸ ਹਸਪਤਾਲ ਦੇ ਸੇਵਾਦਾਰਾਂ ਦੀ ਹੜਤਾਲ ਕਾਰਨ ਹਸਪਤਾਲ ਵਿੱਚ ਇਲਾਜ ਲਈ ਆਏ ਸੈਂਕੜੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਪ੍ਰਸ਼ਾਸਨ ਨੇ ਇਸ ਸਥਿਤੀ ਨੂੰ ਦੇਖਦੇ ਹੋਏ ਲੋੜੀਂਦੇ ਕਦਮ ਚੁੱਕੇ ਹਨ ਪਰ ਆਮ ਸੇਵਾਵਾਂ 'ਤੇ ਪੈਣ ਵਾਲੇ ਪ੍ਰਭਾਵ ਤੋਂ ਬਚਿਆ ਨਹੀਂ ਜਾ ਸਕਿਆ। ਦਰਅਸਲ ਮੁਲਾਜ਼ਮਾਂ ਨੂੰ ਪਿਛਲੇ ਅੱਠ ਮਹੀਨਿਆਂ ਤੋਂ ਏਰੀਅਰ ਨਹੀਂ ਮਿਲੇ ਹਨ।