Chandigarh News: ਚੰਡੀਗੜ੍ਹ ਪੁਲਿਸ ਨੇ ਮੋਬਾਈਲ ਖੋਹਣ ਦੇ 2 ਘੰਟੇ ਦੇ ਅੰਦਰ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ
Chandigarh News: ਚੰਡੀਗੜ੍ਹ ਪੁਲਿਸ ਨੇ ਮੁਸਤੈਦੀ ਵਰਤਦੇ ਹੋਏ ਘਟਨਾ ਵਾਪਰਨ ਦੇ 2 ਘੰਟੇ ਅੰਦਰ-ਅੰਦਰ ਹੀ ਮੋਬਾਈਲ ਝਪਟਮਾਰ ਨੂੰ ਗ੍ਰਿਫਤਾਰ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।
Chandigarh News: ਚੰਡੀਗੜ੍ਹ ਪੁਲਿਸ ਨੇ ਮੁਸਤੈਦੀ ਵਰਤਦੇ ਹੋਏ ਮੋਬਾਈਲ ਝਪਟਣ ਦੀ ਵਾਰਦਾਤ ਵਾਪਰਨ ਦੇ 2 ਘੰਟੇ ਦੇ ਅੰਦਰ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਕਾਮਯਾਬੀ ਹਾਸਲ ਕਰ ਲਈ ਹੈ। ਸ਼ਿਕਾਇਤਕਰਤਾ ਰੋਸ਼ਨ ਜਹਾਂ ਪਤਨੀ ਉਸਮਾਨ ਵਾਸੀ ਮਕਾਨ ਨੰਬਰ 643 ਮੌਲੀ ਜਾਂਗਰਾ ਚੰਡੀਗੜ੍ਹ ਦੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਆਪਣੇ ਬੱਚਿਆਂ ਦੇ ਨਾਲ ਸ਼ਿਵਾਲਿਕ ਪਾਰਕ ਮਨੀਮਾਜਰਾ ਆਈ ਸੀ।
ਜਦ ਉਹ ਸ਼ਿਵਾਲਿਕ ਪਾਰਕ ਵਿੱਚ ਘੁੰਮ ਰਹੀ ਸੀ, ਉਦੋਂ ਪਿਛੇ ਤੋਂ ਇੱਕ ਲੜਕਾ ਆਇਆ ਤੇ ਉਸ ਦੇ ਹੱਥ ਵਿਚੋਂ ਮੋਬਾਈਲ ਝਪਟ ਕੇ ਫ਼ਰਾਰ ਹੋ ਗਿਆ। ਸ਼ਿਕਾਇਤ ਮਿਲਣ ਤੋਂ ਤੁਰੰਤ ਬਾਅਦ ਇੱਕ ਟੀਮ ਦਾ ਗਠਨ ਕੀਤਾ ਗਿਆ। ਇਸ ਤੋਂ ਬਾਅਦ ਪੁਲਿਸ ਨੇ ਤੁਰੰਤ ਹਰਕਤ ਵਿੱਚ ਆਉਂਦੇ ਹੋਏ ਜਾਂਚ ਆਰੰਭ ਦਿੱਤੀ ਹੈ।
ਪੁਲਿਸ ਅਧਿਕਾਰੀਆਂ ਨੇ ਮੁਲਜ਼ਮ ਨੂੰ ਝਪਟੇ ਗਏ ਮੋਬਾਈਲ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਬੰਟੀ (ਉਮਰ 27 ਸਾਲ) ਪੁੱਤਰ ਸੰਜੇ ਪਾਸਵਾਨ ਵਾਸੀ ਮਕਾਨ ਨੰਬਰ 1490 ਨਗਲਾ ਮੁਹੱਲਾ, ਮਨੀਮਾਜਰਾ ਚੰਡੀਗੜ੍ਹ ਵਜੋਂ ਹੋਈ। ਪੁਲਿਸ ਨੇ ਵਾਰਦਾਤ ਵਾਪਰਨ ਦੇ ਦੋ ਘੰਟੇ ਦੇ ਅੰਦਰ-ਅੰਦਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ।
ਮਨੀਮਾਜਰਾ ਪੁਲਿਸ ਸਟੇਸ਼ਨ ਵਿੱਚ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਸ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਲਿਆ ਹੈ। ਪੁਲਿਸ ਨੂੰ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਮੁਲਜ਼ਮ ਬੰਟੀ ਖਿਲਾਫ਼ ਪਹਿਲਾਂ ਵੀ ਕਈ ਮਾਮਲਾ ਦਰਜ ਹਨ। ਮੁਲਜ਼ਮ 3 ਚੋਰੀ ਅਤੇ ਹੋਰ ਅਪਰਾਧਿਕ ਵਾਰਦਾਤਾਂ ਵਿੱਚ ਸ਼ਾਮਿਲ ਸੀ।
ਇਹ ਵੀ ਪੜ੍ਹੋ : Punjab Floods 2023: ਪਠਾਨਕੋਟ ਤੇ ਗੁਰਦਾਸਪੁਰ 'ਚ ਹੜ੍ਹ ਦਾ ਖ਼ਤਰਾ! ਰਾਵੀ ਦਰਿਆ ਦੇ ਪਾਣੀ ਦਾ ਵਧਿਆ ਪੱਧਰ
ਮੁਲਜ਼ਮ ਖਿਲਾਫ਼ ਮਨੀਮਾਜਰਾ ਵਿੱਚ ਦੋ ਅਤੇ ਡੇਰਾਬੱਸੀ ਵਿੱਚ ਇੱਕ ਮਾਮਲਾ ਦਰਜ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਗ਼ੈਰ ਸਮਾਜਿਕ ਅਨਸਰਾਂ ਵਿਰੁੱਧ ਭਵਿੱਖ ਵਿੱਚ ਵੀ ਮੁਹਿੰਮ ਜਾਰੀ ਰਹੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਨਸ਼ਾ ਸਮੱਗਲਰਾਂ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਨਸ਼ਾ ਸਮੱਗਲਰਾਂ ਵਿਰੁੱਧ ਸ਼ਿਕੰਜਾ ਹੋਰ ਕੱਸਿਆ ਜਾਵੇਗਾ।