Fake Judge News: ਚੰਡੀਗੜ੍ਹ ਪੁਲਿਸ ਨੇ ਨਕਲੀ ਜੱਜ ਕੀਤਾ ਗ੍ਰਿਫ਼ਤਾਰ; ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਕੇ ਪੁਲਿਸ ਨਾਲ ਕੀਤੀ ਬਹਿਸ
Fake Judge News: ਚੰਡੀਗੜ੍ਹ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਇੱਕ ਨਕਲੀ ਜੱਜ ਨੂੰ ਗ੍ਰਿਫਤਾਰ ਕੀਤਾ ਹੈ।
Fake Judge Arrest: ਚੰਡੀਗੜ੍ਹ ਪੁਲਿਸ ਨੇ ਇੱਕ ਨਕਲੀ ਜੱਜ ਖਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਦੋਸ਼ ਹੈ ਕਿ ਖੁਦ ਨੂੰ ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ (ਜੇਐਮਆਈਸੀ) ਦੱਸ ਰਿਹਾ ਸੀ। ਇਸ ਤੋਂ ਬਾਅਦ ਉਸ ਨੇ ਟ੍ਰੈਫਿਕ ਨਿਯਮਾਂ ਨੂੰ ਉਲੰਘਣਾ ਨੂੰ ਲੈ ਕੇ ਪੁਲਿਸ ਨਾਲ ਬਹਿਸ ਕੀਤੀ। ਮੁਲਜ਼ਮ ਖਿਲਾਫ਼ ਰੈੱਡ ਲਾਈਟ ਦੀ ਉਲੰਘਣਾ ਕਰਨ ਅਤੇ ਨੰਬਰ ਪਲੇਟ ਨਾਲ ਛੇੜਛਾੜ ਦਾ ਚਾਲਾਨ ਵੀ ਕੱਟਿਆ ਗਿਆ ਹੈ। ਚੰਡੀਗੜ੍ਹ ਪੁਲਿਸ ਨੇ ਨਕਲੀ ਜੱਜ ਖਿਲਾਫ਼ ਐਫਆਈਆਰ ਦਰਜ ਕਰਕੇ ਕਾਰਵਾਈ ਕੀਤੀ ਹੈ।
ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਦੋਸ਼ ਹੈ ਕਿ SUV ਡਰਾਈਵਰ ਨੇ ਆਪਣੀ ਪਛਾਣ ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ (JMIC) ਵਜੋਂ ਦੱਸੀ। ਇਸ ਤੋਂ ਬਾਅਦ ਉਸ ਨੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਨੂੰ ਲੈ ਕੇ ਪੁਲਿਸ ਨਾਲ ਬਹਿਸਬਾਜ਼ੀ ਕੀਤੀ।
ਇਹ ਵੀ ਪੜ੍ਹੋ : Gurdas Maan: ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ 'ਚ ਗੁਰਦਾਸ ਮਾਨ ਨੂੰ ਨੋਟਿਸ ਜਾਰੀ, ਕੀ ਹੈ ਬਿਆਨ?
ਚੰਡੀਗੜ੍ਹ ਪੁਲਿਸ ਨੇ ਏਐਸਆਈ ਟਰੈਫਿਕ ਵਿੰਗ ਸੈਕਟਰ 29 ਅਰਿਜੀਤ ਸਿੰਘ ਦੀ ਸ਼ਿਕਾਇਤ ਉਤੇ ਭਾਰਤੀ ਦੰਡਾਵਲੀ ਦੀ ਧਾਰਾ 170 (ਲੋਕ ਸੇਵਕ ਦਾ ਰੂਪ ਧਾਰਣਾ), 186 (ਸਰਕਾਰੀ ਕਰਮਚਾਰੀ ਨੂੰ ਜਨਤਕ ਡਿਊਟੀ ਨਿਭਾਉਣ ਵਿੱਚ ਰੁਕਾਵਟ ਪਾਉਣਾ) ਅਤੇ 419 (ਖੁਦ ਦਾ ਭੇਸ ਧਾਰਨ) ਤਹਿਤ ਕੇਸ ਦਰਜ ਕੀਤਾ ਹੈ। ਚੰਡੀਗੜ੍ਹ ਦੇ ਸੈਕਟਰ 49 ਦੇ ਥਾਣੇ ਵਿੱਚ ਆਈਪੀਸੀ (ਹੋਲਡਿੰਗ ਦੁਆਰਾ ਧੋਖਾਧੜੀ) ਦੇ ਤਹਿਤ ਇੱਕ ਐਫਆਈਆਰ ਦਰਜ ਕੀਤੀ ਗਈ ਹੈ।
ਦੂਜੇ ਪਾਸੇ ਲੁਧਿਆਣਾ ਪੁਲਿਸ ਨੇ ਸਪੈਸ਼ਲ ਬ੍ਰਾਂਚ ਦਾ ਪੁਲਿਸ ਮੁਲਾਜ਼ਮ ਦੱਸ ਕੇ ਲੋਕਾਂ ਤੋਂ ਪੈਸੇ ਵਸੂਲਣ ਵਾਲੇ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਨਾਕੇਬੰਦੀ ਦੌਰਾਨ ਸ਼ਰਾਰਤੀ ਨੌਜਵਾਨ ਨੂੰ ਕਾਬੂ ਕੀਤਾ ਹੈ। ਨੌਜਵਾਨ ਲਾਇਸੈਂਸੀ ਪਿਸਤੌਲ ਨਾਲ ਲੋਕਾਂ ਨੂੰ ਧਮਕੀਆਂ ਦਿੰਦਾ ਸੀ।
ਜਾਣਕਾਰੀ ਦਿੰਦਿਆਂ ਬੱਸ ਸਟੈਂਡ ਚੌਕੀ ਦੇ ਇੰਚਾਰਜ ਅਮਰਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਗੁਰਪ੍ਰੀਤ ਦੇ ਦੋ ਬੱਚੇ ਹਨ। ਉਹ ਵਿਆਹ ਦੀਆਂ ਪਾਰਟੀਆਂ ਵਿੱਚ ਸੁਰੱਖਿਆ ਗਾਰਡ ਆਦਿ ਦਾ ਕੰਮ ਕਰਦਾ ਸੀ। ਉਹ ਆਪਣੇ ਲਾਇਸੈਂਸੀ ਪਿਸਤੌਲ ਨਾਲ ਲੋਕਾਂ ਨੂੰ ਧਮਕਾਉਂਦਾ ਸੀ।
ਮੁਲਜ਼ਮਾਂ ਦੇ ਕਬਜ਼ੇ ’ਚੋਂ ਇੱਕ ਪਿਸਤੌਲ ਅਤੇ 4 ਕਾਰਤੂਸ ਬਰਾਮਦ ਹੋਏ ਹਨ। ਗੁਰਪ੍ਰੀਤ ਪ੍ਰਾਈਵੇਟ ਗੰਨਮੈਨ ਵਜੋਂ ਵੀ ਲੋਕਾਂ ਨਾਲ ਕੰਮ ਕਰਦਾ ਰਿਹਾ ਹੈ। ਗੁਰਪ੍ਰੀਤ ਪਿੰਡ ਮਨਸੂਰਾਂ ਦਾ ਰਹਿਣ ਵਾਲਾ ਹੈ। 12ਵੀਂ ਪਾਸ ਕੀਤੀ। ਉਸ ਨੇ ਸਪਾ ਸੈਂਟਰ ਤੋਂ 5 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ ਅਤੇ ਪੈਸੇ ਨਾ ਦੇਣ 'ਤੇ ਕੇਸ ਦਰਜ ਕਰਨ ਦੀ ਧਮਕੀ ਵੀ ਦਿੱਤੀ ਸੀ।
ਇਹ ਵੀ ਪੜ੍ਹੋ : Mohali News: ਪੰਜਾਬ ਪੁਲਿਸ ਨੇ ਰਾਜਪੁਰਾ ਤੋਂ 2 ਨੌਜਵਾਨਾਂ ਨੂੰ 6 ਪਿਸਤੌਲਾਂ ਅਤੇ ਜਿੰਦਾ ਕਾਰਤੂਸ ਸਮੇਤ ਕਾਬੂ ਕੀਤਾ