Chandigarh News: ਚੰਡੀਗੜ੍ਹ `ਚ 2 ਨਸ਼ਾ ਤਸਕਰਾਂ ਗ੍ਰਿਫਤਾਰ: ਜ਼ਮੀਨ ਖਰੀਦਣ ਲਈ ਕਰਦੇ ਸੀ ਨਸ਼ੇ ਦਾ ਕਾਰੋਬਾਰ
Chandigarh Drug Smuggler Arrest Update: ਮੁਲਜ਼ਮ ਜ਼ਮੀਨ ਖਰੀਦਣ ਦੇ ਲਾਲਚ ਵਿੱਚ ਨਸ਼ੇ ਦਾ ਕਾਰੋਬਾਰ ਕਰਦੇ ਸਨ। ਦੋਵਾਂ ਦੇ ਕਬਜ਼ੇ `ਚੋਂ 22.68 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।
Chandigarh Drug Smuggler Arrest Update: ਚੰਡੀਗੜ੍ਹ ਪੁਲਿਸ ਦੇ ਹੱਥ ਵੱਡੀ ਸਫ਼ਲਤਾ ਲੱਗੀ ਹੈ। ਦੱਸ ਦਈਏ ਕਿ ਚੰਡੀਗੜ੍ਹ ਪੁਲਿਸ ਨੇ ਹਾਲ ਹੀ ਵਿੱਚ ਖੁੱਡਾ ਲਾਹੌਰਾ ਤੋਂ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਦੋਵਾਂ ਦੇ ਕਬਜ਼ੇ 'ਚੋਂ 22.68 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ ਮੁਲਜ਼ਮ ਮੁਹਾਲੀ ਜ਼ਿਲ੍ਹੇ ਦੇ ਵਸਨੀਕ ਹਨ। ਮੁਲਜ਼ਮ ਜ਼ਮੀਨ ਖਰੀਦਣ ਦੇ ਲਾਲਚ ਵਿੱਚ ਨਸ਼ੇ ਦਾ ਕਾਰੋਬਾਰ ਕਰਦੇ ਸਨ।
ਮੁਲਜ਼ਮਾਂ ਦੀ ਪਛਾਣ ਅਮਨਦੀਪ ਸਿੰਘ ਵਾਸੀ ਕੁਰਾਲੀ (ਮੁਹਾਲੀ) ਅਤੇ ਗੁਰਵੰਤ ਸਿੰਘ ਉਰਫ਼ ਬੰਟੀ ਵਾਸੀ ਮੁੱਲਾਂਪੁਰ ਵਜੋਂ ਹੋਈ ਹੈ। ਡੀਸੀਪੀ ਕ੍ਰਾਈਮ ਵਿਕਾਸ ਸ਼ਿਓਕੰਦ ਨੇ ਦੱਸਿਆ ਕਿ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਨਾਜ਼ਰ ਪਿੰਡ ਖੁੱਡਾ ਲਾਹੌਰਾ ਵਿਖੇ ਨਾਕਾ ਲਾਇਆ ਗਿਆ ਸੀ। ਨਾਕਾਬੰਦੀ ਦੌਰਾਨ ਦੋਵੇਂ ਮੁਲਜ਼ਮ ਪਿੱਛੇ ਮੁੜਦੇ ਦੇਖੇ ਗਏ। ਜਦੋਂ ਉਨ੍ਹਾਂ ਨੂੰ ਕਾਬੂ ਕਰ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਦੇ ਕਬਜ਼ੇ 'ਚੋਂ ਇਹ ਹੈਰੋਇਨ ਬਰਾਮਦ ਹੋਈ।
ਇਹ ਵੀ ਪੜ੍ਹੋ: Chandigarh News: ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੂੰ ਮਿਲੀ ਵੱਡੀ ਕਾਮਯਾਬੀ; ਅੰਤਰਰਾਸ਼ਟਰੀ ਡਰੱਗ ਗਿਰੋਹ ਦਾ ਕੀਤਾ ਪਰਦਾਫਾਸ਼
ਗ੍ਰਿਫ਼ਤਾਰ ਮੁਲਜ਼ਮ ਬੰਟੀ ਮਾਈਨਿੰਗ ਦਾ ਕੰਮ ਕਰਦਾ ਹੈ। ਉਹ ਜੇਸੀਬੀ ਆਪਰੇਟਰ ਹੈ। ਸੌਖੇ ਪੈਸੇ ਕਮਾ ਕੇ ਇਸ ਇਲਾਕੇ ਵਿੱਚ ਜ਼ਮੀਨ ਖਰੀਦਣਾ ਚਾਹੁੰਦਾ ਸੀ। ਪੁਲਿਸ ਨੂੰ ਕੁਝ ਪੈਸਿਆਂ ਦੇ ਲੈਣ-ਦੇਣ ਦੇ ਸਬੂਤ ਵੀ ਮਿਲੇ ਹਨ। ਪੁਲਿਸ ਦੋਵਾਂ ਦੋਸ਼ੀਆਂ ਤੋਂ ਪੁੱਛਗਿੱਛ ਕਰ ਰਹੀ ਹੈ। ਹੁਣ ਤੱਕ ਦੀ ਜਾਂਚ 'ਚ ਪੁਲਿਸ ਨੂੰ ਪਤਾ ਲੱਗਾ ਹੈ ਕਿ ਦੋਵੇਂ ਦੋਸ਼ੀ ਪੰਜਾਬ 'ਚੋਂ ਨਸ਼ੇ ਦੀ ਤਸਕਰੀ ਕਰਦੇ ਸਨ।
ਉਹ ਆਸ-ਪਾਸ ਦੇ ਪਿੰਡਾਂ ਦੇ ਨੌਜਵਾਨਾਂ ਨੂੰ ਥੋੜ੍ਹੀ ਮਾਤਰਾ ਵਿੱਚ ਨਸ਼ਾ ਵੇਚਦਾ ਸੀ। ਪੁਲਿਸ ਹੁਣ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ ਕਿ ਉਹ ਨਸ਼ਾ ਕਿੱਥੋਂ ਲਿਆਉਂਦੇ ਸਨ। ਜਲਦੀ ਹੀ ਪੁਲਿਸ ਇਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਵੇਗੀ।
ਇਹ ਵੀ ਪੜ੍ਹੋ: Punjab News: ਸ਼ਰਧਾਲੂਆਂ ਨਾਲ ਭਰਿਆ ਆਟੋ ਨਾਲੇ 'ਚ ਡਿੱਗਿਆ, ਤਿੰਨ ਔਰਤਾਂ ਦੀ ਮੌਤ, ਕਈ ਜ਼ਖ਼ਮੀ
ਇਸ ਤੋਂ ਪਹਿਲਾਂ ਚੰਡੀਗੜ੍ਹ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਇਸ ਮਾਮਲੇ ਵਿੱਚ ਹੁਣ ਤੱਕ 6 ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਪੁਲਿਸ ਨੇ ਹੁਣ ਤੱਕ 78 ਲੱਖ 38 ਹਜ਼ਾਰ 200 ਰੁਪਏ, 108 ਗ੍ਰਾਮ ਐਮਫੇਟਾਮਾਈਨ ਆਈਸ ਅਤੇ 200.48 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ ਅਤੇ ਪੰਜ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਨੇ ਮੁਲਜ਼ਮ ਸ਼ੁਭਮ ਜੈਨ ਵਾਸੀ ਸੈਕਟਰ 45 ਚੰਡੀਗੜ੍ਹ ਅਤੇ ਪੁਨੀਤ ਕੁਮਾਰ ਵਾਸੀ ਫ਼ਿਰੋਜ਼ਪੁਰ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਸੀ। ਬਾਕੀ ਚਾਰ ਮੁਲਜ਼ਮਾਂ ਨੂੰ ਹੁਣ ਗ੍ਰਿਫ਼ਤਾਰ ਕਰ ਲਿਆ ਗਿਆ ਹੈ।