Chandigarh News: ਕੌਮੀ ਇਨਸਾਫ਼ ਮੋਰਚੇ ਵੱਲੋਂ ਇੱਕ ਪਾਸੇ ਦਾ ਰਾਹ ਖੋਲ੍ਹਣ ਪਿਛੋਂ ਚੰਡੀਗੜ੍ਹ ਪੁਲਿਸ ਨੇ ਐਡਵਾਇਜ਼ਰੀ ਕੀਤੀ ਜਾਰੀ
Chandigarh News: ਵਾਈਪੀਐਸ ਚੌਕ ਕੋਲ ਇੱਕ ਪਾਸੇ ਦਾ ਰਾਹ ਖੁੱਲ੍ਹਣ ਮਗਰੋਂ ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਐਡਵਾਇਜ਼ਰੀ ਜਾਰੀ ਕੀਤੀ ਹੈ।
Chandigarh News: ਕੌਮੀ ਇਨਸਾਫ਼ ਮੋਰਚੇ ਵੱਲੋਂ ਇੱਕ ਪਾਸੇ ਦਾ ਰਸਤਾ ਖੋਲ੍ਹਣ ਤੋਂ ਬਾਅਦ ਹੁਣ ਚੰਡੀਗੜ੍ਹ ਪੁਲਿਸ ਨੇ ਵੀ ਇਸ ਦਾ ਐਲਾਨ ਕਰ ਦਿੱਤਾ ਹੈ। ਚੰਡੀਗੜ੍ਹ ਪੁਲਿਸ ਨੇ ਟ੍ਰੈਫਿਕ ਐਡਵਾਇਜ਼ਰੀ ਜਾਰੀ ਕਰਦੇ ਹੋਏ ਵਾਈਪੀਐਸ ਚੌਕ ਤੋਂ ਮੈਟਰ ਬੈਰੀਅਰ ਤੱਕ ਦਾ ਇੱਕ ਪਾਸੇ ਦਾ ਰਸਤਾ ਖੁੱਲ੍ਹ ਚੁੱਕਾ ਹੈ। ਇਸ ਨਾਲ ਆਮ ਲੋਕਾਂ ਲਈ ਆਵਾਜਾਈ ਖੁੱਲ੍ਹ ਚੁੱਕੀ ਹੈ।
ਕਾਬਿਲੇਗੌਰ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਮੋਹਾਲੀ ਵਿੱਚ ਪਿਛਲੇ ਲੰਮੇ ਸਮੇਂ ਤੋਂ ਧਰਨਾ ਦੇ ਰਹੇ ਕੌਮੀ ਇਨਸਾਫ਼ ਮੋਰਚੇ ਦੇ ਆਗੂ ਬੀਤੇ ਦਿਨ ਵਾਈਪੀਐਸ ਚੌਕ ਉਤੇ ਇੱਕ ਪਾਸੇ ਦਾ ਰਾਹ ਖੋਲ੍ਹਣ ਲਈ ਰਾਜ਼ੀ ਹੋ ਗਏ ਸਨ। ਕੌਮੀ ਇਨਸਾਫ਼ ਮੋਰਚੇ ਦੇ ਐਲਾਨ ਤੋਂ ਬਾਅਦ ਉਥੋਂ ਬੈਰੀਕੇਡ ਵਗੈਰਾ ਹਟਾ ਦਿੱਤੇ ਸਨ।
ਗੌਰਤਲਬ ਹੈ ਕਿ ਬੀਤੇ ਦਿਨੀਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਵਾਈਪੀਐਸ ਚੌਕ 'ਤੇ ਪ੍ਰਦਰਸ਼ਨਕਾਰੀਆਂ ਵੱਲੋਂ ਸੜਕ ਜਾਮ ਨੂੰ ਖੁਲਵਾਉਣ ਦੇ ਸਖ਼ਤ ਨਿਰਦੇਸ਼ ਦਿੱਤੇ ਗਏ ਸਨ। ਅਦਾਲਤ ਵੱਲੋਂ ਪੰਜਾਬ ਸਰਕਾਰ, ਚੰਡੀਗੜ੍ਹ ਪ੍ਰਸ਼ਾਸਨ ਤੇ ਮੁਹਾਲੀ ਪ੍ਰਸ਼ਾਸਨ ਨੂੰ ਚਿਤਾਵਨੀ ਭਰੇ ਸ਼ਬਦਾਂ ਵਿੱਚ ਆਖਰੀ ਮੌਕਾ ਦਿੰਦਿਆਂ ਅਗਲੀ ਸੁਣਵਾਈ ਤੱਕ ਧਰਨੇ ਵਾਲੀ ਥਾਂ ਨੂੰ ਖਾਲੀ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਹਾਈ ਕੋਰਟ ਨੇ ਕਿਹਾ ਸੀ ਕਿ ਜੇ ਪੰਜਾਬ ਸਰਕਾਰ ਹੁਣ ਵੀ ਧਰਨਾ ਹਟਾਉਣ 'ਚ ਨਾਕਾਮ ਰਹੀ ਤਾਂ ਅਦਾਲਤ ਫੌਜ ਨੂੰ ਬੁਲਾਉਣ ਤੋਂ ਵੀ ਗੁਰੇਜ਼ ਨਹੀਂ ਕਰੇਗੀ।
ਇਸ ਤੋਂ ਬਾਅਦ ਸੋਮਵਾਰ ਨੂੰ ਭਾਰੀ ਮਾਤਰਾ ਵਿੱਚ ਪੁਲਿਸ ਫੋਰਸ ਵੀ ਵਾਈਪੀਐਸ ਚੌਕ 'ਤੇ ਤਾਇਨਾਤ ਕੀਤੀ ਗਈ ਸੀ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਬੈਠਕ ਹੋਈ ਜਿਸ ਵਿੱਚ ਪੂਰਾ ਰਸਤਾ ਖੋਲ੍ਹਣ 'ਤੇ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਸਹਿਮਤੀ ਨਹੀਂ ਬਣੀ ਸੀ।
ਇਹ ਵੀ ਪੜ੍ਹੋ : Qaumi Insaf Morcha news: ਮੁਹਾਲੀ 'ਚ YPS ਚੌਕ 'ਤੇ ਧਰਨੇ ਦਾ ਮਾਮਲਾ, ਹਾਈ ਕੋਰਟ ਨੇ ਮੋਰਚਾ ਚੁਕਵਾਉਣ ਲਈ 4 ਹਫ਼ਤਿਆਂ ਦਾ ਦਿੱਤਾ ਸਮਾਂ
ਇਸ ਦੌਰਾਨ ਗੁਰਚਰਨ ਸਿੰਘ ਵੱਲੋਂ ਕਿਹਾ ਗਿਆ ਸੀ ਕਿ, "ਮੇਰੇ ਵੱਲੋਂ ਰਸਤਾ ਖੋਲ੍ਹਣ ਲਈ ਕੋਈ ਸਹਿਮਤੀ ਨਹੀਂ ਦਿੱਤੀ ਗਈ ਹੈ।" ਉਨ੍ਹਾਂ ਇਹ ਵੀ ਕਿਹਾ ਸੀ ਕਿ ਅਸੀਂ ਰਸਤਾ ਖੋਲ੍ਹਣ ਵਾਸਤੇ ਕੋਈ ਦਸਤਾਵੇਜ਼ ਹਾਈ ਕੋਰਟ ਵਿੱਚ ਜਮਾ ਨਹੀਂ ਕਰਵਾਇਆ ਹੈ। ਹਾਲਾਂਕਿ ਦੂਜੇ ਪਾਸੇ ਇਸ ਸਭ ਦੇ ਉਲਟ ਕੌਮੀ ਇਨਸਾਫ ਮੋਰਚਾ ਦੀ ਲੀਗਲ ਟੀਮ ਨੇ ਇਹ ਗੱਲ ਸਪੱਸ਼ਟ ਕੀਤੀ ਹੈ ਕਿ ਇੱਕ ਪਾਸੇ ਦਾ ਰਸਤਾ ਖੋਲ੍ਹਣ ਵਿੱਚ ਉਨ੍ਹਾਂ ਦੀ ਸਹਿਮਤੀ ਬਣ ਚੁੱਕੀ ਹੈ, ਜਿਸ ਵਿੱਚ ਗੁਰਚਰਨ ਸਿੰਘ ਬਾਪੂ ਦੇ ਵੀ ਸਾਈਨ ਹਨ। ਉਨ੍ਹਾਂ ਕਿਹਾ ਸੀ ਕਿ ਉਹ ਮੋਰਚਾ ਬਚਾਉਣਾ ਚਾਹੁੰਦੇ ਹਾਂ।
ਇਹ ਵੀ ਪੜ੍ਹੋ : Gurdaspur Road Accident: ਗੁਰਦਾਸਪੁਰ 'ਚ ਐਂਬੂਲੈਂਸ ਨੇ ਸਾਈਕਲ ਸਵਾਰ ਨੂੰ ਦਰੜਿਆ, ਮੌਕੇ 'ਤੇ ਹੋਈ ਮੌਤ