Chandigarh News: ਗਣਤੰਤਰ ਦਿਵਸ ਦੇ ਜਸ਼ਨਾਂ ਦੇ ਮੱਦੇਨਜ਼ਰ ਚੰਡੀਗੜ੍ਹ ਪੁਲਿਸ ਚੌਕਸ, ਵਾਹਨਾਂ ਦੀ ਕੀਤੀ ਜਾ ਰਹੀ ਚੈਕਿੰਗ
Chandigarh News: ਅਯੁੱਧਿਆ `ਚ ਰਾਮਲਲਾ ਪ੍ਰਾਣ ਪ੍ਰਤਿਸ਼੍ਠਾ ਨੂੰ ਲੈ ਕੇ ਅਤੇ ਗਣਤਤੰਰ ਦਿਵਸ ਨੂੰ ਲੈ ਕੇ ਦੇਸ਼ `ਚ ਉਤਸ਼ਾਹ ਦਾ ਮਾਹੌਲ ਹੈ। ਸੁਰੱਖਿਆ ਪ੍ਰਬੰਧਾਂ ਨੂੰ ਪੁਖਤਾ ਕਰਨ ਦੇ ਹੁਕਮ ਦਿੱਤੇ ਹਨ।
Chandigarh News: ਅਯੁੱਧਿਆ 'ਚ ਰਾਮਲਲਾ ਪ੍ਰਾਣ ਪ੍ਰਤਿਸ਼੍ਠਾ ਨੂੰ ਲੈ ਕੇ ਅਤੇ ਗਣਤਤੰਰ ਦਿਵਸ ਨੂੰ ਲੈ ਕੇ ਦੇਸ਼ 'ਚ ਪੁਲਿਸ ਅਲਰਟ ਮੌਡ ਉੱਤੇ ਹੈ। ਅਯੁੱਧਿਆ 'ਚ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਅਯੁੱਧਿਆ ਦੇ ਐਂਟਰੀ ਪੁਆਇੰਟ 'ਤੇ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਨਿਯਮਾਂ ਮੁਤਾਬਕ ਅਯੁੱਧਿਆ ਹੀ ਨਹੀ ਅਤੇ ਹਰ ਸੂਬੇ ਵਿੱਚ ਨੇੜੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਇਸ ਵਿਚਾਲ ਅੱਜ ਚੰਡੀਗੜ੍ਹ ਵਿੱਚ ਵੀ ਪੁਲਿਸ ਵੱਲੋਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਐਂਟਰੀ ਪੁਆਇੰਟ 'ਤੇ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਸੂਬੇ ਵਿੱਚ ਨੇੜੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਚੰਡੀਗੜ੍ਹ ਵਿੱਚ ਕਾਰਵਾਈ ਕਰਕੇ ਅਮਨ-ਕਾਨੂੰਨ ਦੀ ਵਿਵਸਥਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਇਲਾਕੇ 'ਚ ਵੱਖ-ਵੱਖ ਥਾਵਾਂ 'ਤੇ ਇਲਾਕੇ ਨਾਕੇ ਲੱਗ ਗਏ ਹਨ।
ਇਹ ਵੀ ਪੜ੍ਹੋ: Republic Day Parade: दिल्ली में गणतंत्र दिवस परेड का रिहर्सल शुरू, जांबाजों ने दिखाए हैरतअंगेज कारनामे
ਅਗਾਮੀ ਗਣਤੰਤਰ ਦਿਵਸ ਦੇ ਜਸ਼ਨਾਂ ਦੇ ਮੱਦੇਨਜ਼ਰ ਐਸ.ਐਸ.ਪੀ., ਚੰਡੀਗੜ੍ਹ ਦੀ ਅਗਵਾਈ ਹੇਠ ਐਸ.ਐਚ.ਓਜ਼ ਅਤੇ ਐਸ.ਡੀ.ਪੀ.ਓਜ਼ ਦੀ ਨਿਗਰਾਨੀ ਵਿੱਚ ਸਮੂਹ ਪੁਲਿਸ ਸਟੇਸ਼ਨਾਂ ਦੇ ਸਟਾਫ਼ ਵੱਲੋਂ ਚੈਕਿੰਗ ਕੀਤੀ ਜਾ ਰਹੀ ਹੈ। ਸ਼ਹਿਰ ਵਿੱਚ ਖਾਸ ਕਰਕੇ ਸਾਰੀਆਂ ਨਾਜ਼ੁਕ ਥਾਵਾਂ ‘ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ।
ਸੀਨੀਅਰ ਅਧਿਕਾਰੀਆਂ ਵੱਲੋਂ ਨਾਜ਼ੁਕ ਥਾਵਾਂ ‘ਤੇ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਕਰਨ ਲਈ ਨਿਯਮਤ ਤੌਰ ‘ਤੇ ਅਚਨਚੇਤ ਦੌਰੇ ਕੀਤੇ ਜਾ ਰਹੇ ਹਨ ਤਾਂ ਜੋ ਗਣਤੰਤਰ ਦਿਵਸ ਦੇ ਮੱਦੇਨਜ਼ਰ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਿਆ ਜਾ ਸਕੇ।
ਗਣਤੰਤਰ ਦਿਵਸ ਦੇ ਸਮਾਗਮਾਂ ਦੇ ਮੱਦੇਨਜ਼ਰ ਪੁਲਿਸ ਅਧਿਕਾਰੀਆਂ/ ਕਰਮਚਾਰੀਆਂ ਨੂੰ ਸਖ਼ਤ ਚੌਕਸੀ ਰੱਖਣ ਲਈ ਤਾਇਨਾਤ ਕੀਤਾ ਗਿਆ ਹੈ। ਕਿਸੇ ਵੀ ਤਰ੍ਹਾਂ ਦੀ ਸਮਾਜ ਵਿਰੋਧੀ ਗਤੀਵਿਧੀ ਨੂੰ ਰੋਕਣ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ।
ਦਿੱਲੀ ਵਿੱਚ ਗਣਤੰਤਰ ਦਿਵਸ ਪਰੇਡ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਕੜਾਕੇ ਦੀ ਠੰਡ ਅਤੇ ਧੁੰਦ ਦੇ ਵਿਚਕਾਰ ਡਿਊਟੀ ਮਾਰਗ 'ਤੇ ਜਵਾਨ ਪਰੇਡ ਦੀ ਫੁੱਲ ਡਰੈੱਸ ਰਿਹਰਸਲ ਕਰ ਰਹੇ ਹਨ। ਦੇਸ਼ ਦੀ ਰਾਜਧਾਨੀ 'ਚ 26 ਜਨਵਰੀ ਯਾਨੀ ਗਣਤੰਤਰ ਦਿਵਸ ਦੀਆਂ ਤਿਆਰੀਆਂ ਚੱਲ ਰਹੀਆਂ ਹਨ।
ਇਹ ਵੀ ਪੜ੍ਹੋ: Ayodhya Ram Mandir: 22 ਜਨਵਰੀ ਨੂੰ ਅਯੁੱਧਿਆ ਆਉਣਗੇ PM ਮੋਦੀ, ਸੋਨੇ ਦੀ ਸੂਈ ਨਾਲ ਰਾਮ ਲੱਲਾ ਨੂੰ ਲਗਾਉਣਗੇ ਕਾਜਲ