Punjab Weather Updates: ਪੰਜਾਬ ਵਿੱਚ ਅੱਜ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੰਘਣੀ ਧੁੰਦ ਪੈਣ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। 29 ਜਨਵਰੀ ਤੋਂ ਸਵੇਰੇ ਠੰਡ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ ਅਤੇ ਤਾਪਮਾਨ 2 ਤੋਂ 3 ਡਿਗਰੀ ਤੱਕ ਵਧ ਸਕਦਾ ਹੈ।


COMMERCIAL BREAK
SCROLL TO CONTINUE READING

ਮੌਸਮ ਵਿਭਾਗ ਮੁਤਾਬਕ 29 ਜਨਵਰੀ ਅਤੇ 1 ਜਨਵਰੀ ਨੂੰ ਦੋ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਜਿਸ ਦਾ ਅਸਰ ਪਹਾੜੀ ਇਲਾਕਿਆਂ ਵਿੱਚ ਦੇਖਣ ਨੂੰ ਮਿਲੇਗਾ। ਮੌਸਮ ਵਿਗਿਆਨ ਕੇਂਦਰ ਵੱਲੋਂ ਜਾਰੀ ਸੂਚਨਾ ਅਨੁਸਾਰ ਅੱਜ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ ਅਤੇ ਮੋਗਾ ਵਿੱਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਦਿਨ ਵੇਲੇ ਧੁੱਪ ਨਿਕਲਣ ਕਾਰਨ ਲੋਕਾਂ ਨੂੰ ਰਾਹਤ ਮਿਲੇਗੀ ਪਰ ਰਾਤ ਦੀ ਠੰਢ ਅਜੇ ਬਰਕਰਾਰ ਰਹੇਗੀ।


ਐਸਏਐਸ ਨਗਰ, ਪਟਿਆਲਾ, ਰੂਪਨਗਰ, ਫਤਿਹਗੜ੍ਹ ਸਾਹਿਬ, ਲੁਧਿਆਣਾ, ਜਲੰਧਰ, ਕਪੂਰਥਲਾ, ਨਵਾਂਸ਼ਹਿਰ, ਹੁਸ਼ਿਆਰਪੁਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਇਹ ਅਲਰਟ ਅੱਜ ਤੱਕ ਹੀ ਰਹੇਗਾ। 29 ਜਨਵਰੀ ਤੋਂ ਤਾਪਮਾਨ 3 ਡਿਗਰੀ ਤੱਕ ਵਧ ਸਕਦਾ ਹੈ ਅਤੇ ਲੋਕਾਂ ਨੂੰ ਸੀਤ ਲਹਿਰ ਤੋਂ ਰਾਹਤ ਮਿਲਣ ਦੀ ਉਮੀਦ ਹੈ।


ਪੱਛਮੀ ਗੜਬੜੀ ਕੱਲ੍ਹ ਰਾਤ ਸਰਗਰਮ ਹੋਵੇਗੀ


ਪੱਛਮੀ ਗੜਬੜੀ 29 ਜਨਵਰੀ ਦੀ ਰਾਤ ਤੋਂ ਸਰਗਰਮ ਹੈ। ਇਸ ਨਾਲ ਹਿਮਾਚਲ ਦੇ ਪਹਾੜ ਪ੍ਰਭਾਵਿਤ ਹੋਣਗੇ। ਇਸ ਦਾ ਹਲਕਾ ਪ੍ਰਭਾਵ ਮੈਦਾਨੀ ਇਲਾਕਿਆਂ ਵਿੱਚ ਵੀ ਦੇਖਿਆ ਜਾ ਸਕਦਾ ਹੈ।


ਇਹ ਵੀ ਪੜ੍ਹੋ : Bandh Call News: ਮੋਗਾ ਵਿੱਚ ਬੰਦ ਦੇ ਸੱਦੇ ਨੂੰ ਰਲਵਾਂ-ਮਿਲਵਾਂ ਹੁੰਗਾਰਾ; ਜਲੰਧਰ ਵਿੱਚ ਕਈ ਸਕੂਲਾਂ ਵਿੱਚ ਛੁੱਟੀ ਕੀਤੀ


ਇਸ ਪੱਛਮੀ ਗੜਬੜੀ ਦੇ ਸਰਗਰਮ ਹੋਣ ਤੋਂ ਬਾਅਦ 30 ਅਤੇ 31 ਜਨਵਰੀ ਅਤੇ 1 ਫਰਵਰੀ ਨੂੰ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਬਾਰਿਸ਼ ਅਤੇ ਬੂੰਦਾਬਾਂਦੀ ਹੋਣ ਦੀ ਸੰਭਾਵਨਾ ਹੈ। ਜਦਕਿ ਦੂਸਰਾ ਵੈਸਟਰਨ ਡਿਸਟਰਬੈਂਸ 1 ਫਰਵਰੀ ਤੋਂ ਸਰਗਰਮ ਹੋ ਰਿਹਾ ਹੈ। ਇਸ ਦਾ ਅਸਰ ਪਹਾੜੀ ਇਲਾਕਿਆਂ ਵਿੱਚ ਵੀ ਸਭ ਤੋਂ ਵੱਧ ਦੇਖਣ ਨੂੰ ਮਿਲੇਗਾ। ਇਸ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ ਵਾਧਾ ਸੰਭਵ ਹੈ।


ਇਹ ਵੀ ਪੜ੍ਹੋ : Ram Rahim Singh Parole: ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ ਮਿਲੀ ਪੈਰੋਲ; ਸਿਰਸਾ ਡੇਰੇ ਜਾਣ ਦੀ ਮਿਲੀ ਇਜਾਜ਼ਤ