Weather News: ਦੇਸ਼ਭਰ ਵਿੱਚ ਠੰਡ ਦਾ ਕਹਿਰ ਲਗਾਤਾਰ ਜਾਰੀ ਹੈ, ਭਾਰਤ ਦੇ ਜ਼ਿਆਦਾਤਰ ਉੱਤਰੀ ਇਲਾਕੇ ਕੜਾਕੇ ਦੀ ਠੰਢ ਦੀ ਲਪੇਟ ਵਿੱਚ ਹਨ। ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਵਿੱਚ ਸੀਤ ਲਹਿਰ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਬੁੱਧਵਾਰ ਨੂੰ ਕਈ ਥਾਵਾਂ 'ਤੇ ਘੱਟੋ-ਘੱਟ ਤਾਪਮਾਨ ਆਮ ਦਿਨਾਂ ਨਾਲੋਂ ਕਾਫੀ ਹੇਠਾਂ ਦੇਖ ਨੂੰ ਮਿਲਿਆ।


COMMERCIAL BREAK
SCROLL TO CONTINUE READING

ਮੌਸਮ ਵਿਭਾਗ ਮੁਤਾਬਿਕ ਪੰਜਾਬ ਦੇ ਗੁਰਦਾਸਪੁਰ ਅਤੇ ਬਠਿੰਡਾ ਵਿੱਚ ਪਾਰਾ 3 ਡਿਗਰੀ ਅਤੇ 3.4 ਡਿਗਰੀ ਸੈਲਸੀਅਸ ਦਰਜ ਕੀਤਾ। ਪਟਿਆਲਾ 'ਚ ਘੱਟ ਤੋਂ ਘੱਟ ਤਾਪਮਾਨ 3.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ,ਜਦੋਂਕਿ ਲੁਧਿਆਣਾ 'ਚ ਤਾਪਮਾਨ 4.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜੇ ਗੱਲ ਅੰਮ੍ਰਿਤਸਰ ਦੀ ਕਰੀਏ ਤਾਂ ਇੱਥੇ ਘੱਟੋ-ਘੱਟ ਤਾਪਮਾਨ 5.7 ਡਿਗਰੀ ਸੈਲਸੀਅਸ ਰਿਹਾ। ਫਰੀਦਕੋਟ ਅਤੇ ਪਠਾਨਕੋਟ ਵਿੱਚ ਘੱਟੋ-ਘੱਟ ਧਾਰਾ ਕ੍ਰਮਵਾਰ 4 ਅਤੇ 5.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।


ਪੰਜਾਬ ਅਤੇ ਹਰਿਆਣ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਹੋਰ ਗਿਰਾਵਟ ਦਰਜ ਕੀਤੀ ਗਈ, ਜੋ ਮੰਗਲਵਾਰ ਦੇ 6 ਡਿਗਰੀ ਸੈਲਸੀਅਸ ਦੇ ਮੁਕਾਬਲੇ 3.6 ਡਿਗਰੀ 'ਤੇ ਆ ਗਈ। ਜੋ ਕਿ ਫ੍ਰੀਜਿੰਗ Temperature ਤੋਂ ਮਹਿਜ 3 ਡਿਗਰੀ ਦੂਰ ਹੈ।


ਹਰਿਆਣਾ ਦਾ ਜ਼ਿਲ੍ਹਾ ਅੰਬਾਲਾ 3.4 ਡਿਗਰੀ ਸੈਲਸੀਅਸ ਦੇ ਘੱਟੋ-ਘੱਟ ਤਾਪਮਾਨ ਦੇ ਨਾਲ  ਸਭ ਤੋਂ ਠੰਡਾ ਸਥਾਨ ਰਿਹਾ। ਜਦੋਂ ਕਿ ਹਿਸਾਰ ਵਿੱਚ ਘੱਟ ਤੋਂ ਘੱਟ ਤਾਪਮਾਨ 5.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸਿਰਸਾ ਵਿੱਚ 5 ਡਿਗਰੀ ਅਤੇ ਭਿਵਾਨੀ ਵਿੱਚ 5.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਕਰਨਾਲ ਵਿੱਚ ਰਾਤ ਦਾ ਤਾਪਮਾਨ 6.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਨਾਰਨੌਲ ਵਿੱਚ 6 ਡਿਗਰੀ ਘੱਟ ਦਰਜ ਕੀਤਾ ਗਿਆ।


ਇਹ ਵੀ ਪੜ੍ਹੋ: CM Bhagwant Mann Threat News: ਮੁੱਖ ਮੰਤਰੀ ਭਗਵੰਤ ਮਾਨ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ


ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਪਿਛਲੇ ਤਿੰਨ ਹਫ਼ਤਿਆਂ ਤੋਂ ਕੜਾਕੇ ਦੀ ਠੰਢ ਦੀ ਲਪੇਟ ਵਿੱਚ ਹਨ, ਸਵੇਰ ਦੇ ਸਮੇਂ ਧੁੰਦ ਕਾਰਨ ਕਈ ਥਾਵਾਂ 'ਤੇ ਵਿਜ਼ੀਬਿਲਟੀ ਘਟ ਗਈ ਹੈ। ਪਿਛਲੇ ਕਈ ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ ਤੇਜ਼ੀ ਨਾਲ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਠੰਢ ਹੋਰ ਵੱਧ ਗਈ ਹੈ।


ਇਹ ਵੀ ਪੜ੍ਹੋ:  Punjab Congress News: ਪੰਜਾਬ ਕਾਂਗਰਸ ਦੀ ਚੋਣ ਕਮੇਟੀ ਦਾ ਐਲਾਨ, ਨਵਜੋਤ ਸਿੰਘ ਸਿੱਧੂ ਨੂੰ ਵੀ ਮਿਲੀ ਜਗ੍ਹਾ