Chandigarh School Holiday: ਚੰਡੀਗੜ੍ਹ ਦੇ ਸਾਰੇ ਸਕੂਲਾਂ `ਚ ਅੱਜ ਰਹੇਗੀ ਛੁੱਟੀ, ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਨੇ ਕੀਤਾ ਐਲਾਨ
Chandigarh School Holiday: ਚੰਡੀਗੜ੍ਹ ਦੇ ਸਕੂਲਾਂ ਵਿੱਚ ਅੱਜ ਛੁੱਟੀ ਰਹੇਗੀ। ਹਰਿਆਣਾ ਵਿੱਚ ਅੱਜ ਸਕੂਲਾਂ ਵਿੱਚ ਇੱਕ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
Chandigarh School Holiday: ਚੰਡੀਗੜ੍ਹ ਦੇ ਸਕੂਲਾਂ ਵਿੱਚ ਅੱਜ ਛੁੱਟੀ ਰਹੇਗੀ। ਬੀਤੇ ਦਿਨੀ ਪ੍ਰਸ਼ਾਸਕ ਯੂਟੀ ਚੰਡੀਗੜ੍ਹ ਦੇ ਸਲਾਹਕਾਰ ਨੇ ਚੰਡੀਗੜ੍ਹ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 27 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਚੰਡੀਗੜ੍ਹ ਵਿੱਚ ਕੜਾਕੇ ਦੀ ਠੰਢ ਅਤੇ ਮੌਸਮ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਨੇ 23, 24 ਅਤੇ 25 ਜਨਵਰੀ ਨੂੰ ਚੰਡੀਗੜ੍ਹ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ (Chandigarh School Holiday) ਵਿੱਚ ਪੰਜਵੀਂ ਜਮਾਤ ਤੱਕ ਦੀਆਂ ਵਿਦਿਆਰਥਣਾਂ ਲਈ ਫਿਜ਼ੀਕਲ ਮੋਡ ਵਿੱਚ ਕਲਾਸਾਂ ਲਾਉਣ ’ਤੇ ਪਾਬੰਦੀ ਲਾ ਦਿੱਤੀ ਸੀ।
ਅਕਸਰ 26 ਜਨਵਰੀ ਤੋਂ ਬਾਅਦ ਅਗਲੇ ਦਿਨ ਸਕੂਲਾਂ ਵਿੱਚ (Chandigarh School Holiday) ਛੁੱਟੀ ਹੁੰਦੀ ਹੈ ਕਿਉਂਕਿ ਕਈ ਬੱਚੇ ਗਣਤੰਤਰ ਦਿਵਸ ਵਾਲੇ ਦਿਨ ਪਰੇਡ ਲਈ ਜਾਂਦੇ ਹਨ। ਇਸ ਕਰਕੇ ਸਭ ਪਾਸੇ ਸੂਕਲਾਂ ਵਿੱਚ ਇਸ 26 ਜਨਵਰੀ ਦੇ ਅਗਲੇ ਦਿਨ ਛੁੱਟੀ ਕਰ ਦਿੱਤੀ ਜਾਂਦੀ ਤਾਂ ਜੋ ਉਹ ਵੀ ਬੱਚੇ ਛੁੱਟੀ ਜਾ ਆਨੰਦ ਮਾਨ ਸਕਣ।
ਸਕੂਲਾਂ ਵਿੱਚ ਸਿਰਫ਼ ਆਨਲਾਈਨ ਕਲਾਸਾਂ ਹੀ ਚਲਾਈਆਂ ਜਾ ਸਕਦੀਆਂ ਹਨ। ਅੱਜ ਪ੍ਰਸ਼ਾਸਕ ਯੂਟੀ ਚੰਡੀਗੜ੍ਹ ਦੇ ਸਲਾਹਕਾਰ ਨੇ ਚੰਡੀਗੜ੍ਹ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 27 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ: Punjab Weather Update: ਧੁੰਦ ਤੇ ਕੜਾਕੇ ਦੀ ਠੰਡ ਤੋਂ ਕਦੋਂ ਤੱਕ ਕੰਬਦਾ ਰਹੇਗਾ ਪੰਜਾਬ ? ਵੇਖੋ ਕੀ ਕਹਿੰਦੀ IMD ਦੀ ਭਵਿੱਖਬਾਣੀ
ਦੂਜੇ ਪਾਸੇ ਹਰਿਆਣਾ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਨੇ (Haryana School Holiday) ਸੂਬੇ ਦੇ ਸਕੂਲਾਂ ਵਿੱਚ ਇੱਕ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਹਰਿਆਣਾ ਸਰਕਾਰ ਨੇ ਐਲਾਨ ਕੀਤਾ ਹੈ ਕਿ 27 ਜਨਵਰੀ ਨੂੰ ਸੂਬੇ ਦੇ ਸਾਰੇ ਸਕੂਲ ਬੰਦ ਰਹਿਣਗੇ।
ਹਾਲਾਂਕਿ ਸਾਰੇ ਸਕੂਲਾਂ ਨੂੰ ਬੰਦ ਕਰਨ ਦਾ ਇਹ ਫੈਸਲਾ ਕਿਉਂ ਲਿਆ ਗਿਆ ਹੈ, ਇਸ ਦੀ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ ਪਰ ਇਹ ਕਿਆਸ ਲਗਾਇਆ ਜਾ ਰਿਹਾ ਹੈ ਕਿ ਸੂਬੇ ਵਿੱਚ ਕੜਾਕੇ ਦੀ ਸਰਦੀ ਕਾਰਨ ਸਰਕਾਰ ਨੇ ਛੁੱਟੀ ਇੱਕ ਦਿਨ ਹੋਰ ਵਧਾਉਣ ਦਾ ਫੈਸਲਾ ਕੀਤਾ ਹੈ।
ਇਹ ਵੀ ਪੜ੍ਹੋ: Bhagwant Mann Challa Video: ਸੀਐਮ ਭਗਵੰਤ ਮਾਨ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਸਾਹਮਣੇ ਗਾਇਆ 'ਛੱਲਾ'