Chandigarh School Holiday: ਕਹਿਰ ਢਾਹ ਰਹੀ ਗਰਮੀ ਦੇ ਵਿਚਕਾਰ ਸਕੂਲਾਂ (Summer Vacation) ਵਿਚ ਛੁੱਟੀਆਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ।  ਚੰਡੀਗੜ ਵਿੱਚ ਇਸ ਵੇਲੇ ਅੱਤ ਦੀ ਗਰਮੀ ਦੀ ਲਹਿਰ ਪੈ ਰਹੀ ਹੈ। ਇਸ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਾਰੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਲਈ ਹੁਣ 22 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਪੈ ਗਈਆਂ ਹਨ।  


COMMERCIAL BREAK
SCROLL TO CONTINUE READING

ਚੰਡੀਗੜ੍ਹ ਵਿੱਚ ਪੈ ਰਹੀ ਅੱਤ ਦੀ ਗਰਮੀ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ 22 ਮਈ ਤੋਂ (ਬੁੱਧਵਾਰ) 30 ਜੂਨ (ਐਤਵਾਰ) ਤੱਕ ਯੂਟੀ ਚੰਡੀਗੜ੍ਹ ਦੇ ਸਾਰੇ ਸਕੂਲਾਂ (ਸਰਕਾਰੀ, ਸਰਕਾਰੀ) ਸਹਾਇਤਾ ਪ੍ਰਾਪਤ ਅਤੇ ਗੈਰ ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਅੱਜ 21 ਮਈ 2024 ਗਰਮੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ ਆਖਰੀ ਕੰਮਕਾਜੀ ਦਿਨ ਹੋਵੇਗਾ।


ਇਹ ਵੀ ਪੜ੍ਹੋ:  Punjab School Holidays: ਪੰਜਾਬ ਦੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਹੋਇਆ ਐਲਾਨ 


ਚੰਡੀਗੜ੍ਹ 'ਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਮੌਸਮ ਵਿਭਾਗ ਮੁਤਾਬਕ ਸ਼ਨੀਵਾਰ 25 ਮਈ ਤੱਕ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਤੱਕ ਪਹੁੰਚ ਜਾਵੇਗਾ। ਇਸ ਦੇ ਨਾਲ ਹੀ ਰਾਤ ਦਾ ਤਾਪਮਾਨ ਵੀ ਵਧੇਗਾ। ਵਿਭਾਗ ਵੱਲੋਂ 25 ਤਰੀਕ ਤੱਕ ਗਰਮੀ ਅਤੇ ਹੀਟ ਵੇਵ ਦਾ ਰੈੱਡ ਅਲਰਟ ਵੀ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ 23 ਤਰੀਕ ਤੱਕ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 28 ਡਿਗਰੀ ਰਹੇਗਾ। ਇਸ ਤੋਂ ਬਾਅਦ ਤਾਪਮਾਨ ਫਿਰ ਵਧੇਗਾ।