Chandigarh Suicide News: ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਲਵ ਜੇਹਾਦ ਵਰਗਾ ਕੋਈ ਮਾਮਲਾ ਨਹੀਂ ਹੈ ਕਿਉਂਕਿ ਪੂਰੇ ਸੁਸਾਈਡ ਨੋਟ 'ਚ ਅਜਿਹੀ ਕੋਈ ਗੱਲ ਨਹੀਂ ਹੈ ਅਤੇ ਅਸੀਂ ਹਰ ਚੀਜ਼ ਦੀ ਬਾਰੀਕੀ ਨਾਲ ਜਾਂਚ ਕਰਨ ਤੋਂ ਬਾਅਦ ਮਾਮਲੇ ਦੀ ਜਾਂਚ ਕੀਤੀ ਹੈ।
Trending Photos
Chandigarh Suicide News: ਸਿਟੀ ਬਿਊਟੀਫੁੱਲ ਚੰਡੀਗੜ੍ਹ 'ਚ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇਕ ਨਾਬਾਲਗ ਵਿਦਿਆਰਥਣ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਖੁਦਕੁਸ਼ੀ ਕਰਨ ਤੋਂ ਪਹਿਲਾਂ ਵਿਦਿਆਰਥਣ ਨੇ 4 ਪੰਨਿਆਂ ਦਾ ਸੁਸਾਈਡ ਨੋਟ ਵੀ ਛੱਡਿਆ ਹੈ। ਇਸ ਸੁਸਾਈਡ ਨੋਟ ਵਿੱਚ ਇੱਕ ਮੁਸਲਿਮ ਲੜਕੇ ਅਨਸ ਦਾ ਨਾਮ ਵੀ ਸ਼ਾਮਲ ਹੈ। ਪੁਲਿਸ ਨੇ 22 ਸਾਲਾ ਅਨਸ ਅਹਿਮਦ ਖ਼ਿਲਾਫ਼ ਬਲਾਤਕਾਰ, ਪੋਕਸੋ ਐਕਟ ਅਤੇ ਹੋਰ ਕਈ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ।
ਪੁਲਿਸ ਨੇ ਦੱਸਿਆ ਕਿ ਨਾਬਾਲਗ ਲੜਕੀ ਨੇ ਸੈਕਟਰ-40 ਸਥਿਤ ਆਪਣੇ ਘਰ 'ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਸਨੇ ਇੱਕ ਸੁਸਾਈਡ ਨੋਟ ਛੱਡਿਆ ਸੀ ਜਿਸ ਵਿੱਚ ਇੱਕ ਮੁਸਲਮਾਨ ਲੜਕੇ ਦਾ ਜ਼ਿਕਰ ਕੀਤਾ ਗਿਆ ਸੀ। ਮਾਮਲਾ ਕਾਫੀ ਗੰਭੀਰ ਹੋਣ ਕਾਰਨ ਇਸ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਅਤੇ ਮੋਹਾਲੀ ਜ਼ਿਲੇ ਦੇ ਜੁਝਾਰ ਨਗਰ ਦੇ ਰਹਿਣ ਵਾਲੇ ਅਨਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹੁਣ ਤੱਕ ਇਸ ਮਾਮਲੇ 'ਚ ਸਾਹਮਣੇ ਆਇਆ ਹੈ ਕਿ 2021 'ਚ ਜਦੋਂ ਦੋਵੇਂ ਸਕੂਲ ਪੜ੍ਹ ਰਹੇ ਸਨ ਤਾਂ ਉਨ੍ਹਾਂ ਦੀ ਦੋਸਤੀ ਹੋ ਗਈ ਸੀ ਅਤੇ ਉਦੋਂ ਤੋਂ ਹੀ ਉਨ੍ਹਾਂ ਦੀ ਦੋਸਤੀ ਚੱਲ ਰਹੀ ਸੀ।
ਇਹ ਵੀ ਪੜ੍ਹੋ: Himachal Pradesh Cloud Burst News: ਕੁੱਲੂ 'ਚ ਫਟਿਆ ਬੱਦਲ! ਇੱਕ ਦਰਜਨ ਵਹਿ ਗਏ ਘਰ
ਸਵੇਰੇ ਸਾਢੇ 8 ਵਜੇ ਦੇ ਕਰੀਬ ਜਦੋਂ ਪਰਿਵਾਰ ਜਾਗਿਆ ਤਾਂ ਉਨ੍ਹਾਂ ਨੇ ਆਪਣੀ ਲੜਕੀ ਨੂੰ ਕਮਰੇ 'ਚ ਪੱਖੇ ਨਾਲ ਲਟਕਦੀ ਦੇਖਿਆ। ਘਟਨਾ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ। ਪੀਸੀਆਰ ਅਤੇ ਸੈਕਟਰ 39 ਥਾਣੇ ਦੀ ਟੀਮ ਮੌਕੇ ’ਤੇ ਪੁੱਜੀ ਅਤੇ ਮ੍ਰਿਤਕ ਨੂੰ ਤੁਰੰਤ ਸੈਕਟਰ 16 ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਸੁਸਾਈਡ ਨੋਟ 'ਚ ਲਿਖੀ ਇਹ ਗੱਲ
ਲੜਕੀ ਨੇ ਸੁਸਾਈਡ ਨੋਟ 'ਚ ਲਿਖਿਆ ਹੈ ਕਿ ਸਾਡੇ ਵਿਚਕਾਰ ਸਭ ਕੁਝ ਠੀਕ ਚੱਲ ਰਿਹਾ ਸੀ ਪਰ ਕੁਝ ਕੁੜੀਆਂ ਵਿਚਕਾਰ ਆ ਗਈਆਂ ਅਤੇ ਅਨਸ ਮੇਰਾ ਫ਼ੋਨ ਵੀ ਨਹੀਂ ਚੁੱਕ ਰਿਹਾ ਸੀ। ਅਨਸ ਮੇਰੇ ਨਾਲ ਗੱਲ ਵੀ ਨਹੀਂ ਕਰ ਰਿਹਾ ਸੀ। ਇਸ ਕਾਰਨ ਮੈਂ ਪਰੇਸ਼ਾਨ ਹਾਂ ਅਤੇ ਇਹ ਕਦਮ ਚੁੱਕਣ ਜਾ ਰਿਹਾ ਰਹੀ ਹਾਂ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਲਵ ਜੇਹਾਦ ਵਰਗਾ ਕੋਈ ਮਾਮਲਾ ਨਹੀਂ ਹੈ ਕਿਉਂਕਿ ਪੂਰੇ ਸੁਸਾਈਡ ਨੋਟ 'ਚ ਅਜਿਹੀ ਕੋਈ ਗੱਲ ਨਹੀਂ ਹੈ ਅਤੇ ਅਸੀਂ ਹਰ ਚੀਜ਼ ਦੀ ਬਾਰੀਕੀ ਨਾਲ ਜਾਂਚ ਕਰਨ ਤੋਂ ਬਾਅਦ ਮਾਮਲੇ ਦੀ ਜਾਂਚ ਕੀਤੀ ਹੈ। ਇਸ ਦੇ ਨਾਲ ਹੀ ਮਾਮਲੇ ਵਿੱਚ ਆਈਪੀਸੀ ਦੀ ਧਾਰਾ 34 ਵੀ ਲਗਾਈ ਗਈ ਹੈ। ਅਨਸ ਨੂੰ ਸੋਮਵਾਰ ਦੁਪਹਿਰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਬੁਡੈਲ ਜੇਲ੍ਹ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: Traffic Jam: ਚੰਡੀਗੜ੍ਹ-ਅੰਬਾਲਾ 'ਤੇ ਲੱਗਦੇ ਟ੍ਰੈਫਿਕ ਜਾਮ ਲੋਕਾਂ ਲਈ ਬਣੇ ਵੱਡੀ ਸਿਰਦਰਦੀ