Chandigarh Deputy Mayor Election: ਚੰਡੀਗੜ੍ਹ ਮੇਅਰ ਚੋਣ ਸਬੰਧੀ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਹੁਣ ਸ਼ਹਿਰ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਦੁਬਾਰਾ ਹੋਣਗੀਆਂ। ਇਸ ਵਾਰ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਵੱਲੋਂ ਇਹ ਚੋਣਾਂ 27 ਫਰਵਰੀ ਨੂੰ ਕਰਵਾਉਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।  ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਚੰਡੀਗੜ੍ਹ ਵਿੱਚ 27 ਫਰਵਰੀ ਨੂੰ ਸਵੇਰੇ 11 ਵਜੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਦੁਬਾਰਾ ਹੋਣਗੀਆਂ। ਇਸ ਵਾਰ ਪ੍ਰੀਜ਼ਾਈਡਿੰਗ ਅਫ਼ਸਰ ਮੇਅਰ ਕੁਲਦੀਪ ਕੁਮਾਰ ਹੋਣਗੇ। ਡੀਸੀ ਵਿਨੈ ਪ੍ਰਤਾਪ ਸਿੰਘ ਨੇ ਕੁਝ ਸਮਾਂ ਪਹਿਲਾਂ ਇਹ ਹੁਕਮ ਜਾਰੀ ਕੀਤੇ ਹਨ।


COMMERCIAL BREAK
SCROLL TO CONTINUE READING

ਮਾਨਯੋਗ ਸੁਪਰੀਮ ਕੋਰਟ ਦੁਆਰਾ 2024 ਦੀ ਸਿਵਲ ਅਪੀਲ ਨੰਬਰ 2874 ਅਤੇ ਐਸ.ਐਲ.ਪੀ. (ਸਿਵਲ) ਨੰਬਰ-2998/2024 ਵਿੱਚ ਹਾਲ ਹੀ ਵਿੱਚ ਦਿੱਤੇ ਗਏ ਫੈਸਲੇ ਅਤੇ ਨਿਰਦੇਸ਼ਾਂ ਦੇ ਬਾਅਦ, ਕੁਲਦੀਪ ਕੁਮਾਰ ਨੂੰ ਨਗਰ ਨਿਗਮ ਚੰਡੀਗੜ੍ਹ ਦਾ ਮੇਅਰ ਐਲਾਨਿਆ ਗਿਆ ਹੈ।


ਇਹ ਵੀ ਪੜ੍ਹੋ;' Kisan Andolan Live: ਸ਼ੁੱਭਕਰਨ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਸ਼ੰਭੂ ਤੇ ਖਨੌਰੀ ਬਾਰਡਰ 'ਤੇ ਕਿਸਾਨਾਂ ਵੱਲੋਂ ਕੈਂਡਲ ਮਾਰਚ


ਕਿਹਾ ਜਾ ਰਿਹਾ ਹੈ ਕਿ ਇਸ ਵਾਰ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਲਈ ਉਮੀਦਵਾਰਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਜਾ ਸਕਦੀ। ਸਿਰਫ਼ ਉਹੀ ਉਮੀਦਵਾਰ ਚੋਣ ਲੜਨਗੇ ਜਿਨ੍ਹਾਂ ਨੇ ਪਹਿਲਾਂ ਨਾਮਜ਼ਦਗੀ ਭਰੀ ਸੀ। ਅਜਿਹੇ ਵਿੱਚ ਸੀਨੀਅਰ ਡਿਪਟੀ ਮੇਅਰ ਲਈ ਭਾਜਪਾ ਵੱਲੋਂ ਕੁਲਦੀਪ ਸਿੰਘ ਸੰਧੂ ਅਤੇ ‘ਇੰਡੀਆ’ ਗਠਜੋੜ ਵੱਲੋਂ ਗੁਰਪ੍ਰੀਤ ਸਿੰਘ ਗਾਬੀ ਉਮੀਦਵਾਰ ਹੋਣਗੇ। ਡਿਪਟੀ ਮੇਅਰ ਲਈ ਭਾਜਪਾ ਦੇ ਰਾਜਿੰਦਰ ਸਿੰਘ ਅਤੇ ‘ਇੰਡੀਆ’ ਗਠਜੋੜ ਦੀ ਨਿਰਮਲਾ ਦੇਵੀ ਉਮੀਦਵਾਰ ਹੋਣਗੇ।


Chandigarh Deputy Mayor Election
ਚੰਡੀਗੜ੍ਹ ਨਗਰ ਨਿਗਮ ਵਿੱਚ ਕੁੱਲ 36 ਵੋਟਾਂ ਹਨ, ਜਿਨ੍ਹਾਂ ਵਿੱਚ 35 ਕੌਂਸਲਰਾਂ ਤੇ ਇੱਕ ਸੰਸਦ ਮੈਂਬਰ ਦੀ ਵੋਟ ਸ਼ਾਮਲ ਹੈ। ਇਨ੍ਹਾਂ ਵਿੱਚੋਂ ਭਾਜਪਾ ਕੋਲ ਇਸ ਵੇਲੇ 17 ਕੌਂਸਲਰਾਂ ਤੇ ਇੱਕ ਸੰਸਦ ਮੈਂਬਰ ਦੀ ਵੋਟ ਸਮੇਤ ਕੁੱਲ 18 ਵੋਟਾਂ ਹਨ। ਜਦੋਂਕਿ ਗਠਜੋੜ ਕੋਲ ਕਾਂਗਰਸ ਦੀਆਂ 7 ਵੋਟਾਂ ਤੇ ਆਮ ਆਦਮੀ ਪਾਰਟੀ ਦੀਆਂ 10 ਵੋਟਾਂ ਸਮੇਤ ਕੁੱਲ 17 ਵੋਟਾਂ ਹਨ। ਇੱਕ ਕੌਂਸਲਰ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਹੈ ਜਿਸ ਨੇ ਪਿਛਲੀਆਂ ਚੋਣਾਂ ਵਿੱਚ ਭਾਜਪਾ ਨੂੰ ਵੋਟ ਪਾਈ ਸੀ। ਤੁਹਾਨੂੰ ਦੱਸ ਦਈਏ ਕਿ ਚੰਡੀਗੜ੍ਹ ਨਗਰ ਨਿਗਮ ਵਿੱਚ 30 ਜਨਵਰੀ ਨੂੰ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀਆਂ ਚੋਣਾਂ ਹੋਈਆਂ ਸਨ।