Chandigarh News/ਪਵਿਤ ਕੌਰ: ਪੰਜਾਬ ਯੂਨੀਵਰਸਿਟੀ ਦੀ 25 ਸਾਲਾ ਵਿਦਿਆਰਥਣ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਇਹ ਲੜਕੀ ਕਰਨਾਲ, ਹਰਿਆਣਾ ਦੀ ਵਸਨੀਕ ਸੀ ਅਤੇ ਉਸਨੇ ਹਾਲ ਹੀ ਵਿੱਚ ਕੰਪਿਊਟਰ ਇੰਜਨੀਅਰਿੰਗ ਵਿੱਚ ਮਾਸਟਰ ਦੀ ਡਿਗਰੀ ਪੂਰੀ ਕੀਤੀ ਸੀ। ਉਹ ਕੁਝ ਦਿਨਾਂ ਵਿੱਚ ਆਪਣਾ ਹੋਸਟਲ ਖਾਲੀ ਕਰਨ ਵਾਲੀ ਸੀ। ਇਹ ਘਟਨਾ ਉਦੋਂ ਵਾਪਰੀ ਜਦੋਂ ਹਿਮਾਚਲ ਦੇ ਕਸੌਲੀ ਤੋਂ ਵਾਪਸ ਪਰਤਦੇ ਸਮੇਂ  ਅਚਾਨਕ ਬਿਮਾਰ ਹੋ ਗਈ। ਉਸ ਦੇ ਦੋਸਤ ਉਸ ਨੂੰ ਸੈਕਟਰ-16 ਸਥਿਤ ਸਰਕਾਰੀ ਮਲਟੀ ਸਪੈਸ਼ਲਿਟੀ ਹਸਪਤਾਲ (ਜੀਐੱਮਐੱਸਐੱਚ) ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।


COMMERCIAL BREAK
SCROLL TO CONTINUE READING

ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਮੋਰਚਰੀ 'ਚ ਰਖਵਾਇਆ। ਅੱਜ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿੱਚ ਪੋਸਟਮਾਰਟਮ ਕੀਤਾ ਜਾਵੇਗਾ। ਪੁਲਿਸ ਸੂਤਰਾਂ ਅਨੁਸਾਰ ਇਸ ਕੁੜੀ ਨੂੰ ਦਿਲ ਦੀ ਬਿਮਾਰੀ ਸੀ ਅਤੇ ਉਨ੍ਹਾਂ ਨੂੰ ਸ਼ੱਕ ਹੈ ਕਿ ਘਰ ਆਉਂਦੇ ਸਮੇਂ ਦਿਲ ਦਾ ਦੌਰਾ ਪੈ ਗਿਆ।


ਇਹ ਵੀ ਪੜ੍ਹੋ: Drug Overdose: ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ 

ਉਨ੍ਹਾਂ ਨੂੰ 2013 ਵਿੱਚ ਵੀ ਅਜਿਹਾ ਹੀ ਦਿਲ ਦਾ ਦੌਰਾ ਪਿਆ ਸੀ, ਜਦੋਂ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਦੂਜੇ ਪਾਸੇ ਪੁਲਿਸ ਹਰ ਸੰਭਵ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਦੇ ਦੋਸਤਾਂ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਪੁਲਿਸ ਅਗਲੇਰੀ ਕਾਰਵਾਈ ਕਰੇਗੀ।