Chandigarh Traffic Advisory: ਸੰਘਣੀ ਧੁੰਦ ਵਿੱਚ ਘਰ `ਚੋਂ ਨਿਕਲਣ ਪਹਿਲਾਂ ਚੰਡੀਗੜ੍ਹ ਵਾਸੀ ਪੜ੍ਹ ਲਵੋ ਇਹ ਖ਼ਬਰ
Chandigarh Traffic Advisory: ਚੰਡੀਗੜ੍ਹ ਵਿੱਚ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਘੱਟ ਹੋ ਗਈ ਹੈ ਅਤੇ ਚੰਡੀਗੜ੍ਹ ਟ੍ਰੈਫਿਕ ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।
Chandigarh Traffic Advisory: ਚੰਡੀਗੜ੍ਹ ਵਿੱਚ ਲੋਕਾਂ ਨੂੰ ਸਰਦੀ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਵੱਧ ਤੋਂ ਵੱਧ ਤਾਪਮਾਨ ਵਿੱਚ ਗਿਰਾਵਟ ਅਜੇ ਵੀ ਜਾਰੀ ਹੈ। ਹੁਣ ਚੰਡੀਗੜ੍ਹ ਮੌਸਮ ਕੇਂਦਰ ਨੇ 9 ਜਨਵਰੀ ਨੂੰ ਮੀਂਹ ਪੈਣ ਦੀ ਭਵਿੱਖਬਾਣੀ ਜਾਰੀ ਕੀਤੀ ਹੈ। ਇਸ ਤੋਂ ਬਾਅਦ ਵੀ ਅਗਲੇ ਕੁਝ ਦਿਨਾਂ ਤੱਕ ਹਲਕੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਸ਼ਹਿਰ ਨੂੰ ਸ਼ੁੱਕਰਵਾਰ ਨੂੰ ਸੰਘਣੀ ਧੁੰਦ ਤੋਂ ਰਾਹਤ ਮਿਲੀ ਪਰ ਮੌਸਮ ਕੇਂਦਰ ਨੇ ਅਗਲੇ ਚਾਰ ਦਿਨਾਂ ਤੱਕ ਧੁੰਦ ਰਹਿਣ ਦੀ ਚਿਤਾਵਨੀ ਦਿੱਤੀ ਹੈ।
ਇਸ ਦੇ ਨਾਲ ਹੀ ਅੱਜ ਚੰਡੀਗੜ੍ਹ ਟਰੈਫਿਕ ਪੁਲਿਸ ਨੇ ਲੋਕਾਂ ਨੂੰ ਠੰਡ ਤੋਂ ਬਚਾਅ ਕਰਨ ਲਈ ਅਤੇ ਕੋਈ ਘਟਨਾ ਤੋਂ ਬਚਾਅ ਲਈ ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਸਾਰੇ ਸੜਕ ਉਪਭੋਗਤਾਵਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਚੰਡੀਗੜ੍ਹ ਵਿੱਚ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ 50 ਮੀਟਰ ਤੋਂ ਵੀ ਘੱਟ ਹੋ ਗਈ ਹੈ।
ਇਹ ਵੀ ਪੜ੍ਹੋ: Chandigarh Weather Update: ਚੰਡੀਗੜ੍ਹ 'ਚ ਧੁੰਦ ਦਾ ਕਹਿਰ, 14 ਉਡਾਣਾਂ ਰੱਦ, ਟ੍ਰੇਨਾਂ ਵੀ ਹੋਈਆਂ ਪ੍ਰਭਾਵਿਤ
ਵਾਹਨ ਚਲਾਉਂਦਿਆਂ ਕੁਝ ਸਰੁੱਖਿਆ ਨੁਕਤੇ (Chandigarh Traffic Advisory)
ਦਰਅਸਲ ਚੰਡੀਗੜ੍ਹ ਟ੍ਰੈਫਿਕ ਪੁਲਿਸ ਵੱਲੋਂ ਮੌਸਮ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕੀਤੀ ਹੈ ਅਤੇ ਧੁੰਦ ਦੌਰਾਨ ਵਾਹਨ ਚਲਾਉਂਦਿਆਂ ਕੁਝ ਸਰੁੱਖਿਆ ਨੁਕਤੇ ਦੱਸੇ ਹਨ।
- ਜੇਕਰ ਸੰਭਵ ਹੋਵੇ ਤਾਂ ਧੁੰਦ ਦੌਰਾਨ ਸਫ਼ਰ ਨਾ ਕਰੋ।
- ਆਪਣਾ ਵਾਹਨ ਸੜ੍ਹਕ ਉੱਤੇ ਖੜ੍ਹਾ ਨਾ ਕਰੋ।
-ਸੜਕ ਉੱਤੇ ਹੌਲੀ- ਹੌਲੀ ਚੱਲੋ।
-ਲਾਈਨ ਨਾ ਤੋੜੋ
-ਰਿਫਲੈਕਟਿੰਗ ਟੇਪ ਦੀ ਵਰਤੋਂ ਕਰੋ
-ਸਾਈਕਲ ਚਲਾਉਣ ਵਾਲੇ ਅਤੇ ਪੈਦਲ ਚੱਲਣ ਵਾਲੇ ਦਾ ਧਿਆਨ ਰੱਖੋ
ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ ਨੂੰ ਚੰਡੀਗੜ੍ਹ ਸ਼ਹਿਰ ਦਾ (Chandigarh Weather Update) ਵੱਧ ਤੋਂ ਵੱਧ ਤਾਪਮਾਨ 14.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਚਾਰ ਡਿਗਰੀ ਘੱਟ ਸੀ।
ਖ਼ਰਾਬ ਮੌਸਮ ਅਤੇ ਧੁੰਦ ਕਾਰਨ ਸ਼ੁੱਕਰਵਾਰ ਨੂੰ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣ ਭਰਨ ਵਾਲੀਆਂ 14 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਜਦੋਂ ਕਿ 19 ਉਡਾਣਾਂ ਆਪਣੇ ਨਿਰਧਾਰਤ ਸਮੇਂ ਤੋਂ ਲੇਟ ਹੋਈਆਂ। ਸਵੇਰੇ 60 ਮੀਟਰ ਵਿਜ਼ੀਬਿਲਟੀ ਹੋਣ ਕਾਰਨ ਸਵੇਰੇ 9 ਵਜੇ ਤੱਕ ਦੀਆਂ ਸਾਰੀਆਂ ਉਡਾਣਾਂ ਨੂੰ ਰੱਦ ਕਰਨਾ ਪਿਆ।
ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਹੱਡਚੀਰਵੀਂ ਠੰਡ ਨੇ ਲੋਕਾਂ ਦੇ ਕੱਢੇ ਵੱਟ, ਘਰਾਂ 'ਚੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ