Chandigarh News: ਮਿਲੀ ਜਾਣਕਾਰੀ ਦੇ ਅਨੁਸਾਰ ਮਾਮਲੇ 'ਚ ਅਹਿਮ ਸਬੂਤ ਮਿਲਣ ਦੀ ਸੰਭਾਵਨਾ ਹੈ, ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਧਮਾਕੇ ਦੇ ਮਾਮਲੇ 'ਚ ਸ਼ਾਮਲ ਇਹ ਦੋਵੇਂ ਨੌਜਵਾਨ ਮੁੱਖ ਦੋਸ਼ੀ ਹਨ ਜਾਂ ਉਨ੍ਹਾਂ ਦੇ ਸਹਾਇਕ।
Trending Photos
Chandigarh News: ਚੰਡੀਗੜ੍ਹ ਸੈਕਟਰ 26 ਵਿੱਚ ਕਲੱਬਾਂ ਦੇ ਬਾਹਰ ਹੋਏ ਬੰਬ ਧਮਾਕਿਆਂ ਦੇ ਮਾਮਲੇ ਵਿੱਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਮਾਮਲੇ 'ਚ ਅਹਿਮ ਸਬੂਤ ਮਿਲਣ ਦੀ ਸੰਭਾਵਨਾ ਹੈ, ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਧਮਾਕੇ ਦੇ ਮਾਮਲੇ 'ਚ ਸ਼ਾਮਲ ਇਹ ਦੋਵੇਂ ਨੌਜਵਾਨ ਮੁੱਖ ਦੋਸ਼ੀ ਹਨ ਜਾਂ ਉਨ੍ਹਾਂ ਦੇ ਸਹਾਇਕ।
ਸੂਤਰਾਂ ਅਨੁਸਾਰ ਪੁਲਿਸ ਟੀਮ ਇਨ੍ਹਾਂ ਨੂੰ ਹਿਸਾਰ ਤੋਂ ਚੰਡੀਗੜ੍ਹ ਲੈ ਆਈ ਹੈ। ਦੋਵਾਂ ਸ਼ੱਕੀਆਂ ਨੂੰ ਪੁਲਿਸ ਨੇ ਹਰਿਆਣਾ ਦੇ ਹਿਸਾਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਸੰਭਵ ਹੈ ਕਿ ਬੰਬ ਧਮਾਕਾ ਕਰਨ ਵਾਲੇ ਇਹੀ ਹੋ ਸਕਦੇ ਹਨ। ਹਾਲਾਂਕਿ ਪੁਲਿਸ ਅਜੇ ਜਾਂਚ ਕਰ ਰਹੀ ਹੈ। ਹਾਲਾਂਕਿ ਅਧਿਕਾਰਤ ਤੌਰ 'ਤੇ ਕੋਈ ਵੀ ਪੁਲਿਸ ਅਧਿਕਾਰੀ ਇਸ 'ਤੇ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹੈ।
ਦੱਸ ਦਈਏ ਕਿ ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ ਨੇ ਕਲੱਬਾਂ ਦੇ ਬਾਹਰ ਬੰਬ ਸੁੱਟਣ ਦੀ ਘਟਨਾ ਦੀ ਜਾਂਚ ਲਈ ਕ੍ਰਾਈਮ ਬ੍ਰਾਂਚ, ਅਪਰੇਸ਼ਨ ਸੈੱਲ ਅਤੇ ਜ਼ਿਲ੍ਹਾ ਕਰਾਈਮ ਸੈੱਲ ਦੀ ਸਾਂਝੀ ਟੀਮ ਬਣਾਈ ਸੀ। ਇਸ ਟੀਮ ਨੇ ਵੀਰਵਾਰ ਨੂੰ ਬੰਬ ਧਮਾਕਿਆਂ 'ਚ ਸ਼ਾਮਲ ਲੋਕਾਂ ਦੀ ਪਛਾਣ ਕਰ ਲਈ ਸੀ ਅਤੇ ਉਨ੍ਹਾਂ ਦੀ ਭਾਲ 'ਚ ਹਿਸਾਰ 'ਚ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਸੀ, ਜਿਸ ਤਹਿਤ ਉਨ੍ਹਾਂ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਇਸ ਵਿੱਚ ਸ਼ਾਲ ਪਹਿਨੇ ਮੁਲਜ਼ਮ ਨੇ ਬੰਬ ਸੁੱਟਿਆ ਸੀ। ਪਰ ਨਾ ਤਾਂ ਪੁਲਿਸ ਨੇ ਅਤੇ ਨਾ ਹੀ ਕਿਸੇ ਹੋਰ ਨੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਇਹ ਉਹੀ ਹੈ ਜਾਂ ਨਹੀਂ।