Chandigarh Weather: ਚੰਡੀਗੜ੍ਹ `ਚ ਅੱਜ ਛਾਏ ਰਹਿਣਗੇ ਬੱਦਲ, ਚੱਲਣਗੀਆਂ ਤੇਜ਼ ਹਵਾਵਾਂ, ਜਾਣੋ ਆਪਣੇ ਇਲਾਕੇ ਦਾ ਹਾਲ
Chandigarh Weather Updates: ਚੰਡੀਗੜ੍ਹ ਵਿੱਚ ਅੱਜ ਬੱਦਲਵਾਈ ਰਹੇਗੀ। ਵਿਚਕਾਰ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਕੱਲ੍ਹ ਤੋਂ ਮੌਸਮ ਸਾਫ਼ ਹੋ ਜਾਵੇਗਾ।
Chandigarh Weather Updates: ਚੰਡੀਗੜ੍ਹ ਵਿੱਚ ਕੱਲ੍ਹ ਤੋਂ ਮੌਸਮ ਬਦਲ ਗਿਆ ਹੈ ਅਤੇ ਤੇਜ ਹਵਾਵਾਂ ਚੱਲ ਰਹੀਆਂ ਹਨ। ਇਸ ਦੌਰਾਨ ਅੱਜ ਮੌਸਮ ਵਿਭਾਗ ਅਨੁਸਾਰ ਅੱਜ ਦਿਨ ਭਰ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਦੱਸਿਆ ਗਿਆ ਕਿ ਇਸ ਦੌਰਾਨ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਵਿਚਕਾਰ ਹਲਕੀ ਬਾਰਿਸ਼ ਵੀ ਹੋ ਸਕਦੀ ਹੈ। ਸਰਗਰਮ ਪੱਛਮੀ ਗੜਬੜੀ ਕਾਰਨ ਮੌਸਮ ਵਿਭਾਗ ਨੇ ਸ਼ਨੀਵਾਰ, ਐਤਵਾਰ ਅਤੇ ਸੋਮਵਾਰ ਲਈ ਇਹ ਅਲਰਟ ਜਾਰੀ ਕੀਤਾ ਸੀ।
ਸ਼ਨੀਵਾਰ ਅਤੇ ਐਤਵਾਰ ਲਈ ਆਰੇਂਜ ਅਲਰਟ ਸੀ ਜਦੋਂ ਕਿ ਅੱਜ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ 4.8 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ: Punjab Weather Update: ਬੇਮੌਸਮੀ ਬਰਸਾਤ ਪੈਣ ਨਾਲ ਗਰਮੀ ਤੋਂ ਵੱਡੀ ਰਾਹਤ! ਕਿਸਾਨਾਂ ਦੀਆਂ ਚਿੰਤਾ ਦੇ ਵਿੱਚ ਵਾਧਾ
ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 31.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜੋ ਕਿ ਆਮ ਤਾਪਮਾਨ ਤੋਂ 2.3 ਡਿਗਰੀ ਸੈਲਸੀਅਸ ਘੱਟ ਹੈ। ਇਸੇ ਤਰ੍ਹਾਂ ਘੱਟੋ-ਘੱਟ ਤਾਪਮਾਨ 21.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਹ ਵੀ ਪਿਛਲੇ 24 ਘੰਟਿਆਂ ਵਿੱਚ ਲਗਭਗ 1.1 ਡਿਗਰੀ ਹੇਠਾਂ ਆਇਆ ਹੈ। ਪਰ ਘੱਟੋ-ਘੱਟ ਤਾਪਮਾਨ ਅਜੇ ਵੀ ਆਮ ਨਾਲੋਂ ਦੋ ਡਿਗਰੀ ਸੈਲਸੀਅਸ ਵੱਧ ਹੈ।
ਇਹ ਵੀ ਪੜ੍ਹੋ: Weather Update: ਲੋਕਾਂ ਨੂੰ ਮਿਲੀ ਵੱਡੀ ਰਾਹਤ! ਪੰਜਾਬ ਸਮੇਤ ਚੰਡੀਗੜ੍ਹ 'ਚ ਅੱਜ ਪੈ ਰਿਹਾ ਮੀਂਹ, ਕਿਸਾਨਾਂ ਦੀਆਂ ਚਿੰਤਾ 'ਚ ਵਾਧਾ
ਪੰਜਾਬ ਵਿੱਚ ਲੋਕਾਂ ਨੂੰ ਅੱਜ ਗਰਮੀ ਤੋਂ ਰਾਹਤ ਮਿਲੀ ਹੈ। ਅੱਜ ਪੰਜਾਬ ਦੇ ਵੱਖ- ਵੱਖ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਬਦਲ ਛਾਏ ਹੋਏ ਹੈ ਜਿਸ ਨਾਲ ਮੌਸਮ ਸੁਹਾਵਨਾ ਹੋ ਗਿਆ ਹੈ। ਦੇਸ਼ 'ਚ ਪੈ ਰਹੀ ਗਰਮੀ ਦੇ ਵਿਚਕਾਰ ਅੱਜ ਕਈ ਸੂਬਿਆਂ 'ਚ ਭਾਰੀ ਬਾਰਿਸ਼ ਹੋ ਰਹੀ ਹੈ। ਚੰਡੀਗੜ੍ਹ 'ਚ ਪਿਛਲੇ ਦੋ ਦਿਨਾਂ ਸ਼ਨੀਵਾਰ ਅਤੇ ਐਤਵਾਰ ਨੂੰ ਹਲਕੀ ਬਾਰਿਸ਼ ਹੋਈ ਹੈ।