Chandigarh Weather Update: ਮੌਸਮ ਵਿਭਾਗ ਨੇ ਅੱਜ ਤੋਂ 2 ਦਿਨਾਂ ਤੱਕ ਚੰਡੀਗੜ੍ਹ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ (Chandigarh Weather Update) 2 ਦਿਨਾਂ ਤੱਕ ਤੇਜ਼ ਬਿਜਲੀ ਅਤੇ ਗਰਜ ਨਾਲ ਮੀਂਹ ਪਵੇਗਾ। ਅੱਜ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਬੀਤੇ ਦਿਨੀ ਸ਼ਹਿਰ ਵਿੱਚ ਮੀਂਹ ਨਹੀਂ ਪਿਆ। ਇਸ ਕਾਰਨ ਨਮੀ ਵੱਧ ਗਈ ਸੀ।1 ਜੂਨ ਤੋਂ ਹੁਣ ਤੱਕ 980 ਐਮਐਮ ਦੇ ਕਰੀਬ ਮੀਂਹ ਪੈ ਚੁੱਕਾ ਹੈ। ਜੋ ਕਿ ਪਿਛਲੇ ਸਾਲਾਂ ਨਾਲੋਂ 80% ਵੱਧ ਹੈ।


COMMERCIAL BREAK
SCROLL TO CONTINUE READING

ਇਸ ਦੇ ਨਾਲ ਹੀ ਭਾਰਤੀ ਮੌਸਮ ਵਿਭਾਗ (IMD) ਨੇ 17 ਅਗਸਤ ਤੱਕ ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।  ਮੀਂਹ ਕਾਰਨ 15 ਅਗਸਤ ਨੂੰ ਸੁਤੰਤਰਤਾ ਦਿਵਸ ਦੇ ਜਸ਼ਨਾਂ ਵਿੱਚ ਰੁਕਾਵਟ ਆ ਸਕਦੀ ਹੈ। ਮੌਸਮ ਵਿਭਾਗ ਨੇ 13, 14 ਅਤੇ 15 ਅਗਸਤ ਨੂੰ ਚੰਡੀਗੜ੍ਹ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਪ੍ਰੋਗਰਾਮ ਸਵੇਰੇ 9:00 ਵਜੇ ਸ਼ੁਰੂ ਹੋਵੇਗਾ ਪਰ ਪ੍ਰਸ਼ਾਸਨ ਵੱਲੋਂ ਦਰਸ਼ਕਾਂ ਨੂੰ ਸਵੇਰੇ 8:30 ਵਜੇ ਪਹੁੰਚਣ ਦਾ ਸਮਾਂ ਦਿੱਤਾ ਗਿਆ ਹੈ।


ਇਹ ਵੀ ਪੜ੍ਹੋ:  Punjab Weather Update: ਅੱਜ ਕਈ ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ; ਮੌਸਮ ਵਿਭਾਗ ਨੇ ਯੈਲੋ ਅਲਰਟ ਕੀਤਾ ਜਾਰੀ 

ਸੁਖਨਾ ਝੀਲ ਦੇ ਪਾਣੀ ਦਾ ਪੱਧਰ ਹੁਣ ਆਮ ਵਾਂਗ ਹੈ। ਪਿਛਲੇ 2 ਦਿਨਾਂ 'ਚ 5 ਮਿਲੀਮੀਟਰ ਬਾਰਿਸ਼ ਤੋਂ ਬਾਅਦ ਇਸ ਦਾ ਪਾਣੀ ਦਾ ਪੱਧਰ 1163 ਫੁੱਟ ਦੇ ਖਤਰੇ ਦੇ ਨਿਸ਼ਾਨ ਤੋਂ ਉੱਪਰ ਪਹੁੰਚ ਗਿਆ ਸੀ। ਇਸ ਤੋਂ ਬਾਅਦ ਪ੍ਰਸ਼ਾਸਨ ਨੇ ਆਪਣਾ ਇੱਕ ਫਲੱਡ ਗੇਟ ਖੋਲ੍ਹ ਦਿੱਤਾ ਸੀ। ਹੁਣ ਜੇਕਰ ਦੁਬਾਰਾ ਮੀਂਹ ਪੈਂਦਾ ਹੈ ਤਾਂ ਸੁਖਨਾ ਦੇ ਪਾਣੀ ਦਾ ਪੱਧਰ ਫਿਰ ਵੱਧ ਜਾਵੇਗਾ।


ਗੌਰਤਲਬ ਹੈ ਕਿ ਇਸ ਵਾਰ ਜੁਲਾਈ ਮਹੀਨੇ (Chandigarh Weather Update)  ਵਿੱਚ ਕਰੀਬ 800 ਮਿਲੀਮੀਟਰ ਮੀਂਹ ਪਿਆ ਹੈ, ਜੋ ਕਿ ਇੱਕ ਰਿਕਾਰਡ ਹੈ। ਪੂਰੇ ਮਾਨਸੂਨ ਸੀਜ਼ਨ ਦੌਰਾਨ ਇੰਨੀ ਜ਼ਿਆਦਾ ਬਾਰਿਸ਼ ਹੁੰਦੀ ਸੀ ਕਿ ਇਸ ਵਾਰ ਜੁਲਾਈ ਦੇ ਮਹੀਨੇ ਹੀ ਹੋਈ। ਪਿਛਲੇ ਸਾਲ ਜੁਲਾਈ ਮਹੀਨੇ ਵਿੱਚ 463 ਮਿਲੀਮੀਟਰ, 2021 ਵਿੱਚ 148 ਮਿਲੀਮੀਟਰ ਅਤੇ 2020 ਵਿੱਚ 277 ਮਿਲੀਮੀਟਰ ਮੀਂਹ ਪਿਆ ਸੀ।