Chandigarh Weather Update: ਸ਼ਿਮਲੇ ਵਾਂਗ ਠੰਡਾ ਹੈ ਚੰਡੀਗੜ੍ਹ! ਧੁੰਦ ਕਾਰਨ ਹਵਾਈ ਯਾਤਰਾ `ਤੇ ਪਿਆ ਅਸਰ, ਫਲਾਈਟਾਂ ਰੱਦ
Chandigarh Weather Update: ਚੰਡੀਗੜ੍ਹ ਵਿੱਚ ਪਿਛਲੇ ਦੋ ਦਿਨਾਂ ਤੋਂ ਦਿਨ ਵੇਲੇ ਧੁੱਪ ਨਿਕਲ ਰਹੀ ਹੈ। ਸ਼ਾਮ ਤੋਂ ਸਵੇਰ ਤੱਕ ਸੰਘਣੀ ਧੁੰਦ ਛਾਈ ਰਹਿੰਦੀ ਹੈ।
Chandigarh Weather Update: ਦੇਸ਼ ਦੇ ਕਈ ਸ਼ਹਿਰਾਂ 'ਚ ਠੰਡ ਲਗਾਤਾਰ ਵੱਧ ਰਹੀ ਹੈ। ਪੰਜਾਬ ਦੇ ਜ਼ਿਲ੍ਹੇ ਅੰਮ੍ਰਿਤਸਰ, ਲੁਧਿਆਣਾ ਅਤੇ ਪਟਿਆਲਾ ਸਾਰਾ ਦਿਨ ਧੁੰਦ ਦੀ ਚਾਦਰ ਨਾਲ ਢਕੇ ਰਹਿੰਦੀ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਤਿੰਨ ਦਿਨਾਂ ਤੋਂ ਠੰਢ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਪਿਛਲੇ ਤਿੰਨ ਦਿਨਾਂ ਤੋਂ ਧੁੰਦ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਲੋਕਾਂ ਨੂੰ ਦਿਨ ਵੇਲੇ ਵੀ ਆਪਣੇ ਬਾਈਕ ਅਤੇ ਕਾਰਾਂ 'ਤੇ ਹੈੱਡਲਾਈਟਾਂ ਲਗਾ ਕੇ ਗੱਡੀ ਚਲਾਉਣੀ ਪੈਂਦੀ ਹੈ।
ਚੰਡੀਗੜ੍ਹ ਵਿੱਚ ਮੌਸਮ ਵਿਭਾਗ (Chandigarh Weather Update) ਨੇ ਆਰੇਂਜ ਅਲਰਟ ਜਾਰੀ ਕੀਤਾ ਹੈ। ਠੰਡ ਦੇ ਨਾਲ-ਨਾਲ ਧੁੰਦ ਵੀ ਰਹੇਗੀ। ਦਿਨ ਦੇ ਤਾਪਮਾਨ ਵਿੱਚ ਵੀ ਗਿਰਾਵਟ ਆਉਣ ਦੀ ਸੰਭਾਵਨਾ ਹੈ। ਬੀਤੀ ਰਾਤ ਸੀਜ਼ਨ ਦੀ ਹੁਣ ਤੱਕ ਦੀ ਸਭ ਤੋਂ ਠੰਢੀ ਰਾਤ ਰਹੀ।
ਚੰਡੀਗੜ੍ਹ ਵਿੱਚ ਜਿੱਥੇ ਕੋਹਰੇ ਅਤੇ ਧੁੰਦ ਦੇ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਆ ਰਹੀਆਂ ਕਿਉਂਕਿ ਧੁੰਦ ਜਿਆਦਾ ਹੋਣ ਕਰਕੇ ਵਿਜੀਬਿਲਟੀ ਘੱਟ ਕਰਕੇ ਲੋਕਾਂ ਨੂੰ ਸਫ਼ਰ ਕਰਨਾ ਵੀ ਔਖਾ ਹੋ ਰਿਹਾ ਹੈ। ਇਸ ਤੋਂ ਇਲਾਵਾ ਧੁੰਦ ਤੇ ਕੋਰੇ ਦੇ ਕਰਕੇ ਹਵਾਈ ਯਾਤਰਾ ਤੇ ਵੀ ਅਸਰ ਪੈ ਰਿਹਾ ਹੈ। ਬਹੁਤ ਸਾਰੀਆਂ ਉਡਾਨਾਂ ਜੋ ਧੁੰਦ ਕਾਰਨ ਰੱਦ ਕਰ ਦਿੱਤੀਆਂ ਹਨ। ਉੱਥੇ ਹੀ ਬਹੁਤ ਸਾਰੀਆਂ ਟ੍ਰੇਨਾਂ ਆਪਣੇ ਤਹਿਤ ਸਮੇਂ ਤੋਂ ਦੇਰੀ ਨਾਲ ਚੱਲ ਰਹੀਆਂ ਹਨ।
ਧੁੰਦ ਕਾਰਨ ਹਵਾਈ ਯਾਤਰਾ ਉੱਤੇ ਪਿਆ ਅਸਰ
ਚੰਡੀਗੜ੍ਹ ਤੋਂ ਉਡਾਣ ਭਰਨ ਵਾਲੀਆਂ ਫਲਾਈਟਾਂ ਜ਼ਿਆਦਾ ਧੁੰਦ ਕਾਰਨ ਰੱਦ ਹੋਈਆਂ। ਦਿੱਲੀ, ਮੁੰਬਈ, ਹੈਦਰਾਬਾਦ, ਲਖਨਊ, ਚੇਨਈ, ਬੈਂਗਲੁਰੂ ਨੂੰ ਜਾਣ ਵਾਲੀਆਂ ਫਲਾਈਟਾਂ ਰੱਦ ਹੋ ਗਈਆਂ।
ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਸੰਘਣੀ ਧੁੰਦ ਨਾਲ ਘਟੀ ਰਫ਼ਤਾਰ, ਉਡਾਣਾਂ ਅਤੇ ਟਰੇਨਾਂ ਵੀ ਹੋ ਰਹੀਆਂ ਹਨ ਪ੍ਰਭਾਵਿਤ
ਚੰਡੀਗੜ੍ਹ ਵਿੱਚ ਰਾਤ ਦਾ ਘੱਟੋ-ਘੱਟ ਤਾਪਮਾਨ 5.7 ਡਿਗਰੀ ਦਰਜ ਕੀਤਾ ਗਿਆ ਹੈ। ਦਿਨ ਦਾ ਵੱਧ ਤੋਂ ਵੱਧ ਤਾਪਮਾਨ 16.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਜੋ ਕਿ ਆਮ ਨਾਲੋਂ 2 ਡਿਗਰੀ ਘੱਟ ਹੈ। ਅਗਲੇ ਤਿੰਨ ਦਿਨਾਂ ਤੱਕ ਘੱਟੋ-ਘੱਟ ਤਾਪਮਾਨ 7 ਅਤੇ 8 ਡਿਗਰੀ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Ludhiana News: ਨਕਲੀ ਨੋਟਾਂ ਦਾ ਕਾਰੋਬਾਰ ਕਰਨ ਵਾਲਿਆਂ ਦਾ ਪਰਦਾਫਾਸ਼, 2 ਵਿਅਕਤੀ ਕਾਬੂ
ਸ਼ਹਿਰਾਂ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ ਘੱਟ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਲੋਕਾਂ ਨੂੰ ਇਸ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਦੋ-ਤਿੰਨ ਦਿਨਾਂ ਤੱਕ ਸਵੇਰ ਅਤੇ ਸ਼ਾਮ ਨੂੰ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਇਸ ਸਮੇਂ ਸ਼ਹਿਰ ਵਿੱਚ ਠੰਢ ਦਾ ਕਹਿਰ ਜਾਰੀ ਹੈ। ਅਜਿਹੇ 'ਚ ਦਿਨ 'ਚ ਸੂਰਜ ਨਿਕਲਣ ਦੇ ਬਾਵਜੂਦ ਠੰਡੀ ਹਵਾ ਕਾਰਨ ਠੰਡ ਦੇ ਘਟਣ ਦੇ ਕੋਈ ਆਸਾਰ ਨਹੀਂ ਨਜ਼ਰ ਆ ਰਹੇ ਹਨ।
ਅਜਿਹੇ 'ਚ ਮੌਸਮ ਵਿਭਾਗ ਨੂੰ ਅਗਲੇ ਤਿੰਨ ਦਿਨਾਂ ਤੱਕ ਕਿਸੇ ਰਾਹਤ ਦੀ ਉਮੀਦ ਨਹੀਂ ਹੈ। ਘੱਟੋ-ਘੱਟ ਤਾਪਮਾਨ ਵਿੱਚ ਅਚਾਨਕ 3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਕਾਰਨ ਵਿਜ਼ੀਬਿਲਟੀ ਵੀ 50 ਮੀਟਰ ਤੋਂ ਘੱਟ ਹੋ ਗਈ ਹੈ।