Chandigarh Weather Update: ਚੰਡੀਗੜ੍ਹ 'ਚ ਧੁੰਦ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਚੰਡੀਗੜ੍ਹ 'ਚ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਗਈ। ਲੋਕਾਂ ਨੂੰ ਕਾਫੀ ਦਿੱਕਤ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ (ਟ੍ਰਿਸਿਟੀ) ਵਿੱਚ ਧੁੰਦ ਦਾ ਪ੍ਰਭਾਵ ਜਾਰੀ ਹੈ। ਲੋਕਾਂ ਨੂੰ ਫਿਲਹਾਲ ਠੰਡ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਚੰਡੀਗੜ੍ਹ ਮੌਸਮ ਵਿਭਾਗ ਨੇ 9 ਜਨਵਰੀ ਨੂੰ ਮੀਂਹ ਪੈਣ ਦੀ ਭਵਿੱਖਬਾਣੀ ਜਾਰੀ ਕੀਤੀ ਹੈ। 


COMMERCIAL BREAK
SCROLL TO CONTINUE READING

 ਹਵਾਈਂ ਯਾਤਰਾ ਉੱਤੇ ਪਿਆ ਅਸਰ


ਧੁੰਦ ਕਾਰਨ ਪਿਆ ਹਵਾਈਂ ਯਾਤਰਾ ਉੱਤੇ ਅਸਰ ਪਿਆ ਹੈ। ਚੰਡੀਗੜ੍ਹ ਤੋਂ ਉਡਾਣ ਭਰਨ ਵਾਲੀਆਂ ਚਾਰ ਫਲਾਈਟਾਂ ਹੋਈਆਂ ਰੱਦ-ਪੁਣੇ, ਦਿੱਲੀ , ਜੈਪੁਰ ਅਤੇ ਅਹਿਮਦਾਬਾਦ ਨੂੰ ਜਾਣ ਵਾਲੀ ਫਲਾਈਟ ਰੱਦ ਹੋਈ ਹੈ- IXC PNQ-681 IXC DEL - 2193 IXC JAI - 7413 IXC AMD - 6395।


ਅਗਲੇ ਕੁਝ ਦਿਨਾਂ ਤੱਕ ਹਲਕੇ ਬੱਦਲ ਛਾਏ ਰਹਿਣਗੇ। ਖ਼ਰਾਬ ਮੌਸਮ ਅਤੇ ਧੁੰਦ ਕਾਰਨ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣ ਭਰਨ ਵਾਲੀਆਂ ਕਈ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਜਦੋਂ ਕਿ ਕਈ ਉਡਾਣਾਂ ਆਪਣੇ ਨਿਰਧਾਰਤ ਸਮੇਂ ਤੋਂ ਲੇਟ ਹੋਈਆਂ।


ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਕੜਾਕੇ ਦੀ ਠੰਡ ਨੇ ਲੋਕਾਂ ਦੇ ਕੱਢੇ ਵੱਟ, ਕਈ ਜ਼ਿਲ੍ਹਿਆਂ 'ਚ ਟੁੱਟਿਆ ਰਿਕਾਰਡ

ਮੋਹਾਲੀ ਵਿੱਚ ਕਾਫੀ ਤਾਦਾਦ ਵਿੱਚ ਸੜਕਾਂ ਤੇ ਧੁੰਦ ਦਿਖਾਈ ਦੇ ਰਹੀ ਹੈ ਜਿਸ ਕਰਕੇ ਆਮ ਜਨ ਜੀਵਨ ਕਾਫੀ ਹੱਦ ਤੱਕ ਪ੍ਰਭਾਵਿਤ ਹੋ ਰਿਹਾ ਹੈ। 6 ਡਿਗਰੀ ਤਾਪਮਾਨ ਕਰਕੇ ਦੋ ਪਹੀਆ ਚਾਲਕਾਂ ਨੂੰ ਸਫ਼ਰ ਕਰਨ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਕੁਝ ਦਿਨ ਮੌਸਮ ਇਸੇ ਤਰ੍ਹਾਂ ਰਹਿਣ ਦੇ ਆਸਾਰ ਹਨ।


ਮੌਸਮ ਵਿਭਾਗ ਮੁਤਾਬਕ ਅਗਲੇ ਚਾਰ ਦਿਨਾਂ ਤੱਕ ਧੁੰਦ ਦੀ ਚੇਤਾਵਨੀ ਹੈ। ਕੱਲ੍ਹ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 14.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ 4 ਡਿਗਰੀ ਘੱਟ ਸੀ। ਘੱਟੋ-ਘੱਟ ਤਾਪਮਾਨ 6.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਇਕ ਡਿਗਰੀ ਘੱਟ ਸੀ। ਮੌਸਮ ਵਿਭਾਗ ਅਨੁਸਾਰ ਅੱਜ ਵੱਧ ਤੋਂ ਵੱਧ ਤਾਪਮਾਨ 16 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।


ਵੀਰਵਾਰ ਨੂੰ ਸੀਜ਼ਨ 'ਚ ਪਹਿਲੀ ਵਾਰ ਘੱਟੋ-ਘੱਟ ਤਾਪਮਾਨ 5.7 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ​ਸੰਘਣੀ ਧੁੰਦ ਕਾਰਨ ਰੇਲ ਆਵਾਜਾਈ ਵੀ ਪ੍ਰਭਾਵਿਤ ਹੋ ਰਹੀ ਹੈ। ਇਸ ਵਿੱਚ ਦਿੱਲੀ ਕਾਲਕਾ ਸ਼ਤਾਬਦੀ ਆਪਣੇ ਨਿਰਧਾਰਤ ਸਮੇਂ ਤੋਂ 40 ਮਿੰਟ ਲੇਟ ਸੀ।


ਇਹ ਵੀ ਪੜ੍ਹੋ: Delhi Schools News: ਕੀ ਦਿੱਲੀ ਦੇ ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ ਫਿਰ ਤੋਂ ਵਧਾ ਦਿੱਤੀਆਂ ਗਈਆਂ ਹਨ? ਜਾਣੋ ਇੱਥੇ