Chandigarh Weather Update: ਮੀਂਹ ਕਾਰਨ ਮੌਸਮ ਹੋਇਆ ਸੁਹਾਵਣਾ, ਨਮੀ ਤੋਂ ਮਿਲੀ ਰਾਹਤ; ਪੰਚਕੂਲਾ `ਚ ਭਾਰੀ ਮੀਂਹ ਦਾ ਅਲਰਟ
Chandigarh Weather Update: ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ `ਚ ਅਗਲੇ 5 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਬਹੁਤ ਘੱਟ ਹੈ ਪਰ ਪੰਚਕੂਲਾ `ਚ ਅੱਜ ਰਾਤ ਭਾਰੀ ਬਾਰਿਸ਼ ਲਈ ਅਲਰਟ ਜਾਰੀ ਕੀਤਾ ਗਿਆ ਹੈ।
Chandigarh Weather Update: ਚੰਡੀਗੜ੍ਹ 'ਚ 23 ਜੁਲਾਈ ਯਾਨੀ ਐਤਵਾਰ ਨੂੰ ਮੌਸਮ ਖੁੱਲ੍ਹਾ ਰਹੇਗਾ। ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ 'ਚ (Chandigarh Weather Update) ਅਗਲੇ 5 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਬਹੁਤ ਘੱਟ ਹੈ ਪਰ ਪੰਚਕੂਲਾ 'ਚ ਅੱਜ ਰਾਤ ਭਾਰੀ ਬਾਰਿਸ਼ ਲਈ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸ਼ਨੀਵਾਰ-ਐਤਵਾਰ ਦੀ ਦਰਮਿਆਨੀ ਰਾਤ ਮੋਹਾਲੀ, ਜ਼ੀਰਕਪੁਰ ਅਤੇ ਡੇਰਾਬੱਸੀ 'ਚ ਮੀਂਹ ਪੈ ਸਕਦਾ ਹੈ।
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ 26 ਜੁਲਾਈ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੌਰਾਨ ਭਾਰੀ ਮੀਂਹ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਇਸ ਲਈ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ। ਸ਼ਨੀਵਾਰ ਦੇਰ ਸ਼ਾਮ ਤੱਕ 53 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਵਿਭਾਗ ਵੱਲੋਂ ਹਰਿਆਣਾ ਰਾਜ ਅਤੇ ਚੰਡੀਗੜ੍ਹ ਵਿੱਚ 24 ਤੋਂ 26 ਜੁਲਾਈ ਤੱਕ ਭਾਰੀ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ ਚੰਡੀਗੜ੍ਹ 'ਚ (Chandigarh Weather Update) ਸ਼ਨੀਵਾਰ ਸਵੇਰੇ 8.30 ਵਜੇ ਤੋਂ ਦੁਪਹਿਰ 2 ਵਜੇ ਤੱਕ 4.8 ਮਿਲੀਮੀਟਰ ਮੀਂਹ ਪਿਆ। ਇਸ ਕਾਰਨ ਪਟਿਆਲਾ ਵਿੱਚ ਰਾਓ ਨਦੀ ਵਿੱਚ ਪਾਣੀ ਭਰ ਜਾਣ ਕਾਰਨ ਡੱਡੂਮਾਜਰਾ ਤੋਂ ਮੁੱਲਾਂਪੁਰ ਨਿਊ ਚੰਡੀਗੜ੍ਹ ਵੱਲ ਜਾਣ ਵਾਲੀ ਸੜਕ ਨੂੰ ਬੰਦ ਕਰ ਦਿੱਤਾ ਗਿਆ। ਦੁਪਹਿਰ ਬਾਅਦ ਮੀਂਹ ਰੁਕਣ ਅਤੇ ਪਾਣੀ ਘਟਣ ਤੋਂ ਬਾਅਦ ਟਰੈਫਿਕ ਪੁਲਿਸ ਨੇ ਸ਼ਾਮ 6.30 ਵਜੇ ਸੜਕ ਨੂੰ ਆਵਾਜਾਈ ਲਈ ਖੋਲ੍ਹ ਦਿੱਤਾ।
ਇਹ ਵੀ ਪੜ੍ਹੋ: PRTC Bus Found in Manli: ਮਨਾਲੀ 'ਚ ਬਿਆਸ ਦਰਿਆ 'ਚੋਂ ਬਰਾਮਦ ਹੋਈ ਪੀਆਰਟੀਸੀ ਦੀ ਬੱਸ
ਬੀਤੇ ਦਿਨੀ ਸਵੇਰੇ ਪਏ ਮੀਂਹ ਕਾਰਨ ਲੋਕਾਂ ਨੂੰ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲੀ। ਟ੍ਰਾਈਸਿਟੀ ਦਾ ਮੌਸਮ ਕੁਝ ਹੀ ਦਿਨਾਂ ਵਿੱਚ ਬਹੁਤ ਗਰਮ ਹੋ ਗਿਆ ਸੀ। ਸ਼ੁੱਕਰਵਾਰ ਨੂੰ ਚੰਡੀਗੜ੍ਹ ਦਾ ਸਭ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਪੰਜਾਬ ਅਤੇ ਹਰਿਆਣਾ ਸਮੇਤ ਚੰਡੀਗੜ੍ਹ ਵਿੱਚ ਸ਼ਨੀਵਾਰ ਨੂੰ ਯੈਲੋ ਅਲਰਟ ਜਾਰੀ ਕੀਤਾ ਸੀ। ਨਾਲ ਹੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ। ਚੰਡੀਗੜ੍ਹ 'ਚ ਬਾਰਿਸ਼ ਦੌਰਾਨ ਸੈਕਟਰ-25 ਦਾ ਚੌਰਾਹਾ ਪਾਣੀ ਨਾਲ ਭਰ ਗਿਆ, ਜਿਸ ਦੌਰਾਨ ਵਾਹਨਾਂ ਦੀ ਆਵਾਜਾਈ 'ਚ ਕਾਫੀ ਦਿੱਕਤ ਆਈ।
ਚੰਡੀਗੜ੍ਹ 'ਚ (Chandigarh Weather Update) ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 29.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਸ਼ੁੱਕਰਵਾਰ ਨੂੰ ਇਹ 37 ਡਿਗਰੀ ਦੇ ਆਸ-ਪਾਸ ਸੀ। ਸ਼ਨੀਵਾਰ ਨੂੰ ਲੋਕ ਮੀਂਹ 'ਚ ਭਿੱਜਦੇ ਦੇਖੇ ਗਏ। ਖਾਸ ਕਰਕੇ ਦੋਪਹੀਆ ਵਾਹਨ ਚਾਲਕਾਂ ਨੂੰ ਬਰਸਾਤ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਭਾਰੀ ਮੀਂਹ ਕਾਰਨ ਦਰਿਆ ਉਫ਼ਾਨ 'ਤੇ, 11 ਜ਼ਿਲ੍ਹਿਆਂ 'ਚ ਅਲਰਟ