Chandigarh Weather Updates: ਚੰਡੀਗੜ੍ਹ `ਚ ਅੱਜ ਪੈ ਸਕਦਾ ਹੈ ਮੀਂਹ, ਲੋਕਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ
Chandigarh Weather Updates: ਮੌਸਮ ਵਿਭਾਗ ਦੇ ਅਨੁਸਾਰ ਅੱਜ ਚੰਡੀਗੜ੍ਹ `ਚ ਮੀਂਹ `ਤੇ ਤੇਜ ਹਵਾਵਾਂ ਹੋਣ ਦੀ ਸੰਭਾਵਨਾ ਹੈ। ਮੀਂਹ ਕਾਰਨ ਅੱਜ ਲੋਕਾਂ ਨੂੰ ਗਰਮੀ ਤੋਂ ਥੋੜੀ ਰਾਹਤ ਮਿਲ ਸਕਦੀ ਹੈ।
Chandigarh Weather Updates: ਦੇਸ਼ ਭਰ ਵਿਚ ਅੱਤ ਦੀ ਗਰਮੀ ਪੈ ਰਹੀ ਹੈ। ਲੋਕਾਂ ਦਾ ਗਰਮੀ ਨਾਲ ਬੁਰਾ ਹਾਲ ਹੈ। ਪੰਜਾਬ ਦੇ ਕਈ ਸੂਬਿਆਂ 'ਚ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਵੱਧ ਹੈ। ਇਸ ਸਮੇਂ ਚੰਡੀਗੜ੍ਹ ਵਿੱਚ ਵੀ ਗਰਮੀ ਦਾ ਕਹਿਰ ਹੈ। ਚੰਡੀਗੜ੍ਹ ਦੇ ਲੋਕਾਂ ਨੂੰ ਹੁਣ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ।
ਮੌਸਮ ਵਿਭਾਗ ਦੇ ਅਨੁਸਾਰ ਅੱਜ ਚੰਡੀਗੜ੍ਹ 'ਚ ਮੀਂਹ 'ਤੇ ਤੇਜ ਹਵਾਵਾਂ ਹੋਣ ਦੀ ਸੰਭਾਵਨਾ ਹੈ ਜੋ ਇੱਥੇ ਦੇ ਲੋਕਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ। ਕੱਲ੍ਹ ਵੀ ਦਿਨ 'ਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਇਸ ਨਾਲ ਤਾਪਮਾਨ (Chandigarh Weather Updates) ਵਿੱਚ ਥੋੜੀ ਗਿਰਾਵਟ ਆਵੇਗੀ।
Tricity Temperature
ਚੰਡੀਗੜ੍ਹ- ਮੌਸਮ ਵਿਭਾਗ ਦੇ ਅਨੁਸਾਰ ਅੱਜ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 32 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਜਦਕਿ 20 ਜੂਨ ਨੂੰ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 31 ਡਿਗਰੀ ਸੈਲਸੀਅਸ ਰਹਿ ਸਕਦਾ ਹੈ।
ਮੁਹਾਲੀ- ਇਸ ਸਮੇਂ ਮੁਹਾਲੀ ਵਿੱਚ ਵੱਧ ਤੋਂ ਵੱਧ ਤਾਪਮਾਨ 42.8 ਡਿਗਰੀ ਸੈਲਸੀਅਸ ਹੈ, ਜੋ ਪਿਛਲੇ 24 ਘੰਟਿਆਂ ਵਿੱਚ ਇੱਕ ਡਿਗਰੀ ਸੈਲਸੀਅਸ ਹੇਠਾਂ ਆਇਆ ਹੈ।
ਇਹ ਵੀ ਪੜ੍ਹੋ: Punjab Weather Update: ਪੰਜਾਬ ਵਿੱਚ ਹੀਟ ਵੇਵ ਅਲਰਟ, ਜਾਣੋ ਕਦੋਂ ਪਵੇਗਾ ਮੀਂਹ
ਪੰਚਕੂਲਾ- ਇਸੇ ਤਰ੍ਹਾਂ ਪੰਚਕੂਲਾ ਵਿੱਚ ਵੱਧ ਤੋਂ ਵੱਧ ਤਾਪਮਾਨ 42.1 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 31.2 ਡਿਗਰੀ ਸੈਲਸੀਅਸ ਰਿਹਾ ਹੈ।
ਬਿਜਲੀ ਦੀ ਘਾਟ
ਵਧਦੇ ਤਾਪਮਾਨ ਕਾਰਨ ਲੋਕਾਂ ਨੂੰ ਬਿਜਲੀ ਦੀ ਘਾਟ ਹੋ ਰਹੀ ਹੈ। ਇਸ ਬਾਰ ਬਿਜਲੀ ਦੀ ਮੰਗ ਹਰ ਰੋਜ਼ ਵਧ ਰਹੀ ਹੈ। ਚੰਡੀਗੜ੍ਹ ਵਿੱਚ ਬਿਜਲੀ ਦੀ ਮੰਗ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਮੰਗਲਵਾਰ ਨੂੰ ਦੁਪਹਿਰ 3:15 ਵਜੇ ਤੱਕ ਇਹ ਮੰਗ 446 ਮੈਗਾਵਾਟ ਤੱਕ ਪਹੁੰਚ ਗਈ ਸੀ। ਬਿਜਲੀ ਦੀ ਖਪਤ ਜ਼ਿਆਦਾ ਹੋਣ ਕਾਰਨ ਲਾਈਨ ਵੀ ਓਵਰਲੋਡ ਹੈ ਪਰ ਮੀਂਹ ਕਾਰਨ ਅੱਜ (Chandigarh Weather Updates) ਲੋਕਾਂ ਨੂੰ ਗਰਮੀ ਤੋਂ ਥੋੜੀ ਰਾਹਤ ਮਿਲ ਸਕਦੀ ਹੈ।
ਇਹ ਵੀ ਪੜ੍ਹੋ: Fazilka Dog Bite: ਫਾਜ਼ਿਲਕਾ 'ਚ ਕੁੱਤੇ ਦੇ ਵੱਢਣ ਨੂੰ ਲੈ ਕੇ ਝਗੜਾ: ਦੋ ਧਿਰਾਂ 'ਚ ਝੜਪ, ਦੋ ਔਰਤਾਂ ਸਮੇਤ ਚਾਰ ਜ਼ਖ਼ਮੀ