Chandigarh News: ਚੰਡੀਗੜ੍ਹ ਦੇ ਸੈਕਟਰ 7 ਏ ਵਿੱਚ ਇੱਕ ਘਰ ਵਿੱਚ ਦਾਖਲ ਹੋ ਕੇ ਇੱਕ ਔਰਤ ਨੂੰ ਗੋਲੀ ਮਾਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਤੋਂ ਬਾਅਦ ਆਸ-ਪਾਸ ਦੇ ਲੋਕਾਂ ਨੇ ਰੌਲਾ ਪਾਇਆ ਤਾਂ ਔਰਤ ਨੂੰ ਪੀ.ਜੀ.ਆਈ. ਦਾਖਲ ਕਰਵਾਇਆ ਗਿਆ। ਦੱਸ ਦਈਏ ਕਿ ਔਰਤ ਘਰ 'ਚ ਇਕੱਲੀ ਰਹਿੰਦੀ ਸੀ। ਔਰਤ ਕੇਂਦਰ ਸਰਕਾਰ ਦੇ ਇੱਕ ਵਿਭਾਗ ਵਿੱਚ ਕੰਮ ਕਰਦੀ ਹੈ। ਉਸ ਦੇ ਨਾਲ ਕੰਮ ਕਰਨ ਵਾਲੇ ਵਿਅਕਤੀ 'ਤੇ ਗੋਲੀ ਚਲਾਉਣ ਦਾ ਇਲਜ਼ਾਮ ਹੈ। ਉਕਤ ਵਿਅਕਤੀ ਪਹਿਲਾਂ ਚੰਡੀਗੜ੍ਹ 'ਚ ਕੰਮ ਕਰਦਾ ਸੀ ਪਰ ਫਿਲਹਾਲ ਦਿੱਲੀ 'ਚ ਕੰਮ ਕਰ ਰਿਹਾ ਹੈ।


COMMERCIAL BREAK
SCROLL TO CONTINUE READING

ਸੂਤਰਾਂ ਮੁਤਾਬਕ ਉਕਤ ਵਿਅਕਤੀ ਔਰਤ ਨਾਲ ਜਬਰ ਜਨਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ, ਜਦੋਂ ਔਰਤ ਨੇ ਵਿਰੋਧ ਕੀਤਾ ਤਾਂ ਉਸ ਨੇ ਆਪਣੇ ਮੂੰਹ ਨਾਲ ਉਸ ਦੀਆਂ ਉਂਗਲਾਂ ਕੱਟ ਦਿੱਤੀਆਂ। ਜਦੋਂ ਔਰਤ ਨੇ ਆਦਮੀ ਨੂੰ ਧੱਕਾ ਦਿੱਤਾ ਤਾਂ ਉਸ ਨੇ ਗੋਲੀ ਚਲਾ ਦਿੱਤੀ।


ਇਹ ਵੀ ਪੜ੍ਹੋ: Canada News: 16 ਖਿਡਾਰੀਆਂ ਨੂੰ ਕੁਚਲਣ ਵਾਲੇ ਡਰਾਈਵਰ ਦੀ ਹੋਵੇਗੀ ਘਰ ਵਾਪਸੀ, ਕੈਨੇਡਾ 'ਚ ਰਹਿਣ ਦੀ ਪਟੀਸ਼ਨ ਖਾਰਜ

ਮਿਲੀ ਜਾਣਕਾਰੀ ਦੇ ਅਨੁਸਾਰ ਗੋਲੀ ਔਰਤ ਦੇ ਸਿਰ ਨੂੰ ਲੱਗੀ, ਜਿਸ ਕਾਰਨ ਉਹ ਲੂਹ ਲੁਹਾਨ ਹੋ ਗਈ। ਲੋਕ ਉਸ ਨੂੰ ਪੀਜੀਆਈ ਲੈ ਗਏ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਘਟਨਾ ਕਰੀਬ 1.15 ਵਜੇ ਵਾਪਰੀ ਜਦੋਂ ਔਰਤ ਘਰ ਦੀ ਪਹਿਲੀ ਮੰਜ਼ਿਲ 'ਤੇ ਇਕੱਲੀ ਸੀ। ਮੁਲਜ਼ਮ ਔਰਤ ਦਾ ਜਾਣਕਾਰ ਦੱਸਿਆ ਜਾਂਦਾ ਹੈ। ਉਹ ਔਰਤ ਦੀ ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਕੇ ਉਸ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਜਦੋਂ ਔਰਤ ਨੇ ਵਿਰੋਧ ਕੀਤਾ ਤਾਂ ਮੁਲਜ਼ਮ ਨੇ ਉਸ ਦੀਆਂ ਉਂਗਲਾਂ ਕੱਟੀਆਂ, ਉਸ ਨੂੰ ਗੋਲੀ ਮਾਰ ਦਿੱਤੀ ਅਤੇ ਫਰਾਰ ਹੋ ਗਿਆ।


ਖੂਨ ਨਾਲ ਲੱਥਪੱਥ ਔਰਤ ਚੀਕਦੀ ਹੋਈ ਜ਼ਮੀਨੀ ਮੰਜ਼ਿਲ 'ਤੇ ਪਹੁੰਚੀ ਅਤੇ ਇਸ ਘਟਨਾ ਦੀ ਜਾਣਕਾਰੀ ਏਅਰ ਫੋਰਸ 'ਚ ਤਾਇਨਾਤ ਆਪਣੇ ਗੁਆਂਢੀ ਨੂੰ ਦਿੱਤੀ। ਆਸ-ਪਾਸ ਦੇ ਲੋਕ ਤੁਰੰਤ ਔਰਤ ਨੂੰ ਪੀ.ਜੀ.ਆਈ. ਸੈਕਟਰ-26 ਥਾਣੇ ਦੀ ਪੁਲਿਸ ਨੇ ਔਰਤ ਦੇ ਪਤੀ ਦੇ ਬਿਆਨ ਦਰਜ ਕਰਕੇ ਮੁਲਜ਼ਮ ਖ਼ਿਲਾਫ਼ ਕਤਲ ਦੀ ਕੋਸ਼ਿਸ਼, ਛੇੜਛਾੜ, ਅਸਲਾ ਐਕਟ ਸਮੇਤ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਦਿਨੇਸ਼ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।


ਇਹ ਵੀ ਪੜ੍ਹੋ: Jalandhar Firing News: ਜਲੰਧਰ ਬੱਸ ਸਟੈਂਡ ਦੇ ਬਾਹਰ ਟ੍ਰੈਵਲ ਏਜੰਟ ਦੀ ਗੱਡੀ 'ਤੇ ਹੋਈ ਫਾਇਰਿੰਗ