PU Student Council Elections 2023: ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀ ਜਥੇਬੰਦੀ ਚੋਣਾਂ ਦੌਰਾਨ ਉਮੀਦਵਾਰ ਭਿੜੇ
Advertisement
Article Detail0/zeephh/zeephh1855813

PU Student Council Elections 2023: ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀ ਜਥੇਬੰਦੀ ਚੋਣਾਂ ਦੌਰਾਨ ਉਮੀਦਵਾਰ ਭਿੜੇ

  ਚੋਣਾਂ ਤੋਂ ਪਹਿਲਾਂ ਪੰਜਾਬ ਯੂਨੀਵਰਸਿਟੀ ਵਿੱਚ ਹਫੜਾ-ਦਫੜੀ ਮਚ ਗਈ ਹੈ। ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ CYSS 'ਤੇ ਪੰਜਾਬ ਯੂਨੀਵਰਸਿਟੀ ਸਟੂਡੈਂਟ ਯੂਨੀਅਨ (PUSU) ਦੇ ਪ੍ਰਧਾਨ ਦੇ ਅਹੁਦੇ ਦੇ ਦਾਅਵੇਦਾਰ ਦੇਵੇਂਦਰ ਪਾਲ ਸਿੰਘ 'ਤੇ ਹਮਲਾ ਕਰਨ ਦਾ ਦੋਸ਼ ਲੱਗਾ ਹੈ। ਇਸ ਲੜਾਈ ਦੌਰਾਨ ਦਵਿੰਦਰਪਾਲ ਸਿੰਘ ਦੀ ਪੱਗ ਲਹਿ ਗਈ।

PU Student Council Elections 2023:  ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀ ਜਥੇਬੰਦੀ ਚੋਣਾਂ ਦੌਰਾਨ ਉਮੀਦਵਾਰ ਭਿੜੇ

PU Student Council Elections 2023:  ਚੋਣਾਂ ਤੋਂ ਪਹਿਲਾਂ ਪੰਜਾਬ ਯੂਨੀਵਰਸਿਟੀ ਵਿੱਚ ਹਫੜਾ-ਦਫੜੀ ਮਚ ਗਈ ਹੈ। ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ CYSS 'ਤੇ ਪੰਜਾਬ ਯੂਨੀਵਰਸਿਟੀ ਸਟੂਡੈਂਟ ਯੂਨੀਅਨ (PUSU) ਦੇ ਪ੍ਰਧਾਨ ਦੇ ਅਹੁਦੇ ਦੇ ਦਾਅਵੇਦਾਰ ਦੇਵੇਂਦਰ ਪਾਲ ਸਿੰਘ 'ਤੇ ਹਮਲਾ ਕਰਨ ਦਾ ਦੋਸ਼ ਲੱਗਾ ਹੈ। ਇਸ ਲੜਾਈ ਦੌਰਾਨ ਦਵਿੰਦਰਪਾਲ ਸਿੰਘ ਦੀ ਪੱਗ ਲਹਿ ਗਈ। ਹੁਣ NSUI ਅਤੇ ABVP ਵਰਗੀਆਂ ਵਿਦਿਆਰਥੀ ਜਥੇਬੰਦੀਆਂ PUSU ਦੇ ਸਮਰਥਨ ਵਿੱਚ ਅੱਗੇ ਆਈਆਂ ਹਨ।

ਸਾਰੇ ਇਕੱਠੇ ਹੋ ਕੇ CYSS ਖਿਲਾਫ ਪੰਜਾਬ ਯੂਨੀਵਰਸਿਟੀ 'ਚ ਧਰਨੇ 'ਤੇ ਬੈਠੇ ਹਨ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਚੰਡੀਗੜ੍ਹ ਪੁਲੀਸ ਮੌਕੇ ’ਤੇ ਤਾਇਨਾਤ ਕਰ ਦਿੱਤੀ ਗਈ ਹੈ। ਪੰਜਾਬ ਯੂਨੀਵਰਸਿਟੀ ਦੇ ਫਾਰਮੇਸੀ ਵਿਭਾਗ ਦੇ ਬਾਹਰ CYSS ਤੇ PUSU ਵਿਚਾਲੇ ਝੜਪ ਹੋ ਗਈ। ਚਸ਼ਮਦੀਦ ਵਿਦਿਆਰਥੀਆਂ ਦਾ ਕਹਿਣਾ ਹੈ ਕਿ CYSS ਦੇ 2 ਵਿਦਿਆਰਥੀਆਂ ਵੱਲੋਂ PUSU ਦੇ ਪ੍ਰਾਈਮ ਉਮੀਦਵਾਰ ਦੇਵੇਂਦਰ ਪਾਲ ਸਿੰਘ 'ਤੇ ਹਮਲਾ ਕੀਤਾ ਗਿਆ। ਦੋਵੇਂ ਧੜੇ ਫਾਰਮੇਸੀ ਦੀ ਕੰਟੀਨ ਵਿੱਚ ਬੈਠੇ ਸਨ।

ਕਾਬਿਲੇਗੌਰ ਹੈ ਕਿ ਜਾਬ ਯੂਨੀਵਰਸਿਟੀ ਤੇ ਕਾਲਜਾਂ ਵਿੱਚ ਅੱਜ ਰਾਤ 9 ਵਜੇ ਚੋਣ ਪ੍ਰਚਾਰ ਸਮਾਪਤ ਹੋ ਜਾਵੇਗਾ। ਚੋਣ ਪ੍ਰਚਾਰ ਦੇ ਆਖਰੀ ਦਿਨ ਉਮੀਦਵਾਰਾਂ ਨੇ ਆਪਣੀ ਪੂਰੀ ਤਾਕਤ ਝੋਕ ਦਿੱਤੀ। ਕੈਂਪਸ ਵਿੱਚ ਵੱਖ-ਵੱਖ ਪਾਰਟੀਆਂ ਨੇ ਜ਼ੋਰਦਾਰ ਪ੍ਰਚਾਰ ਕੀਤਾ। ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਦੇ ਉਮੀਦਵਾਰਾਂ ਤੇ ਸਮਰਥਕਾਂ ਨੇ ਪ੍ਰਚਾਰ ਕੀਤਾ ਤੇ ਆਪਣੇ ਹੱਕ ਵਿੱਚ ਭੁਗਤਣ ਲਈ ਕਿਹਾ।
ਪੀਯੂ ਵਿੱਚ 6 ਸਤੰਬਰ ਨੂੰ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਹਨ। ਅੱਜ ਚੋਣ ਪ੍ਰਚਾਰ ਖਤਮ ਹੋਣ ਤੋਂ ਬਾਅਦ ਉਮੀਦਵਾਰ ਨਿੱਜੀ ਸੰਪਰਕ ਰਾਹੀਂ ਹੀ ਵੋਟਾਂ ਮੰਗ ਸਕਦੇ ਹਨ। ਵਿਦਿਆਰਥੀ ਜਥੇਬੰਦੀਆਂ ਵੱਲੋਂ ਪੀਯੂ ਅਤੇ ਕਾਲਜਾਂ ਵਿੱਚ ਉਮੀਦਵਾਰਾਂ ਦੇ ਪੋਸਟਰ ਲਗਾਉਣ, ਰੈਲੀਆਂ ਕਰਨ ਅਤੇ ਭੀੜ ਇਕੱਠੀ ਕਰਨ 'ਤੇ ਪਾਬੰਦੀ ਹੋਵੇਗੀ।

ਇਹ ਵੀ ਪੜ੍ਹੋ : Agriculture News: ਪਰਾਲੀ ਦੇ ਨਿਪਟਾਰੇ ਲਈ ਸਰਫੇਸ ਸੀਡਰ 'ਤੇ ਸਬਸਿਡੀ ਲੈਣ ਲਈ 10 ਸਤੰਬਰ ਤੱਕ ਅਪਲਾਈ ਕਰ ਸਕਦੇ ਹਨ ਕਿਸਾਨ

ਪੀਯੂ ਅਤੇ ਕਾਲਜਾਂ ਵਿੱਚ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਚਾਰ-ਪੰਜ ਤੋਂ ਵੱਧ ਵਿਦਿਆਰਥੀ ਜਥੇਬੰਦੀ ਦੇ ਸਟਿੱਕਰ ਲਗਾ ਕੇ ਇੱਕ ਥਾਂ ਇਕੱਠੇ ਨਹੀਂ ਹੋ ਸਕਦੇ। ਪੀਯੂ ਤੇ ਕਾਲਜਾਂ ਵਿੱਚ ਸੋਮਵਾਰ ਰਾਤ 9 ਵਜੇ ਤੋਂ ਬਾਅਦ ਸਟਿੱਕਰ ਚਿਪਕਾਉਣ ਤੇ ਨਾਅਰੇਬਾਜ਼ੀ ਕਰਨ 'ਤੇ ਪਾਬੰਦੀ ਰਹੇਗੀ। DSW ਪ੍ਰੋ. ਜਤਿੰਦਰ ਗਰੋਵਰ ਨੇ ਦੱਸਿਆ ਕਿ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਤੋਂ 48 ਘੰਟੇ ਪਹਿਲਾਂ ਸੋਮਵਾਰ ਰਾਤ ਨੂੰ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ। ਇਸ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਪੁਲਿਸ ਸਖ਼ਤ ਕਾਰਵਾਈ ਕਰੇਗੀ।

ਇਹ ਵੀ ਪੜ੍ਹੋ : Mohali news: ਕੌਮੀ ਇਨਸਾਫ਼ ਮੋਰਚੇ ਦੇ ਧਰਨਾਕਾਰੀਆਂ ਨੇ ਵਾਈਪੀਐਸ ਚੌਕ 'ਤੇ ਇੱਕ ਪਾਸੇ ਦਾ ਰਾਹ ਖੋਲ੍ਹਿਆ

Trending news