CM Residence outside Road/ਰੋਹਿਤ ਬਾਂਸਲ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਚੰਡੀਗੜ੍ਹ ਦੇ ਡੀਜੀਪੀ ਅਤੇ ਐਸਐਸਪੀ ਨੂੰ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਨੇੜਿਓਂ ਲੰਘਦੀ ਸੜਕ ਨੂੰ ਆਮ ਲੋਕਾਂ ਲਈ ਖੋਲ੍ਹਣ ਦੇ ਹੁਕਮ ਦਿੱਤੇ ਹਨ। ਇਹ ਸੜਕ ਪਹਿਲੀ ਮਈ ਤੋਂ ਖੋਲ੍ਹ ਦਿੱਤੀ ਜਾਵੇਗੀ। ਇਹ ਸੜਕ ਸੋਮਵਾਰ ਸਵੇਰ ਤੋਂ ਸ਼ੁੱਕਰਵਾਰ ਤੱਕ ਸਵੇਰੇ 7 ਵਜੇ ਤੋਂ ਸ਼ਾਮ 7 ਵਜੇ ਤੱਕ ਖੁੱਲ੍ਹੀ ਰਹੇਗੀ। ਜਦੋਂ ਕਿ ਸ਼ਨੀਵਾਰ ਅਤੇ ਐਤਵਾਰ ਨੂੰ ਸੜਕ ਬੰਦ ਰਹੇਗੀ। ਇਹ ਪੂਰੀ ਪ੍ਰਕਿਰਿਆ ਟ੍ਰਾਇਲ ਦੇ ਤੌਰ 'ਤੇ ਚੱਲੇਗੀ। ਜਦੋਂਕਿ ਇਸ ਸਬੰਧੀ ਜਲਦੀ ਹੀ ਪੁਲਿਸ ਤੋਂ ਤਜਵੀਜ਼ ਮੰਗੀ ਗਈ ਹੈ।


COMMERCIAL BREAK
SCROLL TO CONTINUE READING

ਹਾਈਕੋਰਟ ਨੇ ਖੁਦ ਇਸ ਮਾਮਲੇ ਦਾ ਨੋਟਿਸ ਲਿਆ ਸੀ
ਚੰਡੀਗੜ੍ਹ ਦੀ ਟਰੈਫਿਕ ਵਿਵਸਥਾ ਨੂੰ ਸੁਧਾਰਨ ਲਈ ਇਸ ਮਾਮਲੇ ਦਾ ਨੋਟਿਸ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖੁਦ ਲਿਆ ਸੀ। ਇਸ ਦੌਰਾਨ ਖੁਲਾਸਾ ਹੋਇਆ ਕਿ ਪੰਜਾਬ ਦੇ ਮੁੱਖ ਮੰਤਰੀ ਨਿਵਾਸ ਦੇ ਬਾਹਰੋਂ ਲੰਘਦੀ ਸੜਕ ਸਾਲਾਂ ਤੋਂ ਬੰਦ ਪਈ ਹੈ। 


ਇਹ ਵੀ ਪੜ੍ਹੋ: Kisan Andolan: ਕਿਸਾਨਾਂ ਵੱਲੋਂ ਬੀਜੇਪੀ ਆਗੂਆਂ ਨੂੰ ਖੁੱਲ੍ਹੀ ਡਿਬੇਟ ਦਾ ਸੱਦਾ, ਨਾ ਆਏ ਤਾਂ ਨਵੀਂ ਰਣਨੀਤੀ ਬਣਾਉਣਗੇ

ਇਸ ਸਬੰਧੀ ਪੁਲਿਸ ਵੱਲੋਂ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ ਗਿਆ। ਹਾਲਾਂਕਿ ਸੁਰੱਖਿਆ ਕਾਰਨਾਂ ਦੀ ਪਟੀਸ਼ਨ 'ਤੇ ਹਾਈ ਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਨੂੰ ਕਿਹਾ ਸੀ ਕਿ ਜਦੋਂ ਹਰਿਆਣਾ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਸੜਕ ਆਮ ਲੋਕਾਂ ਲਈ ਖੁੱਲ੍ਹੀ ਹੈ ਤਾਂ ਫਿਰ ਪੰਜਾਬ ਲਈ ਵੱਖਰਾ ਪ੍ਰਬੰਧ ਕਿਉਂ ਹੈ। ਇਸ ਮਾਮਲੇ ਦੀ ਕਈ ਵਾਰ ਸੁਣਵਾਈ ਹੋਈ, ਜਿਸ ਤੋਂ ਬਾਅਦ ਇਹ ਹੁਕਮ ਜਾਰੀ ਕੀਤਾ ਗਿਆ।


ਪੰਜਾਬ ਦੇ ਕਈ ਪਿੰਡਾਂ ਦੇ ਲੋਕਾਂ ਨੂੰ ਲਾਭ ਮਿਲੇਗਾ
ਇਹ ਸੜਕ ਪਿਛਲੇ ਕਈ ਸਾਲਾਂ ਤੋਂ ਬੰਦ ਪਈ ਹੈ। ਇਸ ਸੜਕ ਦੇ ਖੁੱਲ੍ਹਣ ਦਾ ਸਭ ਤੋਂ ਵੱਧ ਫਾਇਦਾ ਪੰਜਾਬ ਖੇਤਰ ਤੋਂ ਹਾਈਕੋਰਟ, ਰੌਕ ਗਾਰਡਨ, ਸੁਖਨਾ ਝੀਲ, ਵਰਡ ਪਾਰਕ ਅਤੇ ਆਈ.ਟੀ ਪਾਰਕ ਨੂੰ ਜਾਣ ਵਾਲੇ ਲੋਕਾਂ ਨੂੰ ਮਿਲੇਗਾ। ਇਸ ਸੜਕ ਦੇ ਖੁੱਲ੍ਹਣ ਨਾਲ ਜਿੱਥੇ ਟ੍ਰੈਫਿਕ ਜਾਮ ਦੀ ਸਮੱਸਿਆ ਘੱਟ ਹੋਵੇਗੀ ਉੱਥੇ ਖਾਸ ਕਰਕੇ ਸਵੇਰ ਅਤੇ ਸ਼ਾਮ ਦੀ ਡਿਊਟੀ ਅਤੇ ਦਫ਼ਤਰੀ ਸਮੇਂ ਦੌਰਾਨ ਲੋਕਾਂ ਨੂੰ ਰਾਹਤ ਮਿਲੇਗੀ।