Punjab Weather News: ਪੰਜਾਬ-ਚੰਡੀਗੜ੍ਹ ਦੇ 9 ਜ਼ਿਲਿਆਂ 'ਚ ਕੋਲਡ ਵੇਵ ਅਲਰਟ, ਤਾਪਮਾਨ 3 ਡਿਗਰੀ ਤੱਕ ਡਿੱਗ ਜਾਵੇਗਾ
Advertisement
Article Detail0/zeephh/zeephh2580234

Punjab Weather News: ਪੰਜਾਬ-ਚੰਡੀਗੜ੍ਹ ਦੇ 9 ਜ਼ਿਲਿਆਂ 'ਚ ਕੋਲਡ ਵੇਵ ਅਲਰਟ, ਤਾਪਮਾਨ 3 ਡਿਗਰੀ ਤੱਕ ਡਿੱਗ ਜਾਵੇਗਾ

Punjab Weather News: ਪੰਜਾਬ-ਚੰਡੀਗੜ੍ਹ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਜਿਸ ਕਾਰਨ ਤਾਪਮਾਨ 3 ਡਿਗਰੀ ਤੱਕ ਡਿੱਗ ਸਕਦਾ ਹੈ ਅਤੇ ਵਿਜ਼ੀਬਿਲਟੀ ਜ਼ੀਰੋ 'ਤੇ ਪਹੁੰਚ ਸਕਦੀ ਹੈ। 

 

Punjab Weather News: ਪੰਜਾਬ-ਚੰਡੀਗੜ੍ਹ ਦੇ 9 ਜ਼ਿਲਿਆਂ 'ਚ ਕੋਲਡ ਵੇਵ ਅਲਰਟ, ਤਾਪਮਾਨ 3 ਡਿਗਰੀ ਤੱਕ ਡਿੱਗ ਜਾਵੇਗਾ

Punjab Weather News: ਪੰਜਾਬ ਵਿੱਚ ਅੱਜ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਕਾਰਨ ਅੱਜ ਪਹਿਲਾਂ ਨਾਲੋਂ ਜ਼ਿਆਦਾ ਧੁੰਦ ਦੇਖੀ ਜਾ ਸਕਦੀ ਹੈ ਅਤੇ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਸਕਦੀ ਹੈ। ਪਹਾੜਾਂ ਵਿੱਚ ਬਰਫ਼ਬਾਰੀ ਹੋਣ ਕਾਰਨ, ਇਸਦਾ ਪ੍ਰਭਾਵ ਮੈਦਾਨੀ ਇਲਾਕਿਆਂ 'ਤੇ ਵਧੇਰੇ ਦਿਖਾਈ ਦਿੰਦਾ ਹੈ। 

ਮੌਸਮ ਵਿਭਾਗ ਅਨੁਸਾਰ ਧੁੰਦ ਕਾਰਨ ਚੰਡੀਗੜ੍ਹ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ ਅਤੇ ਮਾਨਸਾ ਵਿੱਚ ਧੁੰਦ ਕਾਰਨ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਧੁੰਦ ਤੋਂ ਇਲਾਵਾ ਇੱਥੇ ਸੀਤ ਲਹਿਰ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਜਦੋਂ ਕਿ ਬਾਕੀ ਪੰਜਾਬ ਵਿੱਚ ਧੁੰਦ ਅਤੇ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

5 ਦਿਨਾਂ ਤੱਕ ਤਾਪਮਾਨ ਘੱਟ ਜਾਵੇਗਾ
ਮੌਸਮ ਵਿਭਾਗ ਅਨੁਸਾਰ 3 ਜਨਵਰੀ ਤੱਕ ਧੁੰਦ ਅਤੇ ਸੀਤ ਲਹਿਰ ਹੋਰ ਦਿਖਾਈ ਦੇ ਸਕਦੀ ਹੈ। ਇਨ੍ਹਾਂ 5 ਦਿਨਾਂ 'ਚ ਪੰਜਾਬ ਦੇ ਤਾਪਮਾਨ 'ਚ 3 ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਜਦਕਿ ਚੰਡੀਗੜ੍ਹ ਦੇ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਮੌਸਮ ਕੇਂਦਰ ਮੁਤਾਬਕ ਦਸੰਬਰ ਦੇ ਆਖਰੀ ਦਿਨਾਂ 'ਚ ਚੰਡੀਗੜ੍ਹ ਅਤੇ  ਪੰਜਾਬ 'ਚ ਬਾਰਿਸ਼ ਦੇਖਣ ਨੂੰ ਮਿਲੇਗੀ। ਜਿਸ ਤੋਂ ਬਾਅਦ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਨਾਲ-ਨਾਲ ਮੈਦਾਨੀ ਇਲਾਕਿਆਂ 'ਚ ਵੀ ਬਾਰਿਸ਼ ਹੋ ਸਕਦੀ ਹੈ। ਜਿਸ ਤੋਂ ਬਾਅਦ ਪੰਜਾਬ-ਚੰਡੀਗੜ੍ਹ 'ਚ ਇਕ ਵਾਰ ਫਿਰ ਤਾਪਮਾਨ 'ਚ ਗਿਰਾਵਟ ਆਉਣ ਦੀ ਸੰਭਾਵਨਾ ਹੈ।

 

Trending news