Punjab Weather News: ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਅਲਰਟ ਜਾਰੀ
Advertisement
Article Detail0/zeephh/zeephh2584244

Punjab Weather News: ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਅਲਰਟ ਜਾਰੀ

Punjab Weather News: ਪੰਜਾਬ ਅਤੇ ਚੰਡੀਗੜ੍ਹ ਸਣੇ ਉੱਤਰੀ ਭਾਰਤ ਵਿੱਚ ਸੰਘਣੀ ਧੁੰਦ ਤੇ ਸੀਤ ਲਹਿਰ ਦਾ ਕਹਿਰ ਜਾਰੀ ਹੈ।

 

Punjab Weather News: ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਅਲਰਟ ਜਾਰੀ

Punjab Weather News: ਪੰਜਾਬ-ਚੰਡੀਗੜ੍ਹ 'ਚ ਸੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਧੂੰਦ ਦਾ ਅਸਰ ਦੇਖਣ ਨੂੰ ਮਿਲਿਆ ਹੈ। ਅੰਮ੍ਰਿਤਸਰ ਅਤੇ ਪਠਾਨਕੋਟ ਵਿੱਚ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਗਈ ਹੈ। ਜਿਸ ਤੋਂ ਬਾਅਦ ਹਵਾਈ ਅਤੇ ਰੇਲ ਮਾਰਗ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ।

ਮਿਲਾਨ ਤੋਂ ਅੰਮ੍ਰਿਤਸਰ ਆ ਰਹੀ ਫਲਾਈਟ ਸਮੇਂ ਤੋਂ 2.43 ਘੰਟੇ ਲੇਟ ਹੋਈ। ਇੰਨਾ ਹੀ ਨਹੀਂ, ਲੈਂਡਿੰਗ ਤੋਂ ਪਹਿਲਾਂ ਘੱਟ ਵਿਜ਼ੀਬਿਲਟੀ ਕਾਰਨ ਫਲਾਈਟ ਨੂੰ ਅੱਧੇ ਘੰਟੇ ਤੱਕ ਹਵਾ 'ਚ ਚੱਕਰ ਲਗਾਉਣੇ ਪਏ। ਇਸ ਦੇ ਨਾਲ ਹੀ ਮੁੰਬਈ ਤੋਂ ਆ ਰਹੀ ਇੰਡੀਗੋ ਦੀ ਫਲਾਈਟ ਵੀ ਕਰੀਬ 25 ਮਿੰਟ ਤੱਕ ਹਵਾ 'ਚ ਚੱਕਰ ਲਾਉਂਦੀ ਰਹੀ।

ਬੀਤੇ ਦਿਨ ਧੁੱਪ ਨਾ ਨਿਕਲਣ ਕਾਰਨ ਪੂਰੇ ਸੂਬੇ ਦਾ ਦਿਨ ਦਾ ਤਾਪਮਾਨ ਅਜੇ ਵੀ ਆਮ ਨਾਲੋਂ 1.8 ਡਿਗਰੀ ਹੇਠਾਂ ਹੈ। ਪਰ ਆਉਣ ਵਾਲੇ ਦੋ ਦਿਨ ਰਾਹਤ ਭਰੇ ਰਹਿਣ ਵਾਲੇ ਹਨ। ਪਰ 4 ਜਨਵਰੀ ਤੋਂ ਮੌਸਮ ਇੱਕ ਵਾਰ ਫਿਰ ਬਦਲ ਜਾਵੇਗਾ ਅਤੇ ਸੂਬੇ ਵਿੱਚ ਮੁੜ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਵਿੱਚ ਮੌਸਮ ਦੇ ਹਾਲਾਤ ਠੀਕ ਰਹਿਣ ਵਾਲੇ ਹਨ ਅਤੇ ਇੱਥੇ ਮੌਸਮ ਆਮ ਵਾਂਗ ਰਹੇਗਾ। ਪੰਜਾਬ ਦੇ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਸੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਬਾਕੀ ਜ਼ਿਲ੍ਹਿਆਂ ਵਿੱਚ ਸਥਿਤੀ ਆਮ ਵਾਂਗ ਰਹੇਗੀ ਅਤੇ ਮੌਸਮ ਵਿਭਾਗ ਨੇ ਕਿਸੇ ਹੋਰ ਜ਼ਿਲ੍ਹੇ ਲਈ ਚੇਤਾਵਨੀ ਜਾਰੀ ਨਹੀਂ ਕੀਤੀ ਹੈ।

ਇੱਕ ਹੋਰ ਪੱਛਮੀ ਗੜਬੜ 4 ਜਨਵਰੀ ਨੂੰ ਸਰਗਰਮ ਹੋ ਰਹੀ ਹੈ। ਇਹ ਮੈਦਾਨੀ ਇਲਾਕਿਆਂ ਦੇ ਨਾਲ-ਨਾਲ ਪੱਛਮੀ ਹਿਮਾਲਿਆ ਦੀਆਂ ਪਹਾੜੀਆਂ ਨੂੰ ਵੀ ਪ੍ਰਭਾਵਿਤ ਕਰੇਗਾ। 4 ਜਨਵਰੀ ਨੂੰ ਪੰਜਾਬ ਦੇ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ ਅਤੇ ਹੁਸ਼ਿਆਰਪੁਰ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Trending news