Rahul Gandhi News: ਭਾਰਤ ਦੇ ਸੰਵਿਧਾਨ ਨੂੰ ਖ਼ਤਮ ਕਰਨ ਲਈ ਯਤਨ ਹੋ ਰਹੇ-ਰਾਹੁਲ ਗਾਂਧੀ
Rahul Gandhi News: ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਪੰਚਕੂਲਾ ਵਿੱਚ ਪੁੱਜੇ। ਦੇਰੀ ਵਿੱਚ ਪੁੱਜਣ ਕਾਰਨ ਸਭ ਤੋਂ ਪਹਿਲਾਂ ਉਨ੍ਹਾਂ ਨੇ ਮੁਆਫੀ ਮੰਗੀ। ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਭਾਜਪਾ ਸਰਕਾਰ ਉਪਰ ਨਿਸ਼ਾਨਾ ਸਾਧਿਆ।
Rahul Gandhi News: ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਪੰਚਕੂਲਾ ਵਿੱਚ ਪੁੱਜੇ। ਦੇਰੀ ਵਿੱਚ ਪੁੱਜਣ ਕਾਰਨ ਸਭ ਤੋਂ ਪਹਿਲਾਂ ਉਨ੍ਹਾਂ ਨੇ ਮੁਆਫੀ ਮੰਗੀ। ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਭਾਜਪਾ ਸਰਕਾਰ ਉਪਰ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਅੱਗੇ ਕਿਹਾ ਕਿ ਦੇਸ਼ ਦੇ ਸੰਵਿਧਾਨ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਦੀ ਹੋ ਰਹੀ ਹੈ। ਇਹ ਕੋਈ ਕਿਤਾਬ ਨਹੀਂ ਹੈ ਇਹ ਸਾਡੇ ਲਈ ਸ਼ਕਤੀ ਦੀ ਸ੍ਰੋਤ ਹੈ। ਜੋ ਸ਼ਕਤੀ 1947 ਵਿੱਚ ਸੀ ਉਹ ਅੱਜ ਵੀ ਮੌਜੂਦ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ 90 ਫੀਸਦੀ ਲੋਕਾਂ ਦੀ ਆਵਾਜ਼ ਨੂੰ ਸੁਣਿਆ ਨਹੀਂ ਜਾ ਰਿਹਾ ਹੈ। ਮਹਿਜ਼ 10 ਫ਼ੀਸਦੀ ਲੋਕਾਂ ਲਈ ਕੰਮ ਹੋ ਰਹੇ ਹਨ।
ਇਹ ਸਰਕਾਰ ਅਰਬਪਤੀਆਂ ਦੀ ਸਰਕਾਰ ਹੈ। ਅੱਜ ਅਗਨੀਵੀਰ ਯੋਜਨਾ ਕਾਰਨ ਫੌਜ ਦੇ ਕੇਂਦਰ ਖਾਲੀ ਪਏ ਹਨ। ਕੋਈ ਵੀ ਭਰਤੀ ਨਹੀਂ ਹੋਣਾ ਚਾਹੁੰਦਾ। ਉਨ੍ਹਾਂ ਦੀ ਸਰਕਾਰ ਆਉਂਦੇ ਹੀ ਉਹ ਅਗਨੀਵੀਰ ਸਕੀਮ ਨੂੰ ਪਾੜ ਕੇ ਕੂੜੇਦਾਨ ਵਿੱਚ ਸੁੱਟ ਦੇਣਗੇ। ਦੇਸ਼ ਵਿੱਚ ਦੋ ਤਰ੍ਹਾਂ ਦੇ ਸ਼ਹੀਦ ਨਹੀਂ ਹੋ ਸਕਦੇ। ਮੋਦੀ ਨੇ ਫੌਜ ਨੂੰ ਦੋ ਹਿੱਸਿਆਂ ਵਿੱਚ ਵੰਡ ਦਿੱਤਾ ਹੈ।
ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
ਰਾਹੁਲ ਗਾਂਧੀ ਨੇ ਕਿਹਾ ਕਿ ਮੋਦੀ ਨੇ ਜਿੰਨਾ ਅਮੀਰਾਂ ਦਾ ਕਰਜ਼ਾ ਮੁਆਫ਼ ਕੀਤਾ ਹੈ, ਉਹ ਗਰੀਬਾਂ, ਕਿਸਾਨਾਂ ਅਤੇ ਮਜ਼ਦੂਰਾਂ ਦਾ ਹੋਵੇਗਾ। ਅਸੀਂ 5 ਜੂਨ ਨੂੰ ਸਰਕਾਰ ਬਣਦੇ ਹੀ ਇਹ ਇਤਿਹਾਸਕ ਕੰਮ ਕਰਨ ਜਾ ਰਹੇ ਹਾਂ। ਦੇਸ਼ ਦੇ ਸਾਰੇ ਗਰੀਬ ਪਰਿਵਾਰਾਂ ਦੀ ਸੂਚੀ ਬਣਾਈ ਜਾਵੇਗੀ। ਪਰਿਵਾਰ ਦੀ ਔਰਤ ਦੇ ਖਾਤੇ ਵਿੱਚ ਸਾਢੇ ਅੱਠ ਹਜ਼ਾਰ ਰੁਪਏ ਜਮ੍ਹਾ ਕਰਵਾਏ ਜਾਣਗੇ।
ਇਹ ਵੀ ਪੜ੍ਹੋ : Ludhiana News: ਲੜਕੀ ਨੇ ਦੋਸਤੀ ਕਰਨ ਤੋਂ ਕੀਤਾ ਇਨਕਾਰ, ਨੌਜਵਾਨ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ