Chandigarh Mayor News: ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਕੁਲਦੀਪ ਕੁਮਾਰ ਪੀਟਾ ਅਤੇ ਉਨ੍ਹਾਂ ਦੇ ਸਾਲੇ ਰਾਹੁਲ ਚਲਨੀਆ ਵਿਰੁੱਧ ਚੰਡੀਗੜ੍ਹ ਅਪਰਾਧ ਸ਼ਾਖਾ ਨੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਅਤੇ ਬੀਐਨਐਸ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਖਬਰ ਹੈ ਕਿ ਉਨ੍ਹਾਂ ਦੇ ਰਿਸ਼ਤੇਦਾਰ ਵਿਰੁੱਧ ਨੌਕਰੀ ਦੇ ਬਦਲੇ ਕੁਝ ਪੈਸੇ ਲੈਣ ਦੇ ਦੋਸ਼ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ, ਇਸ ਬਾਰੇ ਪੂਰੀ ਜਾਣਕਾਰੀ ਅਜੇ ਉਪਲਬਧ ਨਹੀਂ ਹੈ। ਭ੍ਰਿਸ਼ਟਾਚਾਰ ਦੇ ਦੋਸ਼ਾਂ ਤੋਂ ਬਾਅਦ, ਭਾਜਪਾ ਨੇ ਉਨ੍ਹਾਂ ਨੂੰ ਕੱਲ੍ਹ ਯਾਨੀ ਵੀਰਵਾਰ ਨੂੰ ਹੋਣ ਵਾਲੀਆਂ ਮੇਅਰ ਚੋਣਾਂ ਵਿੱਚ ਵੋਟ ਨਾ ਪਾਉਣ ਦੀ ਅਪੀਲ ਕੀਤੀ ਹੈ। 


COMMERCIAL BREAK
SCROLL TO CONTINUE READING

ਰਾਮ ਦਰਬਾਰ ਦੇ ਵਸਨੀਕ ਰਵੀ ਕੁਮਾਰ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਹੈ ਕਿ ਉਸ ਦੇ ਭਰਾ ਨੂੰ ਨਗਰ ਨਿਗਮ ਦੀ ਇੱਕ ਨਿੱਜੀ ਕੰਪਨੀ ਵਿੱਚ ਸਫਾਈ ਕਰਮਚਾਰੀ ਵਜੋਂ ਨੌਕਰੀ ਦਿਵਾਉਣ ਲਈ ਗੂਗਲ ਪੇਜ ਰਾਹੀਂ 75000 ਰੁਪਏ ਦੀ ਰਿਸ਼ਵਤ ਲਈ ਗਈ ਸੀ। ਰਵੀ ਵੱਲੋਂ ਪੁਲਿਸ ਦੀ ਨੌਕਰੀ ਸੰਬੰਧੀ ਕਈ ਫੋਨ ਕਾਲ ਰਿਕਾਰਡਿੰਗਾਂ ਵੀ ਕੀਤੀਆਂ ਗਈਆਂ ਹਨ।


ਇਸ ਮਾਮਲੇ ਨੂੰ ਲੈ ਕੇ ਬੀਜੇੇਪੀ ਨੇ ਮੇਅਰ ਕੁਲਦੀਪ ਨੂੰ ਨਿਸ਼ਾਨੇ ਉੱਤੇ ਲੈ ਲਿਆ ਹੈ...ਬੀਜੇਪੀ ਦਾ ਕਹਿਣਾ ਹੈ ਕਿ ਅਸੀਂ ਪ੍ਰਸ਼ਾਸਨ ਨੂੰ ਬੇਨਤੀ ਕਰਦੇ ਹਾਂ ਕਿ ਕੁਲਦੀਪ ਕੁਮਾਰ ਨੂੰ ਕੱਲ੍ਹ ਮੇਅਰ ਚੋਣਾਂ ਵਿੱਚ ਵੋਟ ਪਾਉਣ ਦਾ ਅਧਿਕਾਰ ਦਿੱਤਾ ਜਾਵੇ।" ਅਤੇ ਕੁਲਦੀਪ ਕੁਮਾਰ ਨੈਤਿਕ ਆਧਾਰ 'ਤੇ ਜਿੰਨਾ ਸਮਾਂ ਬਚਿਆ ਹੈ, ਉਸ ਵਿੱਚ ਹੀ ਅਸਤੀਫਾ ਦੇ ਦੇਣਾ ਚਾਹੀਦਾ ਹੈ।"