Gurmeet Ram Rahim News: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਬਰਗਾੜੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ 'ਚ ਰਾਮ ਰਹੀਮ ਖਿਲਾਫ਼ ਤਿੰਨ ਮਾਮਲਿਆਂ 'ਚ ਚੱਲ ਰਹੀ ਜਾਂਚ ਜਾਰੀ ਰਹੇਗੀ। ਇਸ ਸਾਲ ਮਾਰਚ ਵਿੱਚ ਪੰਜਾਬ ਹਰਿਆਣਾ ਹਾਈ ਕੋਰਟ ਨੇ ਇਨ੍ਹਾਂ ਮਾਮਲਿਆਂ ਵਿੱਚ ਚੱਲ ਰਹੀ ਜਾਂਚ ’ਤੇ ਰੋਕ ਲਾ ਦਿੱਤੀ ਸੀ। ਇਸ ਹੁਕਮ ਨੂੰ ਪੰਜਾਬ ਸਰਕਾਰ ਨੇ ਐਸ.ਸੀ. ਵਿੱਚ ਚੁਣੌਤੀ ਦਿੱਤੀ ਸੀ।


COMMERCIAL BREAK
SCROLL TO CONTINUE READING

ਚਾਰ ਹਫ਼ਤਿਆਂ 'ਚ ਜਵਾਬ ਦੇਣ ਲਈ ਕਿਹਾ
ਅੱਜ SC ਨੇ ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ 'ਤੇ ਰੋਕ ਲਗਾ ਦਿੱਤੀ, ਇਸ ਦੇ ਨਾਲ ਹੀ ਅਦਾਲਤ ਨੇ ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਵੀ ਰਾਮ ਰਹੀਮ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਚਾਰ ਹਫ਼ਤਿਆਂ 'ਚ ਜਵਾਬ ਦੇਣ ਲਈ ਕਿਹਾ ਹੈ।


ਇਹ ਵੀ ਪੜ੍ਹੋ:  Chandigarh PGI Strike: ਵੱਡੀ ਖ਼ਬਰ! ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਅੱਜ PGI ਦੇ ਠੇਕਾ ਮੁਲਾਜ਼ਮਾਂ ਨੇ ਹੜਤਾਲ ਕੀਤੀ ਖ਼ਤਮ


ਮਾਰਚ ਵਿੱਚ ਤਿੰਨ ਕੇਸਾਂ ਦੀ ਜਾਂਚ ’ਤੇ ਲਾ ਦਿੱਤੀ ਸੀ ਰੋਕ 


ਮਾਰਚ ਵਿੱਚ ਪੰਜਾਬ ਹਰਿਆਣਾ ਹਾਈ ਕੋਰਟ ਨੇ ਬਰਗਾੜੀ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ ਵਿੱਚ ਗੁਰਮੀਤ ਰਾਮ ਰਹੀਮ ਖ਼ਿਲਾਫ਼ ਚੱਲ ਰਹੇ ਤਿੰਨ ਕੇਸਾਂ ਦੀ ਜਾਂਚ ’ਤੇ ਰੋਕ ਲਾ ਦਿੱਤੀ ਸੀ। ਇਸ ਹੁਕਮ ਨੂੰ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਅੱਜ ਸੁਪਰੀਮ ਕੋਰਟ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਜਾਂਚ 'ਤੇ ਲਗਾਈ ਰੋਕ ਹਟਾ ਲਈ ਹੈ। ਸੁਪਰੀਮ ਕੋਰਟ ਨੇ ਰਾਮ ਰਹੀਮ ਨੂੰ ਨੋਟਿਸ ਜਾਰੀ ਕਰਕੇ ਚਾਰ ਹਫ਼ਤਿਆਂ ਅੰਦਰ ਜਵਾਬ ਮੰਗਿਆ ਹੈ।


ਉਸ ਸਮੇਂ ਗੁਰਮੀਤ ਸਿੰਘ ਨੇ ਕਿਹਾ ਸੀ ਕਿ ਉਸ ਨੂੰ ਇਸ ਮਾਮਲੇ ਵਿੱਚ ਜਾਣਬੁੱਝ ਕੇ ਫਸਾਇਆ ਜਾ ਰਿਹਾ ਹੈ, ਅਜਿਹੇ ਵਿੱਚ ਸਰਕਾਰ ਨੇ ਬੇਅਦਬੀ ਕਾਂਡ ਨਾਲ ਸਬੰਧਤ ਐਫਆਈਆਰ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਹੈ, ਉਨ੍ਹਾਂ ਹੁਕਮਾਂ ਨੂੰ ਰੱਦ ਕੀਤਾ ਜਾਵੇ ਅਤੇ ਮਾਮਲੇ ਦੀ ਜਾਂਚ ਸੀਬੀਆਈ ਤੋਂ ਹੀ ਹੋਣੀ ਚਾਹੀਦੀ ਹੈ।


ਉਕਤ ਪਟੀਸ਼ਨ 'ਤੇ ਆਪਣਾ ਜਵਾਬ ਦਾਖਲ ਕਰਦੇ ਹੋਏ ਸੂਬਾ ਸਰਕਾਰ ਨੇ ਹਾਈਕੋਰਟ ਨੂੰ ਦੱਸਿਆ ਸੀ ਕਿ ਇਸ ਮਾਮਲੇ 'ਚ ਸੂਬਾ ਸਰਕਾਰ ਨੇ ਸੀ.ਬੀ.ਆਈ ਜਾਂਚ ਦੇ ਹੁਕਮਾਂ ਨੂੰ ਵਾਪਸ ਲੈਣ ਲਈ ਵਿਧਾਨ ਸਭਾ 'ਚ ਮਤਾ ਵੀ ਪਾਸ ਕੀਤਾ ਸੀ ਅਤੇ ਹਾਈਕੋਰਟ ਦੇ ਹੁਕਮਾਂ 'ਤੇ ਉਕਤ ਮਾਮਲੇ ਦੀ ਜਾਂਚ ਐੱਸ.ਆਈ.ਟੀ ਕਰ ਰਹੀ ਹੈ ਅਤੇ ਹੁਣ ਡੇਰਾ ਮੁਖੀ ਵੱਲੋਂ ਪਟੀਸ਼ਨਰ ਦੀ ਪਟੀਸ਼ਨ ਨੂੰ ਖਾਰਜ ਕਰਨ ਦੀ ਮੰਗ ਕਰਨਾ ਗਲਤ ਹੈ।