Chandigarh School Holiday News (ਪਵਿੱਤ ਕੌਰ) : ਚੰਡੀਗੜ੍ਹ ਵਿੱਚ ਕੜਾਕੇ ਦੀ ਪੈ ਰਹੀ ਠੰਢ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਸਕੂਲਾਂ ਵਿੱਚ ਛੁੱਟੀਆਂ ਦੇ ਮੁੜ ਵਾਧੇ ਐਲਾਨ ਕਰ ਦਿੱਤਾ ਹੈ। ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ 25 ਜਨਵਰੀ ਤੱਕ ਛੁੱਟੀਆਂ ਰਹਿਣਗੀਆਂ। ਹੁਕਮਾਂ ਅਨੁਸਾਰ 27 ਜਨਵਰੀ ਨੂੰ ਸਕੂਲ ਖੁੱਲ੍ਹਣਗੇ। ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਅਤੇ ਸਟਾਫ ਦੀ ਸਿਹਤ ਦੇ ਮੱਦੇਨਜ਼ਰ ਇਹ ਫ਼ੈਸਲਾ ਲਿਆ ਗਿਆ ਹੈ।


COMMERCIAL BREAK
SCROLL TO CONTINUE READING

ਚੰਡੀਗੜ੍ਹ 'ਚ ਠੰਢ ਤੇ ਧੁੰਦ ਤੋਂ ਰਾਹਤ ਨਹੀਂ ਮਿਲੀ ਹੈ। ਚੰਡੀਗੜ੍ਹ ਦੇ ਨਾਲ-ਨਾਲ ਪੰਚਕੂਲਾ ਅਤੇ ਮੋਹਾਲੀ ਵਿੱਚ ਵੀ ਰਿਕਾਰਡ ਤੋੜ ਠੰਢ ਪੈ ਰਹੀ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ 5 ਦਿਨ ਮੌਸਮ ਅਜਿਹਾ ਹੀ ਰਹੇਗਾ। ਧੁੰਦ ਕਾਰਨ ਅੱਜ ਸਵੇਰੇ ਚੰਡੀਗੜ੍ਹ ਤੋਂ ਉਡਾਣ ਭਰਨ ਵਾਲੀਆਂ 3 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਵਿੱਚ ਦਿੱਲੀ, ਮੁੰਬਈ ਤੇ ਹੈਦਰਾਬਾਦ ਲਈ ਉਡਾਣਾਂ ਸ਼ਾਮਲ ਹਨ।


ਇਸ ਤੋਂ ਪਹਿਲਾਂ ਐਤਵਾਰ ਨੂੰ ਸੀਤ ਲਹਿਰ ਕਾਰਨ ਤਾਪਮਾਨ 'ਚ ਅਚਾਨਕ ਗਿਰਾਵਟ ਦੇਖਣ ਨੂੰ ਮਿਲੀ ਸੀ। ਐਤਵਾਰ ਨੂੰ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 9.4 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ, ਜੋ ਇਸ ਸੀਜ਼ਨ ਦਾ ਸਭ ਤੋਂ ਠੰਢਾ ਦਿਨ ਸੀ। ਐਤਵਾਰ ਨੂੰ ਸੀਤ ਲਹਿਰ ਕਾਰਨ ਤਾਪਮਾਨ 'ਚ ਅਚਾਨਕ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਅਨੁਸਾਰ ਸ਼ਹਿਰ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਇੱਕ ਦਿਨ ਵਿੱਚ 4.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।


ਇਹ ਵੀ ਪੜ੍ਹੋ : Aman Arora News: ਅਮਨ ਅਰੋੜਾ ਦੇ ਝੰਡਾ ਲਹਿਰਾਉਣ ਨੂੰ ਲੈ ਕੇ ਸੁਣਵਾਈ 25 ਜਨਵਰੀ ਤੱਕ ਮੁਲਤਵੀ


ਸ਼ਨਿੱਚਰਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 14.1 ਡਿਗਰੀ ਦਰਜ ਕੀਤਾ ਗਿਆ ਸੀ ਜੋ ਐਤਵਾਰ ਨੂੰ ਡਿੱਗ ਕੇ 9.4 ਡਿਗਰੀ ਸੈਲਸੀਅਸ 'ਤੇ ਆ ਗਿਆ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ 'ਚ ਵੀ ਜ਼ਿਆਦਾ ਫਰਕ ਨਹੀਂ ਦੇਖਿਆ ਗਿਆ ਹੈ। ਐਤਵਾਰ ਨੂੰ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 5.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਅਗਲੇ 4 ਤੋਂ 5 ਦਿਨਾਂ ਤੱਕ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਕੜਾਕੇ ਦੀ ਠੰਡ ਤੋਂ ਰਾਹਤ ਮਿਲਣ ਦੀ ਸੰਭਾਵਨਾ ਘੱਟ ਹੈ।


 


ਇਹ ਵੀ ਪੜ੍ਹੋ : IND vs ENG: ਭਾਰਤ ਨੂੰ ਜ਼ਬਰਦਸਤ ਝਟਕਾ; ਪਹਿਲੇ ਦੋ ਟੈਸਟ ਮੈਚਾਂ ਲਈ ਵਿਰਾਟ ਕੋਹਲੀ ਹੋਏ ਬਾਹਰ