Kisan Andolan: ਸ਼ੰਭੂ ਬਾਰਡਰ `ਤੇ ਕਿਸਾਨ ਲਗਾ ਰਹੇ ਹਨ ਪੱਕਾ ਮੋਰਚਾ! ਕਿਸਾਨ ਆਗੂਆਂ ਨੇ ਦੱਸੀ ਅਗਲੀ ਗਣਨੀਤੀ, ਪੜ੍ਹੋ ਇਸ ਖ਼ਬਰ `ਚ
Kisan Andolan: ਸ਼ੰਭੂ ਅਤੇ ਖਨੌਰੀ ਸਰਹੱਦੀ ਕਿਸਾਨ ਪੱਕੇ ਪੈਰੀਂ ਖੜ੍ਹੇ ਹਨ। ਉਨ੍ਹਾਂ ਪਿੱਛੇ ਹਟਣ ਦੀ ਬਜਾਏ ਹੁਣ ਸਿੰਘੂ ਬਾਰਡਰ ਦੀ ਤਰਜ਼ ’ਤੇ ਇੱਥੇ ਵੀ ਠੋਸ ਮੋਰਚਾ ਲਾਉਣਾ ਸ਼ੁਰੂ ਕਰ ਦਿੱਤਾ ਹੈ।
Kisan Andolan: ਕਿਸਾਨਾਂ ਦਾ ਅੰਦੋਲਨ ਲਗਾਤਾਰ ਅੱਜ 12ਵੇੰ ਦਿਨ ਵਿੱਚ ਦਾਖਲ ਹੋ ਗਿਆ ਹੈ । ਪੰਜਾਬ ਦੇ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਖੜ੍ਹੇ ਹਨ। ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ 29 ਫਰਵਰੀ ਤੱਕ ਟਾਲ ਦਿੱਤਾ ਹੈ। ਕਿਸਾਨ ਆਗੂ ਸਰਵਣ ਪੰਧੇਰ ਨੇ ਕਿਹਾ ਕਿ ਉਹ ਉਸੇ ਦਿਨ ਇਸ ਬਾਰੇ ਫੈਸਲਾ ਲੈਣਗੇ। ਅੱਜ ਸ਼ੰਭੂ ਸਰਹੱਦ 'ਤੇ ਕੈਂਡਲ ਮਾਰਚ ਹੋਵੇਗਾ। ਕਿਸਾਨ ਲੋਹੇ ਦੇ ਐਂਗਲਾਂ ਨਾਲ ਪੱਕੇ ਝੌਂਪੜੀਆਂ ਬਣਾ ਰਹੇ ਹਨ। ਕਿਸਾਨ ਆਗੂਆਂ ਨੇ ਵੱਡਾ ਐਲਾਨ ਕੀਤਾ ਹੈ ਕਿ 28 ਫਰਵਰੀ ਨੂੰ ਕਿਸਾਨ ਜਥੇਬੰਦੀਆਂ ਨਾਲ ਬੈਠਕ ਕਰਨਗੇ ਅਤੇ ਅੰਦੋਲਨ ਨੂੰ ਲੈ ਕੇ ਮੰਥਨ ਕੀਤਾ ਜਾਵੇਗਾ।
ਖਨੌਰੀ ਸਰਹੱਦ 'ਤੇ ਸ਼ਹੀਦ ਹੋਏ ਬਠਿੰਡਾ ਦੇ ਨੌਜਵਾਨ ਕਿਸਾਨ ਸ਼ੁਭਕਰਨ ਦਾ ਅੰਤਿਮ ਸੰਸਕਾਰ ਅਜੇ ਤੱਕ ਨਹੀਂ ਕੀਤਾ ਗਿਆ। ਪੰਜਾਬ ਸਰਕਾਰ ਨੇ ਪਰਿਵਾਰ ਨੂੰ 1 ਕਰੋੜ ਰੁਪਏ ਮੁਆਵਜ਼ਾ ਅਤੇ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਕਿਸਾਨ ਜਥੇਬੰਦੀਆਂ ਅਤੇ ਪਰਿਵਾਰਾਂ ਦੀ ਮੰਗ ਹੈ ਕਿ ਪੰਜਾਬ ਪੁਲਿਸ ਇਸ ਮਾਮਲੇ ਵਿੱਚ ਕਤਲ ਦੀ ਐਫਆਈਆਰ ਦਰਜ ਕਰੇ।
ਇਹ ਵੀ ਪੜ੍ਹੋ; Kisan Andolan Live: ਸ਼ੁੱਭਕਰਨ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਸ਼ੰਭੂ ਤੇ ਖਨੌਰੀ ਬਾਰਡਰ 'ਤੇ ਕਿਸਾਨਾਂ ਵੱਲੋਂ ਕੈਂਡਲ ਮਾਰਚ
ਹਰਿਆਣਾ ਸਰਕਾਰ ਨੇ 7 ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈੱਟ 'ਤੇ ਪਾਬੰਦੀ ਵਧਾ ਦਿੱਤੀ ਹੈ। ਅੰਬਾਲਾ, ਕੁਰੂਕਸ਼ੇਤਰ, ਕੈਥਲ, ਹਿਸਾਰ, ਕੈਥਲ, ਸਿਰਸਾ, ਜੀਂਦ ਵਿੱਚ 24 ਫਰਵਰੀ ਦੀ ਅੱਧੀ ਰਾਤ 12 ਵਜੇ ਤੱਕ ਇੰਟਰਨੈੱਟ ਬੰਦ ਰਹੇਗਾ।
ਜਾਣੋ ਕਿਸਾਨਾਂ ਦਾ ਪੂਰਾ ਪਲਾਨ
-ਸ਼ਹੀਦ ਸ਼ੁਭਕਰਨ ਸਿੰਘ ਅਤੇ ਤਿੰਨ ਹੋਰ ਸ਼ਹੀਦ ਕਿਸਾਨਾਂ ਦੀ ਯਾਦ ਵਿੱਚ 24 ਫਰਵਰੀ ਨੂੰ ਸ਼ਾਮ ਨੂੰ ਦੇਸ਼ ਭਰ ਵਿੱਚ ਕੈਂਡਲ ਮਾਰਚ ਕੱਢੇ ਜਾਣਗੇ।
-ਦੇਸ਼ ਭਰ ਦੇ ਕਿਸਾਨਾਂ ਨੂੰ 25 ਫਰਵਰੀ ਨੂੰ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਡਬਲਯੂ.ਟੀ.ਓ ਦੀ ਕਾਨਫਰੰਸ ਕਰਕੇ ਜਾਗਰੂਕ ਕੀਤਾ ਜਾਵੇਗਾ।
-26 ਫਰਵਰੀ ਨੂੰ ਸਵੇਰੇ ਦੇਸ਼ ਦੇ ਸਾਰੇ ਪਿੰਡਾਂ ਵਿੱਚ ਡਬਲਯੂ.ਟੀ.ਓ ਦੇ ਪੁਤਲੇ ਫੂਕੇ ਜਾਣਗੇ ਅਤੇ ਬਾਅਦ ਦੁਪਹਿਰ 3 ਵਜੇ ਸਰਹੱਦਾਂ ‘ਤੇ ਡਬਲਿਊ.ਟੀ.ਓ ਦੇ ਵੱਡੇ ਪੁਤਲੇ ਫੂਕੇ ਜਾਣਗੇ।
-27 ਫਰਵਰੀ ਨੂੰ ਦੋਵਾਂ ਮੰਚਾਂ ਦੀਆਂ ਕੌਮੀ ਪੱਧਰੀ ਮੀਟਿੰਗਾਂ ਸ਼ੰਭੂ ਅਤੇ ਖਨੌਰੀ ਬਾਰਡਰ ਵਿਖੇ ਹੋਣਗੀਆਂ, 28 ਫਰਵਰੀ ਨੂੰ ਦੋਵਾਂ ਮੰਚਾਂ ਦੀ ਸਾਂਝੀ ਮੀਟਿੰਗ ਕਰਕੇ 29 ਫਰਵਰੀ ਨੂੰ ਕਿਸਾਨ ਅੰਦੋਲਨ ਦੇ ਆਗਾਮੀ ਵੱਡੇ ਫੈਸਲੇ ਦਾ ਐਲਾਨ ਕੀਤਾ ਜਾਵੇਗਾ | .