Farmers Protest: ਕਿਸਾਨ ਅੰਦੋਲਨ ਦਾ ਅੱਜ ਅੱਠਵਾਂ ਦਿਨ ਹੈ। ਦਿੱਲੀ ਮਾਰਚ ਲਈ ਰਵਾਨਾ ਹੋਏ ਕਿਸਾਨ ਪੰਜਾਬ-ਹਰਿਆਣਾ ਦੀ ਸ਼ੰਭੂ ਸਰਹੱਦ 'ਤੇ ਹੀ ਡਟੇ ਹੋਏ ਹਨ। ਇਸ ਅੰਦੋਲਨ ਦੌਰਾਨ ਹੁਣ ਤੱਕ ਦੋ ਕਿਸਾਨਾਂ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਚੁੱਕੀ ਹੈ। ਕਿਸਾਨਾਂ ਨੇ ਭਲਕੇ ਦਿੱਲੀ ਜਾਣ ਦਾ ਐਲਾਨ ਕਰ ਦਿੱਤਾ ਹੈ।  ਇਸ ਵਿਚਾਲੇ ਅੱਜ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦੇ ਦਿੱਲੀ ਚੱਲੋ ਅੰਦੋਲਨ ਨੂੰ ਲੈ ਕੇ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਣ ਜਾ ਰਹੀ ਹੈ। 


COMMERCIAL BREAK
SCROLL TO CONTINUE READING

ਇਸ ਦੌਰਾਨ ਕੇਂਦਰ ਸਰਕਾਰ ਐਤਵਾਰ ਨੂੰ ਹੋਈ ਬੈਠਕ ਦੀ ਪੂਰੀ ਰਿਪੋਰਟ ਅਦਾਲਤ 'ਚ ਪੇਸ਼ ਕਰੇਗੀ। ਉਧਰ ਕਿਸਾਨਾਂ ਨੇ ਉਸ ਮੀਟਿੰਗ ਵਿੱਚ ਕੇਂਦਰ ਦੇ ਸੁਝਾਵਾਂ ਨੂੰ ਰੱਦ ਕਰਦਿਆਂ 21 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਵੀ ਕੀਤਾ ਹੈ।


ਇਹ ਵੀ ਪੜ੍ਹੋ: Farmer Protest: ਹੱਥ 'ਚ ਕਿਸਾਨੀ ਝੰਡਾ ਲੈ ਜਵਾਨਾ ਸਾਹਮਣੇ ਚਲਾ ਗਿਐ ਇਹ ਛੋਟਾ ਬੱਚਾ, ਵੇਖੋ ਹੌਂਸਲੇ

ਇਸ ਤੋਂ ਪਹਿਲਾਂ ਕੇਂਦਰ ਨੇ ਹਾਈ ਕੋਰਟ ਨੂੰ ਕਿਸਾਨਾਂ ਨਾਲ ਘੱਟੋ-ਘੱਟ ਸਮਰਥਨ ਮੁੱਲ ਦੇ ਮੁੱਦੇ 'ਤੇ ਚਰਚਾ ਕਰਨ ਲਈ ਕਿਹਾ ਸੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੇਂਦਰ ਦੇ ਨਾਲ-ਨਾਲ ਹਰਿਆਣਾ ਅਤੇ ਪੰਜਾਬ ਸਰਕਾਰਾਂ ਨੂੰ ਕਿਸਾਨ ਅੰਦੋਲਨ ਦੇ ਮੁੱਦੇ 'ਤੇ ਸਥਿਤੀ ਰਿਪੋਰਟ ਪੇਸ਼ ਕਰਨ ਲਈ ਕਿਹਾ ਸੀ। ਇਸ ਦੌਰਾਨ ਦਿੱਲੀ ਸਰਕਾਰ ਵੀ ਆਪਣਾ ਪੱਖ ਪੇਸ਼ ਕਰੇਗੀ।


ਕੇਂਦਰ ਨੇ ਪੰਜਾਬ ਦੇ 7 ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਬਠਿੰਡਾ, ਮਾਨਸਾ, ਮੋਹਾਲੀ ਅਤੇ ਮੁਕਤਸਰ ਦੇ ਕੁਝ ਹਿੱਸਿਆਂ ਵਿੱਚ 24 ਫਰਵਰੀ ਤੱਕ ਇੰਟਰਨੈੱਟ ਬੰਦ ਕਰ ਦਿੱਤਾ ਹੈ। 


ਇਹ ਵੀ ਪੜ੍ਹੋKisan Andolan: 21 ਫਰਵਰੀ ਨੂੰਦਿੱਲੀ ਵੱਲ ਕੂਚ ਕਰਨਗੇ ਕਿਸਾਨ, ਕਿਸਾਨਾਂ ਨੇ ਕੇਂਦਰ ਦਾ ਪ੍ਰਸਤਾਵ ਕੀਤਾ ਰੱਦ