Farmers protest At Chandigarh: ਕਿਸਾਨ ਜਥੇਬੰਦੀਆਂ ਵੱਲੋਂ 1 ਤੋਂ 5 ਸਤੰਬਰ ਤੱਕ ਚੰਡੀਗੜ੍ਹ ਵਿਖੇ ਲਗਾਇਆ ਜਾ ਰਿਹਾ ਹੈ ਵੱਡਾ ਮੋਰਚਾ
Farmers protest At Chandigarh: ਕਿਸਾਨ ਜਥੇਬੰਦੀਆਂ ਵੱਲੋਂ 1 ਤੋਂ 5 ਸਤੰਬਰ ਤੱਕ ਚੰਡੀਗੜ੍ਹ ਵਿਖੇ ਵੱਡਾ ਮੋਰਚਾ ਲਗਾਇਆ ਜਾ ਰਿਹਾ ਹੈ।
Farmers protest At Chandigarh/ ਕਮਲਦੀਪ ਸਿੰਘ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਵੱਡਾ ਮੋਰਚਾ ਲਗਾਇਆ ਜਾ ਰਿਹਾ ਹੈ। ਕਿਸਾਨ ਜੱਥੇਬੰਦੀਆਂ ਵੱਲੋਂ ਮੋਰਚਾ ਲਗਾਉਣ ਤੋਂ ਬਾਅਦ 2 ਸਤੰਬਰ ਨੂੰ ਵਿਧਾਨ ਸਭਾ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ।
ਕਿਸਾਨ ਜੱਥੇਬੰਦੀਆਂ ਵੱਲੋਂ ਮੰਗਾਂ
ਕਿਸਾਨ ਜੱਥੇਬੰਦੀਆਂ ਵੱਲੋਂ ਖੇਤੀ ਨੀਤੀ ਲਾਗੂ ਕਰਨ, ਜ਼ਮੀਨੀ ਹੱਦਬੰਦੀ ਸੁਧਾਰ ਕਾਨੂੰਨ ਲਾਗੂ ਕਰਨ, ਕਰਜ਼ਾ ਮੁਆਫ਼ੀ ਖੁਦਕੁਸ਼ੀ ਪੀੜਤਾਂ ਨੂੰ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਹੈ। ਹਾਲਾਂਕਿ ਮੋਰਚੇ ਦੇ ਐਲਾਨ ਤੋਂ ਬਾਅਦ ਸਰਕਾਰ ਵੱਲੋਂ ਕਿਸਾਨਾਂ ਨਾਲ 1 ਤਰੀਕ ਨੂੰ ਮੀਟਿੰਗ ਸੱਦ ਲਈ ਗਈ ਹੈ ਪਰ ਕਿਸਾਨ ਜੱਥੇਬੰਦੀਆਂ ਦਾ ਕਹਿਣਾ ਹੈ ਕੀ ਅਸੀਂ 1 ਤਰੀਕ ਨੂੰ ਮੋਰਚਾ ਵੀ ਲਗਾਵਾਂਗੇ ਅਤੇ ਸਾਡੇ ਆਗੂ ਮੀਟਿੰਗ ਵਿੱਚ ਵੀ ਜਾਣਗੇ।
ਦੱਸ ਦਈਏ ਕਿ ਬੀਤੇ ਦਿਨੀ ਮਜ਼ਦੂਰ ਕਿਸਾਨ ਤੇ ਵਾਤਾਵਰਨ ਪੱਖੀ ਖੇਤੀ ਨੀਤੀ ਬਨਾਉਣ ਸਮੇਤ ਹੋਰ ਭਖਦੀਆਂ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ )ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਵਿਧਾਨ ਸਭਾ ਦੇ ਸੈਸ਼ਨ ਦੌਰਾਨ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਮੋਰਚਾ ਲਾ ਕੇ 2 ਸਤੰਬਰ ਨੂੰ ਵਿਧਾਨ ਸਭਾ ਵੱਲ ਮਾਰਚ ਕਰਨ ਦੇ ਕੀਤੇ ਐਲਾਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 1 ਸਤੰਬਰ ਨੂੰ ਹੀ ਦੋਨਾਂ ਜਥੇਬੰਦੀਆਂ ਨੂੰ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ।
ਕਿਸਾਨ ਮਜ਼ਦੂਰ ਆਗੂਆਂ ਨੇ ਆਖਿਆ ਕਿ ਦੋਨਾਂ ਜਥੇਬੰਦੀਆਂ ਵੱਲੋਂ ਪਿਛਲੇ ਡੇੜ੍ਹ ਸਾਲ ਤੋਂ ਸਰਕਾਰ ਨੂੰ ਖੇਤੀ ਨੀਤੀ ਦੇ ਖਰੜੇ ਸੌਂਪ ਕੇ ਹਕੂਮਤੀ ਆਪ ਪਾਰਟੀ ਵੱਲੋਂ ਚੋਣ ਵਾਅਦੇ ਅਨੁਸਾਰ ਖੇਤੀ ਸੰਕਟ ਦੇ ਹੱਲ ਲਈ ਨਵੀਂ ਖੇਤੀ ਨੀਤੀ ਬਨਾਉਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਪਰ ਸਰਕਾਰ ਵੱਲੋਂ ਕੋਈ ਹੁੰਗਾਰਾ ਨਹੀਂ ਭਰਿਆ ਗਿਆ। ਉਹਨਾਂ ਆਖਿਆ ਕਿ ਸਰਕਾਰ ਵੱਲੋਂ ਖੇਤੀ ਨੀਤੀ ਬਨਾਉਣ ਲਈ ਗਠਿਤ ਕਮੇਟੀ ਵੱਲੋਂ ਵੀ ਪਿਛਲੇ ਸਾਲ ਅਕਤੂਬਰ ਮਹੀਨੇ 'ਚ ਖੇਤੀ ਨੀਤੀ ਤਿਆਰ ਕਰਕੇ ਸਰਕਾਰ ਨੂੰ ਸੌਂਪਣ ਦੇ ਬਾਵਜੂਦ ਸਰਕਾਰ ਦੁਆਰਾ ਕੋਈ ਸਾਰਥਿਕ ਕਦਮ ਨਾ ਚੁੱਕਣਾ ਉਸਦੀ ਮਜ਼ਦੂਰ ਕਿਸਾਨ ਵਿਰੋਧੀ ਅਤੇ ਕਾਰਪੋਰੇਟ ਘਰਾਣਿਆਂ, ਜਗੀਰਦਾਰਾਂ ਤੇ ਸੂਦਖੋਰਾਂ ਪੱਖੀ ਨੀਅਤ ਅਤੇ ਨੀਤੀ ਦਾ ਸਿੱਟਾ ਹੈ।
ਇਹ ਵੀ ਪੜ੍ਹੋ: Punjab Weather Update: ਪੰਜਾਬ-ਚੰਡੀਗੜ੍ਹ 'ਚ ਹੁਣ ਇਸ ਦਿਨ ਪਵੇਗਾ ਮੀਂਹ, ਜਾਣੋ ਆਪਣੇ ਸ਼ਹਿਰ ਦਾ ਹਾਲ